Punjab News: 1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 
Published : Jul 16, 2024, 9:20 am IST
Updated : Jul 16, 2024, 9:32 am IST
SHARE ARTICLE
photo
photo

Punjab News:

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 ਪੜ੍ਹੋ ਇਹ ਖ਼ਬਰ :  ED Raid: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।

 ਪੜ੍ਹੋ ਇਹ ਖ਼ਬਰ :  Subhash Dandekar Dies: ਕੈਮਲਿਨ ਦੇ ਸੰਸਥਾਪਕ ਸੁਭਾਸ਼ ਦਾਂਡੇਕਰ ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ

ਉਨ੍ਹਾਂ ਅੱਗੇ ਦੱਸਿਆ ਕਿ ਇਸ ਉਪਰੰਤ ਉਕਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ, ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। 

 ਪੜ੍ਹੋ ਇਹ ਖ਼ਬਰ :  Jammu-Kashmir: ਡੋਡਾ ਜ਼ਿਲ੍ਹੇ 'ਚ ਅੱ.ਤ.ਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋ.ਲੀਬਾਰੀ, ਫ਼ੌਜੀ ਅਫ਼ਸਰ ਸਮੇਤ 4 ਜਵਾਨ ਸ਼ਹੀਦ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫਰਾਰ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Private person taking bribe of Rs. 1,50,000 arrested by Vigilance Bureau, stay tuned to Rozana Spokesman)

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement