
ਧਮਕੀ ਮਿਲਣ ਮਗਰੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਚੌਕਸੀ ਵਧਾ ਦਿੱਤੀ ਗਈ ਹੈ
Amritsar News: ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਲਗਾਤਾਰ ਧਮਕੀਆਂ ਮਿਲਣ ਕਾਰਨ ਮਹੌਲ ਤਣਾਅਪੂਰਨ ਬਣਿਆ ਹੋਇਆ ਹੈ। ਈ-ਮੇਲ ਉੱਤੇ ਧਮਕੀ ਭੇਜੀ ਗਈ ਹੈ। ਜਿਸ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਧਮਾਕਾ ਕਰਨ ਦਾ ਜ਼ਿਕਰ ਕੀਤਾ ਗਿਆ ਹੈ।
ਧਮਕੀ ਮਿਲਣ ਮਗਰੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਚੌਕਸੀ ਵਧਾ ਦਿੱਤੀ ਗਈ ਹੈ। ਬੀਐਸਐਫ਼ ਜਵਾਨਾਂ ਤੇ ਬੰਬ ਨਿਰੋਧਕ ਦਸਤਿਆਂ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਵਲ ਕੱਪੜਿਆਂ ਵਿਚ ਪੁਲਿਸ ਮੁਲਾਜ਼ਮ ਚੱਪੇ-ਚੱਪੇ ਉੱਤੇ ਤਾਇਨਾਤ ਹਨ ਤੇ ਸਥਿਤੀ ਉੱਤੇ ਨਜ਼ਰ ਰੱਖੀ ਜਾ ਰਹੀ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਥੋੜੇ ਸਮੇਂ ਬਾਅਦ ਪ੍ਰੈੱਸ ਕਾਨਫ਼ਰੰਸ ਕਰ ਕੇ ਜਾਣਕਾਰੀ ਸਾਂਝੀ ਕਰਨਗੇ
ਦੱਸ ਦੇਈਏ ਕਿ ਪਿਛਲੇ 48 ਘੰਟਿਆਂ ਵਿਚ ਇਹ ਤੀਜੀ ਧਮਕੀ ਭਰੀ ਮੇਲ ਆਈ ਹੈ।