
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਅੱਜ ਛਤੀਤਗੜ੍ਹ ਦੇ ਰਾਜਪਾਲ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਬਲਰਾਮਜੀ ਦਾਸ ਟੰਡਨ ...
ਚੰਡੀਗੜ੍ਹ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਅੱਜ ਛਤੀਤਗੜ੍ਹ ਦੇ ਰਾਜਪਾਲ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਬਲਰਾਮਜੀ ਦਾਸ ਟੰਡਨ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ। ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਅੱਣਥਕ ਕਾਰਜ ਕਰਨ ਵਾਲੇ ਇਸ ਉੱਘੇ ਸਿਆਸਤਦਾਨ ਅਤੇ ਯੋਗ ਪ੍ਰਸ਼ਾਸਕ ਨੂੰ ਯਾਦ ਕਰਦਿਆਂ ਮੰਤਰੀ ਮੰਡਲ ਨੇ ਸ੍ਰੀ ਟੰਡਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਿਨ੍ਹਾਂ ਦਾ 14 ਅਗਸਤ ਨੂੰ ਦੇਹਾਂਤ ਹੋ ਗਿਆ ਸੀ।
Balramji Dass Tandon
ਮੰਤਰੀ ਮੰਡਲ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬੱਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਗੌਰਤਲਬ ਹੈ ਕਿ ਸੂਬਾ ਸਰਕਾਰ ਮੰਗਲਵਾਰ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਦੇ ਸਤਿਕਾਰ ਵਿੱਚ 16 ਅਗਸਤ ਨੂੰ ਇਕ ਦਿਨ ਦਾ ਰਾਜਕੀ ਸ਼ੋਕ ਐਲਾਨਿਆ ਹੈ।