Amritsar News : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜਲਾਲੀ ਗਿੱਲ ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ 

By : BALJINDERK

Published : Jul 16, 2024, 6:06 pm IST
Updated : Jul 16, 2024, 6:06 pm IST
SHARE ARTICLE
 ਰਾਜਲਾਲੀ ਗਿੱਲ ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਦੌਰਾ ਕਰਦੇ ਹੋਏ
ਰਾਜਲਾਲੀ ਗਿੱਲ ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਦੌਰਾ ਕਰਦੇ ਹੋਏ

Amritsar News : ਮਹਿਲਾ ਕਮਿਸ਼ਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਜੇਲ੍ਹ ’ਚ ਬੰਦ ਮਹਿਲਾਵਾਂ ਦੀਆਂ ਸੁਣੀਆਂ ਮੁਸ਼ਕਿਲਾਂ 

Amritsar News : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਪਹੁੰਚੇ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। 

ਇਹ ਵੀ ਪੜੋ: Nooran Sister Attack :ਸੂਫੀ ਗਾਇਕਾ ਜੋਤੀ ਨੂਰਾਂ ਦੀ ਗੱਡੀ 'ਤੇ ਹੋਇਆ ਹਮਲਾ, ਜਾਣੋ ਕੀ ਹੈ ਪੂਰਾ ਮਾਮਲਾ 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਲਾਲੀ ਗਿੱਲ ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਪਹੁੰਚੇ ਹਨ ਤੇ ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਦੌਰਾ ਕਰਨ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਜੇਲ੍ਹ ’ਚ ਅੰਡਰਟਬੈਲ ਸਜਾ ਕੱਟ ਰਹੀਆਂ ਮਹਿਲਾਵਾਂ ਦੇ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਜੇਲ੍ਹ ’ਚ ਬਹੁਤ ਸਾਰੀਆਂ ਦਿੱਖਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਮੈਡੀਕਲ ਸਹੂਲਤਾਂ ਨੂੰ ਲੈ ਕੇ ਮਹਿਲਾਵਾਂ ਨੂੰ ਦਿੱਕਤਾਂ ਆ ਰਹੀਆਂ ਹਨ।

ਇਹ ਵੀ ਪੜੋ: Chandigarh News : ਚੋਣਾਂ ’ਚ ਪੈਸਾ ਖਰਚ ਕਰਨ ਵਾਲਿਆਂ ’ਚ ਸਾਂਸਦ ਹਰਸਿਮਰਤ ਕੌਰ ਦਾ ਨਾਂ ਸਭ ਤੋਂ ਉਪਰ 

ਉਨ੍ਹਾਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਮਹਿਲਾਵਾਂ ਨੂੰ ਆਪਣਾ ਨੰਬਰ ਵੀ ਦੇ ਕੇ ਆਏ ।ਉਨ੍ਹਾਂ ਕਿਹਾ ਕਿ ਜੇਲ੍ਹ ’ਚੋਂ ਸਾਨੂੰ ਜੇਲ੍ਹ ਦੇ ਟੈਲੀਫੋਨ ਤੋਂ ਫੋਨ ਕਰਕੇ ਆਪਣੀਆਂ ਮੁਸ਼ਕਲਾਂ ਸਬੰਧੀ ਜਾਣੂ ਵੀ ਕਰਵਾ ਸਕਦੀਆਂ ਹਨ। ਉਹਨਾਂ ਕਿਹਾ ਕਿ ਮਹਿਲਾਵਾਂ ਨੂੰ ਅਤੇ ਖਾਸ ਤੌਰ ’ਤੇ ਬੱਚਿਆਂ ਨੂੰ ਜਿੰਨਾਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹਨਾਂ ਪਰੇਸ਼ਾਨੀਆਂ ਨੂੰ ਲੈ ਕੇ ਉਹਨਾਂ ਨਾਲ ਗੱਲਬਾਤ ਕਰਕੇ ਆਏ ਹਨ ਅਤੇ ਆਉਣ ਵਾਲੇ ਸਮੇਂ ’ਚ ਉਨ੍ਹਾਂ ਦੀਆਂ ਦਿੱਕਤਾਂ ਪਰੇਸ਼ਾਨੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

(For more news apart from  Punjab State Commission for Women Chairperson Rajlali Gill visited Amritsar Central Jail News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement