
ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ’ਤੇ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਆ ਹਨ
ਚੰਡੀਗੜ੍ਹ : ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰ ਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ।
ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।
ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉਥੇ ਛੁੱਟੀ ਐਲਾਨਣਗੇ।