Punjab News : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼
Published : Jul 16, 2024, 4:05 pm IST
Updated : Jul 16, 2024, 4:06 pm IST
SHARE ARTICLE
arms smuggling
arms smuggling

ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ,  ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੀ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।

 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਹਥਿਆਰਾਂ ਦੀ ਖੇਪ ਖਰੀਦੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਵੱਲਾ ਦੀ ਗੁਰੂ ਤੇਗ ਬਹਾਦਰ ਮਾਰਕੀਟ ਦੇ ਇਲਾਕੇ ਵਿੱਚ ਕੁਝ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਣੀ ਹੈ।

ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਆਪ੍ਰੇਸ਼ਨ ਚਲਾਇਆ ਅਤੇ ਤਿੰਨੋਂ ਮੁਲਜ਼ਮਾਂ ਨੂੰ ਤਿੰਨ ਪਿਸਤੌਲਾਂ ਸਮੇਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਵੱਲਾ ਇਲਾਕੇ ਵਿੱਚ ਖਰੀਦਦਾਰਾਂ ਦੀ ਉਡੀਕ ਕਰ ਰਹੇ ਸਨ।


ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦਾ ਇੱਕ ਕਤਲ ਕੇਸ ਵਿੱਚ ਸ਼ਮੂਲੀਅਤ ਸਮੇਤ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਡੀਲਰ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਦੀ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਐਕਟ ਦੀ ਧਾਰਾ 61 (2) ਤਹਿਤ ਐਫ.ਆਈ.ਆਰ. ਨੰ. 42 ਮਿਤੀ 15.07.2024 ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement