Nooran Sister Attack :ਸੂਫੀ ਗਾਇਕਾ ਜੋਤੀ ਨੂਰਾਂ ਦੀ ਗੱਡੀ 'ਤੇ ਹੋਇਆ ਹਮਲਾ, ਜਾਣੋ ਕੀ ਹੈ ਪੂਰਾ ਮਾਮਲਾ

By : BALJINDERK

Published : Jul 16, 2024, 5:00 pm IST
Updated : Jul 16, 2024, 5:59 pm IST
SHARE ARTICLE
 Nooran sister
Nooran sister

Nooran Sister Attack :ਦੇਰ ਰਾਤ ਕੁਝ ਮੋਟਰਸਾਈਕਲ ਸਵਾਰਾਂ ਨਾਲ ਹੋਇਆ ਸੀ ਝਗੜਾ 

Nooran Sister Attack : ਪੰਜਾਬ ‘ਚ ਅਪਰਾਧਕ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ । ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੀ ਪ੍ਰਸਿੱਧ ਸੂਫ਼ੀ ਗਾਇਕਾ ਜੋਤੀ ਨੂਰਾਂ ਦੀ ਕਾਰ ‘ਤੇ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਗਾਇਕਾ ਦੇਰ ਰਾਤ ਵਡਾਲਾ ਚੌਂਕ ਦੇ ਕੋਲ ਕਿਸੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ। ਇਸੇ ਦੌਰਾਨ ਗੁਰੁ ਨਾਨਕ ਚੌਕ ਦੇ ਕੋਲ ਮੋਟਰਸਾਈਕਲ ’ਤੇ ਸਵਾਰ ਮੁੰਡਿਆਂ ਨੇ ਕਾਰ ’ਤੇ ਹਮਲਾ ਕਰ ਦਿੱਤਾ ।

ਇਹ ਵੀ ਪੜੋ:Chandigarh News : ਚੋਣਾਂ ’ਚ ਪੈਸਾ ਖਰਚ ਕਰਨ ਵਾਲਿਆਂ ’ਚ ਸਾਂਸਦ ਹਰਸਿਮਰਤ ਕੌਰ ਦਾ ਨਾਂ ਸਭ ਤੋਂ ਉਪਰ 

ਇਸ ਸਬੰਧੀ ਗਾਇਕਾ ਦੀ ਟੀਮ ਦੀ ਵੱਲੋਂ ਪੁਲਿਸ ਦੇ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ । ਜਿਸ ਤੋਂ ਬਾਅਦ ਇਸ ਮਾਮਲੇ ‘ਚ ਪੁਲਿਸ ਨੇ ਇੱਕ ਸ਼ਖਸ ਨੂੰ ਰਾਊਂਡ ਅਪ ਕੀਤਾ ਗਿਆ ਹੈ। ਜੋਤੀ ਨੂਰਾਂ ਦੀ ਟੀਮ ਦਾ ਕਹਿਣਾ ਹੈ ਕਿ ਦੇਰ ਰਾਤ ਜਦੋਂ ਉਹ ਕਿਸੇ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ ਕਿ ਕੁਝ ਮੋਟਰਸਾਈਕਲ ਸਵਾਰ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਜਦੋਂ ਉਨ੍ਹਾਂ ਨੇ ਕਾਰ ਹੌਲੀ ਕੀਤੀ ਤਾਂ ਇਨ੍ਹਾਂ ਮੁੰਡਿਆਂ ਨੇ ਕਾਰ ’ਤੇ ਹਮਲਾ ਕਰ ਦਿੱਤਾ।
 

ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਇਸ ਲਈ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਿਰਾਸਤ ’ਚ ਲਏ ਗਏ ਨਾਬਾਲਿਗ ਦੀ ਉਮਰ ਕਰੀਬ 13 ਸਾਲ ਹੈ। ਜਿਸ ਦੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਸੂਚਨਾ ਦੇ ਦਿੱਤੀ ਗਈ ਹੈ।

(For more news apart from  Sufi singer Jyoti Nooran car was attacked News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement