Ludhiana News : ਸ਼ਿਵ ਸੈਨਾ ਆਗੂ ਗੋਰਾ ਥਾਪਰ 'ਤੇ ਹਮਲੇ ਦੀ ਵਕਾਲਤ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰੇ ਪੁਲਿਸ : ਸਮੂਹ ਹਿੰਦੂ ਸੰਗਠਨ 

By : BALJINDERK

Published : Jul 16, 2024, 6:38 pm IST
Updated : Jul 16, 2024, 6:38 pm IST
SHARE ARTICLE
ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਜੁਆਇੰਟ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਸੌਂਪਦੇ ਹੋਏ ਹਿੰਦੂ ਸੰਗਠਨਾਂ ਦੇ ਨੁਮਾਇੰਦੇ।
ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਜੁਆਇੰਟ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਸੌਂਪਦੇ ਹੋਏ ਹਿੰਦੂ ਸੰਗਠਨਾਂ ਦੇ ਨੁਮਾਇੰਦੇ।

Ludhiana News : ਸਮੂਹ ਹਿੰਦੂ ਸੰਗਠਨਾਂ ਨੇ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੂੰ ਦਿੱਤੀ ਸ਼ਿਕਾਇਤ 

Ludhiana News : ਪਿਛਲੇ ਦਿਨੀਂ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ 'ਤੇ ਨਿਹੰਗਾਂ ਦੀ ਆੜ 'ਚ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਜਾਨਲੇਵਾ ਹਮਲੇ ਤੋਂ ਬਾਅਦ ਸਮੂਹ ਹਿੰਦੂ ਸੰਗਠਨਾਂ ਨੇ ਅੱਜ ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ 'ਚ ਉਕਤ ਹਮਲੇ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸਮੂਹ ਹਿੰਦੂ ਸੰਗਠਨਾਂ ਦੇ ਵਫ਼ਦ ਵੱਲੋਂ ਜੁਆਇੰਟ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੂੰ ਸਿਕਾਇਤ ਦਰਜ ਕਰਵਾਈ ਗਈ ਹੈ।
ਦੱਸ ਦੇਈਏ ਕਿ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਸਮੂਹ ਹਿੰਦੂ ਸੰਗਠਨਾਂ ਦੇ ਵਫ਼ਦ ’ਚ ਸ਼ਿਵ ਸੈਨਾ ਪੰਜਾਬ ਦੇ ਰਾਜੀਵ ਟੰਡਨ, ਸ਼ਿਵ ਸੈਨਾ ਊਧਵਬਾਲਾ ਦੇ ਚੰਦਰਕਾਂਤ ਚੱਢਾ, ਸਾਹਿਬ ਠਾਕਰੇ, ਸ਼ਕਤੀ ਮੋਰਚੇ ਦੇ ਰੋਹਿਤ ਸਾਹਨੀ, ਸ਼੍ਰੀ ਹਿੰਦੂ ਤਖ਼ਤ ਦੇ ਵਰੁਣ ਮਹਿਤਾ, ਸਨਾਤਨ ਧਰਮ ਮੰਦਰ ਪ੍ਰਬੰਧਕ ਕਮੇਟੀ ਦੇ ਨੀਰਜ ਵਰਮਾ, ਸ਼ਿਵ ਸੈਨਾ ਯੁਵਾ ਮੋਰਚਾ ਦੇ ਆਰ.ਡੀ.ਪੁਰੀ, ਸ਼ਿਵ ਸੈਨਾ ਦੇ ਨਿਤਿਨ ਘੰਡ, ਭਾਨੂ ਪ੍ਰਤਾਪ ਸਿੰਘ, ਐਸ ਡੀ ਪੁਰੀ, ਰੋਹਿਤ ਜੋਸ਼ੀ ਅਤੇ ਪਵਨ ਮਾਨ ਵਲੋਂ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੂੰ ਸ਼ਿਕਾਇਤ ਪੱਤਰ ਸੌਂਪਿਆ ਗਿਆ। 

ਇਹ ਵੀ ਪੜੋ:Amritsar News : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜਲਾਲੀ ਗਿੱਲ ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ 

ਸੰਯੁਕਤ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੂੰ ਦਿੱਤੀ ਸ਼ਿਕਾਇਤ ਬਾਰੇ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਆਗੂਆਂ ਨੇ ਦੱਸਿਆ ਕਿ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਨਿਹੰਗ ਪ੍ਰੀਤਪਾਲ ਸਿੰਘ ਬਰਗਾੜੀ ਅਤੇ ਉਸ ਦੇ ਸਾਥੀਆਂ ਵੱਲੋਂ ‘‘ਜਾਗੋ’’ ਵੀਡੀਓ ਜਾਰੀ ਕੀਤੀ ਗਈ ਹੈ। ਉਥੇ ਹੀ ਨਿਹੰਗ ਪਰਮਜੀਤ ਸਿੰਘ ਅਕਾਲੀ ਤੇ ਸਾਥੀਆਂ ਵੱਲੋਂ ਸ਼ਿਵ ਸੈਨਾ ਆਗੂ ’ਤੇ ਕੀਤੇ ਗਏ ਹਮਲੇ ਦੀ ਹਮਾਇਤ ਕਰਦਿਆਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਵਿਰੁੱਧ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਗਈ ਹੈ। 

ਇਹ ਵੀ ਪੜੋ:Chandigarh News : ਪੰਜਾਬ ਅਤੇ ਯੂ.ਟੀ., ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ 300 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ  

ਇਸ ਸਬੰਧੀ ਹਿੰਦੂ ਸੰਗਠਨਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਹੈ ਕਿ ਪੰਜਾਬ 'ਚ ਹਿੰਦੂ ਸਮਾਜ ਦੀ ਆਵਾਜ਼ ਬੁਲੰਦ ਕਰਨ ਵਾਲੇ ਹਿੰਦੂ ਨੇਤਾਵਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਅਤੇ ਉਕਸਾਇਆ ਗਿਆ, ਜਿਸ ਦਾ ਸਬੂਤ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਗੋਰਾ ਨੇ ਥਾਪਰ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕੁਝ ਨਿਹੰਗਾਂ ਵੱਲੋਂ ਹਿੰਦੂ ਸਮਾਜ ਦੇ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹੋਏ ਵੀਡੀਓ ਪੋਸਟ ਕੀਤੀ ਹੈ ਸ਼ਿਵ ਸੈਨਾ ਆਗੂ ਥਾਪਰ 'ਤੇ ਹੋਏ ਹਮਲੇ ਦੀ ਵਕਾਲਤ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਵੱਲੋਂ ਜਿੱਥੇ ਪੰਜਾਬ 'ਚ ਹਿੰਸਾ ਫੈਲਾਈ ਜਾ ਰਹੀ ਹੈ, ਉੱਥੇ ਹੀ ਸਿੱਖ ਭਾਈਚਾਰੇ 'ਚ ਦਰਾੜ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਪੰਜਾਬ 'ਚ ਸ਼ਾਂਤੀ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਨਹੀਂ ਹੋਣੀ ਚਾਹੀਦੀ। 
ਉਪਰੋਕਤ ਹਿੰਦੂ ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਸੋਸ਼ਲ ਨੈਟਵਰਕਸ 'ਤੇ ਸਨਾਤਨ ਧਰਮ 'ਤੇ ਲਗਾਤਾਰ ਹਮਲਾ ਕਰਨ ਵਾਲੀਆਂ ਸਾਜ਼ਿਸ਼ਾਂ ਅਤੇ ਅਜਿਹੇ ਲੋਕਾਂ ਨੂੰ ਸਲਾਖਾਂ ਪਿੱਛੇ ਸੁਟੇ। ਉਨ੍ਹਾਂ ਨੇ  ਪੁਲਿਸ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇ ਤਾਂ ਸੂਬੇ ’ਚ ਸਦਭਾਵਨਾ ਦਾ ਮਾਹੌਲ ਬਰਕਰਾਰ ਰਹਿ ਸਕੇ। 

(For more news apart from police register case against those who advocated attack on Shiv Sena leader Gora Thapar : All Hindu organizations News in Punjabi, stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement