Barnala News : ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਪਨਸਪ ਦੇ 2 ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Jul 16, 2024, 9:37 pm IST
Updated : Jul 16, 2024, 9:37 pm IST
SHARE ARTICLE
 PANSP inspectors
PANSP inspectors

ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ

Barnala News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਇੰਸਪੈਕਟਰਾਂ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੂੰ ਧਮਕੀ ਦਿੱਤੀ ਹੈ ਨਹੀਂ ਤਾਂ ਉਸ ਨੂੰ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪਨਸਪ ਦੇ ਦੋਵੇਂ ਮੁਲਜ਼ਮ ਇੰਸਪੈਕਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement