Punjab News : ਸੇਵਾ ਕੇਂਦਰਾਂ 'ਤੇ ਹੁਣ ਪੰਜ ਸੇਵਾਵਾਂ ਹੋਰ ਮਿਲਣਗੀਆਂ 
Published : Jul 16, 2025, 9:22 am IST
Updated : Jul 16, 2025, 9:26 am IST
SHARE ARTICLE
Five more services will now be available at service centers
Five more services will now be available at service centers

ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫ਼ੋਨ ਨੰਬਰ 1076 ਡਾਇਲ ਕਰ ਕੇ ਇੰਨਾ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲੀਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ

Five more services will now be available at service centers: ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨਾਲ ਹੁਣ ਸੇਵਾ ਕੇਂਦਰਾਂ ’ਤੇ ਉਪਲਬਧ ਕਰਵਾ ਦਿਤੀਆਂ ਗਈਆਂ ਹਨ। 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ’ਤੇ, ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿਚ ਸੁਧਾਰ), ਡਿਜੀਟਲ ਤੌਰ ’ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸਬੰਧਤ 16 ਅਤੇ ਆਰ.ਸੀ ਨਾਲ ਸਬੰਧਤ 14 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ।

ਉਹਨਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫ਼ੋਨ ਨੰਬਰ 1076 ਡਾਇਲ ਕਰ ਕੇ ਇੰਨਾ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲੀਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।

ਐਸ.ਏ.ਐਸ ਨਗਰ ਤੋਂ ਸਤਵਿੰਦਰ ਸਿੰਘ ਧੜਾਕ ਦੀ ਰਿਪੋਰਟ

"(For more news apart from “Five more services will now be available at service centers, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement