
ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਦੇ ਨਾਲ ਨਾਲ ਸਰਕਾਰੀ, ਗੈਰ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ
Punjab News : ਪੰਜਾਬ ਦੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ 17 ਜੁਲਾਈ 2024 ਬੁੱਧਵਾਰ ਨੂੰ ਮੁਹੰਰਮ (ਯੌਮ-ਏ-ਅਸੂਰਾ) ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਮੁਹੰਰਮ (ਯੌਮ-ਏ-ਅਸੂਰਾ) ਮੌਕੇ ਬੁੱਧਵਾਰ 17 ਜੁਲਾਈ ਨੂੰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
17 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਦੇ ਨਾਲ ਨਾਲ ਸਰਕਾਰੀ, ਗੈਰ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ ਪਰ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖ਼ਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ1881 ਦੀ ਧਾਰਾ 25 ਤਹਿਤ ਵੀ ਐਲਾਨੀ ਗਈ ਹੈ ਭਾਵ ਇਸ ਦਿਨ ਬੈਂਕ ਵੀ ਬੰਦ ਰਹਿਣਗੇ।