Hoshiarpur News : ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਰਾਗੀ ਅਮਰਦੀਪ ਸਿੰਘ ਬੋਦਲ ਦਾ ਅਮਰੀਕਾ ’ਚ ਹੋਇਆ ਦੇਹਾਂਤ

By : BALJINDERK

Published : Jul 16, 2024, 7:54 pm IST
Updated : Jul 16, 2024, 7:56 pm IST
SHARE ARTICLE
ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਰਾਗੀ ਅਮਰਦੀਪ ਸਿੰਘ ਬੋਦਲ
ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਰਾਗੀ ਅਮਰਦੀਪ ਸਿੰਘ ਬੋਦਲ

Hoshiarpur News : ਭਾਈ ਸਾਹਿਬ 2018 'ਚ ਗਏ ਸਨ ਵਿਦੇਸ਼, ਉੱਥੇ ਹੀ ਕੀਤਾ ਜਾਵੇਗਾ ਅੰਤਿਮ ਸਸਕਾਰ

Hoshiarpur News : ਹੁਸ਼ਿਆਰਪੁਰ, ਦਸੂਹਾ ਦੇ ਪਿੰਡ ਬੋਦਲ ਦੇ 45 ਸਾਲਾ ਨੌਜਵਾਨ ਅਮਰਦੀਪ ਸਿੰਘ ਅਤੇ ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਗਾਇਕ ਅਤੇ ਰਾਗੀ ਭਾਈ ਅਮਰਦੀਪ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੁੱਖਦਾਈ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜੋ:Mohali News : ਪੁਲਿਸ ਨੇ ਚੋਰੀ ਦੇ ਮੋਟਰਸਾਈਕਲ 'ਤੇ ਭੱਜ ਰਹੇ ਦੋ ਬਦਮਾਸਾਂ ਨੂੰ ਕੀਤਾ ਕਾਬੂ  

ਦੱਸਣਯੋਗ ਹੈ ਕਿ ਭਾਈ ਅਮਰਦੀਪ ਸਿੰਘ ਨੇ ਭਾਰਤੀ ਸ਼ਾਸਤਰੀ ਸੰਗੀਤ ’ਚ ਪੰਜਾਬ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ’ਚ ਪਹੁੰਚਾਇਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਅਮਰਦੀਪ ਦੇ ਵੱਡੇ ਭਰਾ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਅਮਰਦੀਪ ਸਿੰਘ 2018 'ਚ ਅਮਰੀਕਾ ਗਿਆ ਸੀ ਅਤੇ ਆਪਣੀ ਪਤਨੀ ਅਤੇ ਇਕ ਲੜਕੇ ਨਾਲ ਐਰੀਜ਼ੋਨਾ ਸ਼ਹਿਰ 'ਚ ਰਹਿ ਰਿਹਾ ਸੀ। ਅਮਰਦੀਪ ਨੇ ਭਾਰਤੀ ਸ਼ਾਸਤਰੀ ਸੰਗੀਤ ਵਿਚ ਐਮਏ ਕੀਤੀ ਹੈ ਅਤੇ ਭਾਰਤ ਦੇ ਨਾਲ-ਨਾਲ ਦੁਨੀਆਂ ਦੇ ਕਈ ਵੱਡੇ ਦੇਸ਼ਾਂ ਵਿੱਚ ਸੰਗੀਤਕ ਪ੍ਰੋਗਰਾਮ ਪੇਸ਼ ਕੀਤੇ ਹਨ। ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਅਮਰਦੀਪ ਨੂੰ ਸਨਮਾਨਿਤ ਕਰ ਚੁੱਕੀਆਂ ਹਨ। ਸਾਡਾ ਪਰਿਵਾਰ ਬਾਬਾ ਮਰਦਾਨਾ ਜੀ ਦੇ ਗੋਤ ਨਾਲ ਸਬੰਧਤ ਹੈ ਅਤੇ ਗਾਇਕੀ ਵਿਚ ਅਸੀਂ ਬੋਦਲ ਘਰਾਣੇ ਨਾਲ ਸਬੰਧਤ ਹਾਂ। ਅਮਰਦੀਪ ਦੇ ਭਰਾ ਨੇ ਦੱਸਿਆ ਕਿ ਜਦੋਂ ਸਾਡੇ ਰਿਸ਼ਤੇਦਾਰ ਨੇ ਅਮਰੀਕਾ ਤੋਂ ਫ਼ੋਨ 'ਤੇ ਇਸ ਗੱਲ ਦੀ ਜਾਣਕਾਰੀ ਦਿੱਤੀ ਤਾਂ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਕਿਉਂਕਿ ਭਰਾ ਅਮਰਦੀਪ ਸਿੰਘ ਨੂੰ ਲੋਕਾਂ ਦਾ ਬਹੁਤ ਪਿਆਰ ਮਿਲਦਾ ਸੀ।

ਇਹ ਵੀ ਪੜੋ: Amrtisar News : ਹਰਿਮੰਦਰ ਸਾਹਿਬ ਅੰਮ੍ਰਿਤਸਰ ’ਚ ਮਾਂ ਆਪਣੀ 2 ਸਾਲ ਦੀ ਬੱਚੀ ਨੂੰ ਛੱਡ ਕੇ ਹੋਈ ਫ਼ਰਾਰ  

ਇਸ ਸਬੰਧੀ ਭਰਾ ਅਮਰਦੀਪ ਸਿੰਘ ਦੀ ਮਾਤਾ ਰਜਿੰਦਰ ਕੌਰ ਦਾ ਕਹਿਣਾ ਹੈ ਕਿ ਅਮਰਦੀਪ ਆਪਣੇ ਸਾਰੇ ਭਰਾਵਾਂ ਨਾਲ ਲਗਾਤਾਰ ਫ਼ੋਨ 'ਤੇ ਗੱਲ ਕਰਦਾ ਸੀ ਪਰ ਕਈ ਮਹੀਨਿਆਂ ਤੋਂ ਉਸ ਨੇ ਮੇਰੇ ਨਾਲ ਗੱਲ ਨਹੀਂ ਕੀਤੀ। ਹੁਣ ਮੈਨੂੰ ਇਸ ਗੱਲ ਦਾ ਪਛਤਾਵਾ ਹੋ ਰਿਹਾ ਹੈ ਕਿ ਕਾਸ਼ ਮੈਂ ਆਪਣੇ ਬੇਟੇ ਨਾਲ ਆਖਰੀ ਵਾਰ ਗੱਲ ਕਰ ਸਕਦੀ। ਉਨ੍ਹਾਂ ਦੱਸਿਆ ਕਿ ਅਮਰਦੀਪ ਸਿੰਘ ਦਾ ਅੰਤਿਮ ਸੰਸਕਾਰ ਅਮਰੀਕਾ ਵਿਚ ਹੀ ਕੀਤਾ ਜਾਵੇਗਾ। ਇਸ ਦੌਰਾਨ ਸਮੂਹ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਈ ਅਮਰਦੀਪ ਸਿੰਘ ਦੀ ਯਾਦ ਵਿੱਚ ਪਿੰਡ ਬੋਦਲ ਵਿੱਚ ਯਾਦਗਾਰ ਬਣਾਈ ਜਾਵੇ ਤਾਂ ਜੋ ਲੋਕ ਯੁੱਗਾਂ ਤੱਕ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਇਸ ਮਹਾਨ ਸ਼ਖ਼ਸੀਅਤ ਨੂੰ ਯਾਦ ਕਰ ਸਕਣ।

(For more news apart from famous ragi of Indian classical music Amardeep Singh Bodal passed away in America News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement