ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

By : BALJINDERK

Published : Jul 16, 2025, 7:32 pm IST
Updated : Jul 16, 2025, 7:32 pm IST
SHARE ARTICLE
ਡੀਜੀਪੀ ਗੌਰਵ ਯਾਦਵ
ਡੀਜੀਪੀ ਗੌਰਵ ਯਾਦਵ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 100 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 137 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,226 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 386 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 405 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 100 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement