ਰਿਹਾਇਸ਼ੀ ਸੈਕਟਰ ਲਈ ਗਮਾਡਾ ਵੱਲੋਂ ਹੋਰ ਆਕਰਸ਼ਿਤ ਲੈਂਡ ਪੂਲਿੰਗ ਨੀਤੀ ਪੇਸ਼
Published : Aug 16, 2020, 2:38 pm IST
Updated : Aug 16, 2020, 2:38 pm IST
SHARE ARTICLE
GMADA
GMADA

ਪਲਾਟ ਵੇਚ ਕੇ ਖੇਤੀਬਾੜੀ ਜ਼ਮੀਨ ਖਰੀਦਣ ‘ਤੇ ਸਟੈਂਪ ਡਿਊਟੀ ਤੋਂ ਮਿਲੇਗੀ ਛੋਟ

ਚੰਡੀਗੜ੍ਹ: ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਬਹੁਤ ਜਲਦ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਿਛਲੇ ਮਹੀਨੇ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਵਿਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇਸ ਨੀਤੀ ਨੂੰ ਉਦਯੋਗਿਕ ਸੈਕਟਰ ਵਿਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Punjab GovtPunjab Govt

ਇਹ ਫੈਸਲਾ ਗਮਾਡਾ ਵੱਲੋਂ ਐਰੋਟ੍ਰੋਪੋਲਿਸ ਅਸਟੇਟ ਦੇ ਵਿਕਾਸ ਲਈ ਪਹਿਲੇ ਪੜਾਅ ਵਿਚ 1680 ਏਕੜ ਜ਼ਮੀਨ ਐਕੁਵਾਇਰ ਕਰਨ ਮੌਕੇ ਲਿਆ ਗਿਆ ਹੈ। ਇਹ ਸੋਧੀ ਹੋਈ ਨੀਤੀ ਐਸ.ਏ.ਐਸ. ਨਗਰ (ਮੁਹਾਲੀ) ਵਿਚ 101 ਅਤੇ 103 ਸੈਕਟਰਾਂ ਵਿਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਵੀ ਸਹਾਈ ਹੋਵੇਗੀ ਜਿੱਥੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਚਲਾਉਣ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਸੁਖਾਲੀ ਬਣਾ ਦਿੱਤੀ ਗਈ ਹੈ।

Capt Amrinder SinghCapt Amrinder Singh

ਉਨ੍ਹਾਂ ਦੱਸਿਆ ਕਿ ਗਮਾਡਾ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਨਵੀਂ ਬਣ ਰਹੀ ਐਰੋਟ੍ਰੋਪੋਲਿਸ ਰੈਜ਼ੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਵਾਇਰ ਕੀਤੇ ਜਾਣ ਵਾਲੇ ਹਰੇਕ ਇਕ ਏਕੜ ਲਈ ਨਗਦ ਮੁਆਵਜ਼ੇ ਦੇ ਬਦਲੇ ਵਿਕਸਤ ਕੀਤੇ ਪਲਾਟਾਂ ਵਿੱਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ। ਉਦਯੋਗਿਕ ਸੈਕਟਰ ਦੇ ਵਿਕਾਸ ਲਈ ਪਹਿਲੀ ਵਾਰ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਤਹਿਤ ਹਰੇਕ ਇਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ ਉਦਯੋਗਿਕ ਪਲਾਟਾਂ ਵਿੱਚੋਂ 1100 ਵਰਗ ਗਜ਼ ਉਦਯੋਗਿਕ ਪਲਾਟ ਅਤੇ 200 ਵਰਗ ਗਜ਼ ਵਿਕਸਤ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ।

GMADAGMADA

ਇਸੇ ਤਰਾਂ ਜਿਹੜਾ ਜ਼ਮੀਨ ਮਾਲਕ ਲੈਂਡ ਪੂਲਿੰਗ ਨੀਤੀ ਤਹਿਤ ਪ੍ਰਾਪਤ ਕੀਤੇ ਪਲਾਟ ਨੂੰ ਵੇਚਣ ਉਪਰੰਤ ਜੇਕਰ ਉਕਤ ਪੈਸੇ ਨਾਲ ਕਿਤੇ ਹੋਰ ਖੇਤੀਬਾੜੀ ਵਾਲੀ ਜ਼ਮੀਨ ਖਰੀਦਦਾ ਹੈ ਤਾਂ ਉਸ ਨੂੰ ਕਈ ਲਾਭ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ‘ਸਹੂਲੀਅਤ ਸਰਟੀਫਿਕੇਟ’ ਜਾਰੀ ਕੀਤਾ ਜਾਵੇਗਾ ਜਿਸਦੀ ਮਿਆਦ ਨਵੀਂ ਨੀਤੀ ਤਹਿਤ ਜ਼ਮੀਨ ਮਾਲਕ ਨੂੰ ਅਲਾਟ ਕੀਤੇ ਪਲਾਟ ਦੀ ਤਰੀਕ ਤੋਂ ਮੰਨਿਆ ਜਾਵੇਗਾ।

Stamp DutyStamp Duty

ਇਸ ਤੋਂ ਪਹਿਲਾਂ ਇਸ ਦੀ ਮਿਆਦ ਐਵਾਰਡ ਐਲਾਨਣ ਦੀ ਮਿਤੀ ਤੋਂ 2 ਸਾਲਾਂ ਤੱਕ ਹੁੰਦੀ ਸੀ। ਇਸ ਸਰਟੀਫਿਕੇਟ ਨਾਲ ਜ਼ਮੀਨ ਮਾਲਕ ਵੱਲੋਂ ਲੈਂਡ ਪੂਲਿੰਗ ਅਧੀਨ ਮਿਲੇ ਪਲਾਟ ਨੂੰ ਵੇਚ ਕੇ ਖੇਤੀਬਾੜੀ ਜ਼ਮੀਨ ਖਰੀਦਣ ਲਈ ਸਟੈਂਪ ਡਿਊਟੀ ਤੋਂ ਛੋਟ ਮਿਲਣ ਤੋਂ ਇਲਾਵਾ ਹੋਰ ਕਈ ਲਾਭ ਮਿਲਦੇ ਹਨ। ਇਹ ਕਦਮ ਇਸ ਕਰਕੇ ਚੁੱਕਿਆ ਗਿਆ ਹੈ ਕਿਉਂਕਿ ਜ਼ਮੀਨ ਮਾਲਕਾਂ ਦੀ ਮੰਗ ਸੀ ਕਿ ਸਰਟੀਫਿਕੇਟ ਦੀ ਮਿਆਦ ਨੂੰ ਪਲਾਟ ਦੇਣ ਦੇ ਕਬਜ਼ੇ ਦੀ ਪੇਸ਼ਕਸ਼ ਦੀ ਤਰੀਕ ਤੋਂ ਲਾਗੂ ਕੀਤਾ ਜਾਵੇ ਕਿਉਂ ਜੋ ਬੁਨਿਆਦੀ ਢਾਂਚੇ ਦੀ ਸਥਾਪਨਾ ਨਾਲ ਇਸ ਦੀ ਸੰਭਾਵਿਤ ਕੀਮਤ ਵਧ ਜਾਂਦੀ ਹੈ।

Capt Amrinder SinghCapt Amrinder Singh

ਜ਼ਿਆਦਾ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਗਮਾਡਾ ਵੱਲੋਂ ਸਾਲ 2001 ਤੋਂ 2017 ਤੱਕ ਦੇ ਸਮੇਂ ਦਰਮਿਆਨ 4484 ਏਕੜ ਜ਼ਮੀਨ ਐਕੁਵਾਇਰ ਕੀਤੀ ਗਈ ਹੈ। ਇਸ ਜ਼ਮੀਨ ਵਿੱਚੋਂ ਹੁਣ ਤੱਕ ਲੈਂਡ ਪੂਲਿੰਗ ਨੀਤੀ ਰਾਹੀਂ 2145 ਏਕੜ ਜ਼ਮੀਨ ਐਕੁਵਾਇਰ ਜਾ ਚੁੱਕੀ ਹੈ। ਇਹ ਨੀਤੀ ਸਾਲ 2008 ਵਿਚ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਸਮੇਂ-ਸਮੇਂ ’ਤੇ ਸੋਧਿਆ ਗਿਆ ਹੈ। ਨਵੀਂ ਲੈਂਡ ਪੂਲਿੰਗ ਨੀਤੀ ਲਿਆਉਣ ਦਾ ਉਦੇਸ਼ ਜ਼ਮੀਨ ਐਕੁਵਾਇਰ ਦੀ ਪ੍ਰਕ੍ਰਿਆ ਨੂੰ ਤੇਜ਼ ਕਰਨ ਅਤੇ ਗਮਾਡਾ ’ਤੇ ਵਿੱਤੀ ਬੋਝ ਘਟਾਉਣ ਨੂੰ ਯਕੀਨੀ ਬਣਾਉਣਾ ਹੈ, ਕਿਉਂ ਜੋ ਗਮਾਡਾ ਨਗਦ ਮੁਆਵਜ਼ੇ ਦੇ ਜ਼ਰੀਏ ਜ਼ਮੀਨਾਂ ਦੀ ਪ੍ਰਾਪਤੀ ’ਤੇ ਅਦਾਲਤ ਦੁਆਰਾ ਵਾਧੂ ਮੁਆਵਜ਼ੇ ਦੀ ਅਦਾਇਗੀ ਦੇ ਖਦਸ਼ਿਆਂ ਦਾ ਸਾਹਮਣਾ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement