"ਘੱਟ ਗਿਣਤੀਆਂ ਦੀ ਆਵਾਜ਼ ਦਬਾਉਣ ਲਈ 'ਕਾਲੇ ਕਾਨੂੰਨ' ਬਣਾ ਰਿਹੈ ਅਮਿਤ ਸ਼ਾਹ''
Published : Aug 16, 2019, 2:04 pm IST
Updated : Aug 16, 2019, 4:09 pm IST
SHARE ARTICLE
Kanupriya
Kanupriya

ਪੀਯੂ ਦੀ ਪ੍ਰਧਾਨ ਕਨੂਪ੍ਰਿਯਾ ਵੱਲੋਂ ਗ੍ਰਹਿ ਮੰਤਰੀ 'ਤੇ ਤਿੱਖਾ ਨਿਸ਼ਾਨਾ

ਅੰਮ੍ਰਿਤਸਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਐਸਐਫਐਸ ਦੀ ਪ੍ਰਧਾਨ ਕਨੂਪ੍ਰਿਯਾ  ਨੇ ਕਸ਼ਮੀਰੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਜਿੱਥੇ ਪੰਜਾਬ ਵਾਸੀਆਂ ਨੂੰ ਵੀ ਅਜਿਹੇ ਖ਼ਤਰੇ ਲਈ ਅਗਾਹ ਕੀਤਾ ਹੈ, ਉਥੇ ਹੀ ਕਨੂਪ੍ਰਿਯਾ ਨੇ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਆਖਿਆ ਕਿ ਅਮਿਤ ਸ਼ਾਹ ਵੱਲੋਂ ਕਾਨੂੰਨ ਵਿਚ ਅਮੈਂਡਮੈਂਟ ਕਰਵਾਈ ਜਾ ਰਹੀ ਹੈ, ਇਸ ਲਈ ਹੁਣ ਕਿਸੇ ਵੀ ਆਵਾਜ਼ ਉਠਾਉਣ ਵਾਲੇ 'ਤੇ ਯੂਏਪੀਏ ਵਰਗੇ ਕਾਲੇ ਕਾਨੂੰਨ ਲਗਾ ਦਿੱਤੇ ਜਾਣਗੇ। ਉਸ ਨੇ ਇਹ ਵੀ ਆਖਿਆ ਕਿ ਸਾਡੀ ਸਟੇਟ ਵੀ ਹਿੰਦੂਤਵ ਦੀ ਰਾਜਨੀਤੀ ਤੋਂ ਦੂਰ ਨਹੀਂ, ਜਿਨ੍ਹਾਂ ਲਈ ਘੱਟ ਗਿਣਤੀਆਂ ਦੇ ਕੋਈ ਮਾਇਨੇ ਨਹੀਂ ਹਨ।

Amit Shah Amit Shah

ਦੱਸ ਦਈਏ ਕਿ ਕਨੂਪ੍ਰਿਯਾ ਵੱਲੋਂ ਇਹ ਬਿਆਨ ਅੰਮ੍ਰਿਤਸਰ ਵਿਖੇ ਸਿੱਖ ਜਥੇਬੰਦੀਆਂ ਨਾਲ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਏ ਜਾਣ ਦੌਰਾਨ ਦਿੱਤਾ ਗਿਆ ਹੈ। । ਇਸ ਰੋਸ ਪ੍ਰਦਰਸ਼ਨ ਵਿਚ ਐਸਐਫਐਸ ਪੰਜਾਬ ਯੂਨੀਵਰਸਿਟੀ ਦੀ ਪ੍ਰਧਾਨ ਕਨੂਪ੍ਰਿਯਾ ਵੀ ਪੁੱਜੀ ਹੋਈ ਸੀ, ਜਿਨ੍ਹਾਂ ਬੋਲਦਿਆਂ ਆਖਿਆ ਕਿ ਕੇਂਦਰ ਸਰਕਾਰ ਕਸ਼ਮੀਰੀਆਂ ਨਾਲ ਜ਼ੁਲਮ ਕਰਨ ਵਿਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਵੱਲੋਂ ਕਾਲੇ ਝੰਡੇ ਲੈ ਕੇ 15 ਅਗਸਤ ਦੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਦੇ ਰੂਪ ਵਿਚ ਮਨਾਇਆ ਗਿਆ।

Protest AmritsarProtest Amritsar

ਵੱਡੀ ਗਿਣਤੀ ਵਿਚ ਇਨ੍ਹਾਂ ਦਲਾਂ ਦੇ ਸਮਰਥਕਾਂ ਨੇ ਅਪਣੇ ਹੱਥਾਂ ਵਿਚ ਕਾਲੇ ਝੰਡੇ ਅਤੇ ਬੈਨਰ ਫੜੇ ਹੋਏ ਸਨ, ਜਿਨ੍ਹਾਂ 'ਤੇ ਪੰਜਾਬ ਦੀ ਆਜ਼ਾਦੀ ਮੰਗ ਕੀਤੀ ਗਈ ਅਤੇ ਕਸ਼ਮੀਰੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਬੋਲਦਿਆਂ ਦਲ ਖ਼ਾਲਸਾ ਦੇ ਆਗੂ ਭਾਈ ਕੰਵਲਪਾਲ ਸਿੰਘ ਨੇ ਆਖਿਆ ਕਿ ਅਸੀਂ ਇਕ ਗ਼ੁਲਾਮੀ ਤੋਂ ਆਜ਼ਾਦ ਹੋ ਕੇ ਦੂਜੀ ਗ਼ੁਲਾਮੀ ਵਿਚ ਫਸੇ ਹੋਏ ਹਾਂ, ਇਸ ਕਰਕੇ ਸਾਡੇ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਗਿਆ, ਉਨ੍ਹਾਂ ਕਸ਼ਮੀਰੀਆਂ ਦੇ ਹੱਕ ਵਿਚ ਵੀ ਆਵਾਜ਼ ਬੁਲੰਦ ਕੀਤੀ।

Black day Black day

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਥੇ ਕੇਂਦਰ ਸਰਕਾਰ 'ਤੇ ਸਿੱਖਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ, ਉਥੇ ਹੀ ਉਨ੍ਹਾਂ ਕਸ਼ਮੀਰੀਆਂ ਦੇ ਹੱਕ ਵਿਚ ਵੀ ਆਵਾਜ਼ ਬੁਲੰਦ ਕੀਤੀ। ਦੱਸ ਦਈਏ ਕਿ ਇਨ੍ਹਾਂ ਪਾਰਟੀਆਂ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ ਅਤੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਦੇ ਰੂਪ ਵਿਚ ਮਨਾਇਆ ਗਿਆ।

ਦੇਖੋ ਵੀਡੀਓ:

 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement