ਹੜ੍ਹ ਪ੍ਰਭਾਵਿਤ ਖੇਤਰਾਂ ’ਚ ਮੈਡੀਕਲ ਸਹਾਇਤਾ ਯਕੀਨੀ ਬਣਾਉਣਗੀਆਂ ਟੀਮਾਂ : ਡਾ.ਬਲਬੀਰ ਸਿੰਘ
Published : Jul 16, 2023, 2:48 pm IST
Updated : Jul 16, 2023, 2:48 pm IST
SHARE ARTICLE
photo
photo

ਸਿਹਤ ਮੰਤਰੀ ਵਲੋਂ ਜਲੰਧਰ ਜ਼ਿਲ੍ਹੇ ਦੇ ਹੜ੍ਹ ਦੀ ਮਾਰ ਹੇਠ ਆਏ ਖੇਤਰਾਂ ਦਾ ਦੌਰਾ, ਮੈਡੀਕਲ ਟੀਮਾਂ ਨਾਲ ਕੀਤੀ ਗੱਲਬਾਤ

 

ਮੰਡਾਲਾ ਛੰਨਾ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਦੀ ਕੀਤੀ ਸਮੀਖਿਆ

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਬ ਡਵੀਜ਼ਨ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਦੌਰਾਨ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣ ਲਈ ਤਿਆਰ ਰਹਿਣ।

ਐਤਵਾਰ ਸਵੇਰੇ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਹੁੰਚੇ ਡਾ.ਬਲਬੀਰ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਤਾਇਨਾਤ ਮੈਡੀਕਲ ਟੀਮਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਨਾਲ ਮੈਡੀਕਲ ਟੀਮਾਂ ਲਈ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਨੀ ਆਸਾਨ ਹੋ ਜਾਵੇਗੀ ਅਤੇ ਡਾਕਟਰਾਂ ਦੀ ਅਗਵਾਈ ਵਿੱਚ ਇਹ ਟੀਮਾ ਲੋਕਾਂ ਦੇ ਘਰੋ-ਘਰੀ ਜਾ ਕੇ ਮੈਡੀਕਲ ਚੈਕਅਪ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਵੱਧ ਹੈ ਉਥੇ ਲੋੜ ਪੈਣ ’ਤੇ ਕਿਸ਼ਤੀਆਂ ਰਾਹੀਂ ਹਰ ਸੰਭਵ ਮੈਡੀਕਲ ਸੇਵਾ ਪਹੁੰਚਾਉਣ ਨੂੰ ਪੂਰੀ ਤਰਜੀਹ ਦਿੱਤੀ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ।

ਐਸ.ਡੀ.ਐਮ. ਸ਼ਾਹਕੋਟ ਰਿਸ਼ਭ ਬਾਂਸਲ, ਸਿਵਲ ਸਰਜਨ ਡਾ.ਰਮਨ ਸ਼ਰਮਾ ਅਤੇ ਐਸ.ਐਮ.ਓ.ਸ਼ਾਹਕੋਟ ਡਾ. ਦਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਥਾਵਾਂ ’ਤੇ ਸਿਹਤ ਵਿਭਾਗ ਦੀਆਂ ਟੀਮਾ ਦੀ ਹੌਸਲਾ ਅਫ਼ਜਾਈ ਕਰਦਿਆਂ ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜ ਸਰਕਾਰ ਵਲੋਂ ਹਰ ਸੰਭਵ ਮੈਡੀਕਲ ਸਹੂਲਤ ਉਪਲਬੱਧ ਕਰਵਾਈ ਗਈ ਹੈ ਜੋ ਕਿ ਮਰੀਜ਼ਾਂ ਤੱਕ ਪਹੁੰਚਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਮਰੀਜ਼ ਜਾਂ ਸਰੀਰਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਚੈਕਅਪ ਜਾਂ ਮੈਡੀਕਲ ਸਹਾਇਤਾ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਸਿਹਤ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਸਬੰਧੀ ਕੀਤੀ ਚਰਚਾ : ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਮੰਡਾਲਾ ਛੰਨਾ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਇਲਾਕੇ ਵਿੱਚ ਮੌਜੂਦਾ ਹਲਾਤ ਬਾਰੇ ਚਰਚਾ ਕੀਤੀ।

ਉਨ੍ਹਾਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਖੇਤਰਾਂ ਲਈ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਲੋੜਵੰਦ ਤੱਕ ਮੈਡੀਕਲ ਸਹਾਇਤਾ ਪੁੱਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਮੈਂਬਰ ਰਾਜ ਸਭਾ ਵਲੋਂ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਵਿੱਚ ਪਾਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦੇ ਸਹਿਯੋਗ ਨਾਲ ਪਏ ਪਾੜ ਨੂੰ ਬਹੁਤ ਜਲਦ ਪੂਰੇ ਜਾਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿਹਤ ਮੰਤਰੀ ਨੂੰ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਦੇ ਲਾਗਲੇ ਪਿੰਡਾਂ ਵਿੱਚ ਮੌਜੂਦਾ ਸਥਿਤੀ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਮਨ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ.ਗੁਰਮੀਤ ਲਾਲ, ਸਹਾਇਕ ਸਿਹਤ ਅਫ਼ਸਰ ਡਾ. ਸਤਜੀਤ ਕੌਰ ਆਦਿ ਮੌਜੂਦ ਸਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement