SIT ਸੁਖਬੀਰ ਬਾਦਲ ਤੋਂ ਸੋਮਵਾਰ (20 ਜੁਲਾਈ) ਨੂੰ ਕਰੇਗੀ ਪੁੱਛਗਿੱਛ
ਚੰਡੀਗੜ੍ਹ : ਬੇਅਦਬੀ ਮਾਮਲੇ 'ਤੇ ਵੱਡੀ ਅਪਡੇਟ ਸਾਹਮਣੇ ਆਈ ਹੈ । ਐਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ । ਸੁਖਬੀਰ ਸਿੰਘ ਬਾਦਲ ਤੋਂ ਸੋਮਵਾਰ ਨੂੰ ਪੁੱਛਗਿੱਛ ਕੀਤੀ ਜਾਵੇਗੀ । ਭਾਜਪਾ ਆਗੂ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਨੂੰ ਤਲਬ ਕੀਤਾ ਜਾ ਰਿਹਾ ਹੈ।
ਸਾਂਪਲਾ ਨੇ ਬੇਅਦਬੀ ਮਾਮਲੇ ਸੰਬੰਧੀ ਸੁਖਬੀਰ ਸਿੰਘ ਬਾਦਲ ਦੇ ਨਾਲ ਰਾਜਪਾਲ ਨੂੰ ਸੌਂਪੇ ਗਏ ਪ੍ਰਤੀਨਿਧ ਪੱਤਰ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ । ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡਾਇਰੈਕਟਰ ਜਨਰਲ ਨਾਲ ਗੱਲ ਕੀਤੀ। ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸਡੀ ਨੇ ਵੀ ਪੁਸ਼ਟੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦਾ ਹੁਕਮ ਰਾਤ ਨੂੰ ਦਿੱਤਾ ਗਿਆ ਸੀ।
