ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਰਕਾਰੀ ਅਮਲਾ 24 ਘੰਟੇ ਸਰਗਰਮ, 26,191 ਤੋਂ ਵੱਧ ਲੋਕ ਸੁਰੱਖਿਅਤ ਥਾਵਾਂ 'ਤੇ ਭੇਜੇ
Published : Jul 16, 2023, 9:02 pm IST
Updated : Jul 16, 2023, 9:02 pm IST
SHARE ARTICLE
On the instructions Chief Minister Bhagwant Mann, government personnel are active 24 hours in the flood affected areas
On the instructions Chief Minister Bhagwant Mann, government personnel are active 24 hours in the flood affected areas

148 ਰਾਹਤ ਕੈਂਪਾਂ 'ਚ 3731 ਲੋਕ ਅਜੇ ਵੀ ਮੌਜੂਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਅਮਲਾ ਕੀਮਤੀ ਮਨੁੱਖੀ ਜਾਨਾਂ ਅਤੇ ਸੰਪਤੀ ਦੀ ਰਾਖੀ ਲਈ ਸੂਬੇ ਵਿੱਚ ਮੋਹਲੇਧਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ।

ਲੋਕਾਂ ਦੀ ਸਿਹਤ ਨੂੰ ਸਭ ਤੋਂ ਮੁੱਖ ਰੱਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 316 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ 189 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ 26,191 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਸੂਬੇ ਵਿੱਚ ਕੁੱਲ 148 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 3731 ਲੋਕ ਠਹਿਰੇ ਹੋਏ ਹਨ।

ਬੁਲਾਰੇ ਨੇ ਦੱਸਿਆ ਕਿ 15 ਜ਼ਿਲਿਆਂ ਦੇ 1414 ਪਿੰਡ ਅਜੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਸ ਵੇਲੇ ਹੜ੍ਹਾਂ ਨਾਲ ਪ੍ਰਭਾਵਿਤ 15 ਜ਼ਿਲ੍ਹਿਆਂ ਵਿੱਚ ਤਰਨ ਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਪਟਿਆਲਾ, ਮੋਗਾ, ਲੁਧਿਆਣਾ, ਮੋਹਾਲੀ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਅਤੇ ਸੰਗਰੂਰ ਸ਼ਾਮਲ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਅਜੇ ਵੀ ਲਾਪਤਾ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ ਅਤੇ ਰੂਪਨਗਰ ਵਿੱਚ 21,025, ਪਟਿਆਲਾ ਵਿੱਚ 59,000, ਐਸ.ਏ.ਐਸ. ਨਗਰ ਵਿੱਚ 3600, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਤੋਂ ਵੱਧ ਪੈਕੇਟ ਵੰਡੇ ਜਾ ਚੁੱਕੇ ਹਨ। ਪਸ਼ੂਧਨ ਦੇ ਬਿਮਾਰੀਆਂ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਵੱਲੋਂ 4285 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ ਜਦਕਿ ਹੁਣ ਤੱਕ 2874 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

SHARE ARTICLE

ਏਜੰਸੀ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement