
ਅੱਜ ਕੱਲ੍ਹ ਬੱਚੇ ਚੁੱਕਣ ਦੀਆਂ ਘਟਨਾਵਾਂ ਆਮ ਹੀ ਵਾਪਰ ਰਹੀਆ ਹਨ। ਅਜਿਹਾ ਹੀ ਹੁਣ ਮਾਮਲਾ ਸਾਹਮਣੇ ਆਇਆ ਹੈ ਹੁਸ਼ਿਆਰਪੁਰ ਤੋਂ।
ਹੁਸ਼ਿਆਰਪੁਰ : ਅੱਜ ਕੱਲ੍ਹ ਬੱਚੇ ਚੁੱਕਣ ਦੀਆਂ ਘਟਨਾਵਾਂ ਆਮ ਹੀ ਵਾਪਰ ਰਹੀਆ ਹਨ। ਅਜਿਹਾ ਹੀ ਹੁਣ ਮਾਮਲਾ ਸਾਹਮਣੇ ਆਇਆ ਹੈ ਹੁਸ਼ਿਆਰਪੁਰ ਤੋਂ। ਜਿੱਥੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਵਿਚ ਇਕ ਔਰਤ ਨੂੰ ਬੱਚਾ ਚੁੱਕਦੇ ਹੋਏ ਰੰਗੇ ਹੱਥੀਂ ਦਬੋਚ ਲਿਆ। ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਉਕਤ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਘਟਨਾ ਹੁਸ਼ਿਆਰਪੁਰ ਦੇ ਮੁਹੱਲਾ ਬਹਾਦੁਰਪੁਰ ਦੀ ਹੈ। ਜਿਥੇ ਇਸ ਔਰਤ ਨੇ ਪ੍ਰਵਾਸੀ ਪਰਿਵਾਰ ਦੇ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ।
woman accused of child theft
ਔਰਤ ਬੱਚੇ ਨੂੰ ਲੈ ਕੇ ਕੁਝ ਹੀ ਦੂਰ ਗਈ ਸੀ ਕਿ ਬੱਚੇ ਦੀ ਮਾਂ ਨੇ ਉਸਨੂੰ ਵੇਖ ਲਿਆ। ਉਸਦੇ ਰੌਲਾ ਪਾਉਣ 'ਤੇ ਔਰਤ ਬੱਚੇ ਨੂੰ ਛੱਡ ਕੇ ਭੱਜ ਨਿਕਲੀ, ਜਿਸਨੂੰ ਥੋੜ੍ਹੀ ਦੂਰ ਜਾਣ 'ਤੇ ਹੀ ਲੋਕਾਂ ਨੇ ਫੜ ਲਿਆ, ਜਿਸਤੋਂ ਬਾਅਦ ਲੋਕਾਂ ਦਾ ਹਜ਼ੂਮ ਇਕੱਠਾ ਹੋ ਗਿਆ। ਲੋਕਾਂ ਨੇ ਔਰਤ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਬੱਚੇ ਦੀ ਮਾਂ ਦੀ ਮੰਨੀਏ ਤਾਂ ਇਕ ਔਰਤ ਨਾਲ ਦੋ ਮੋਟਰਸਾਈਕਲ ਸਵਾਰ ਵਿਅਕਤੀ ਵੀ ਸਨ, ਜੋ ਇਸਨੂੰ ਇਥੇ ਉਤਾਰ ਕੇ ਗਏ।
woman accused of child theft
ਉਧਰ ਪੁਲਿਸ ਦਾ ਕਹਿਣਾ ਹੈ ਕਿ ਔਰਤ ਆਪਣੇ ਬਾਰੇ ਕੁਝ ਵੀ ਨਹੀਂ ਦੱਸ ਰਹੀ ਜਦਕਿ ਗੱਲਾਂ ਤੋਂ ਉਹ ਪਾਗਲ ਲੱਗਦੀ ਹੈ। ਪੰਜਾਬ 'ਚ ਬੱਚੇ ਚੁੱਕਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਤੇ ਇਸ ਵਿਚ ਕੋਈ ਸ਼ੱਕ ਨਹੀਂ ਬੱਚਿਆਂ ਨੂੰ ਅਗਵਾ ਕਰਨ ਵਾਲਾ ਕੋਈ ਗਿਰੋਹ ਸਰਗਰਮ ਹੈ। ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਹ ਗਿਰੋਹ ਪਾਗਲਪਨ ਜਾਂ ਕਮਲੇ ਹੋਣ ਦੀ ਆੜ੍ਹ 'ਚ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਹੈ। ਇਸ ਮਾਮਲੇ 'ਚ ਸੱਚ ਕੀ ਹੈ, ਇਸਦੀ ਪਤਾ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।