
ਮੰਤਰੀ ਦੀ ਰਿਪੋਰਟ ਪਾਜ਼ਿਟਿਵ ਆਉਂਦੇ ਹੀ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਤੇ ਪੂਰੇ ਪਰਿਵਾਰ ਦੇ ਸੈਂਪਲ ਲੈ ਕੇ ਜਾਂਚ ਕੀਤੀ ਗਈ।
ਚੰਡੀਗੜ੍ਹ - ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਹੁਣ ਇਸ ਨੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਵੀ ਆਪਣੀ ਚਪੇਟ 'ਚ ਲੈ ਲਿਆ ਹੈ, ਕਾਂਗੜ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਹਨਾਂ ਦਾ ਗਲਾ ਕਾਫ਼ੀ ਖਰਾਬ ਸੀ। ਇਹ ਲੱਛਣ ਹੋਣ ਕਰ ਕੇ ਉਹਨਾਂ ਦਾ ਕੋਰੋਨਾ ਟੈਸਟ ਕਰਵਾਿਆ ਗਿਆ ਜਿਸ ਤੋਂ ਬਾਅਦ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
Corona Virus
ਮੰਤਰੀ ਦੀ ਰਿਪੋਰਟ ਪਾਜ਼ਿਟਿਵ ਆਉਂਦੇ ਹੀ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਤੇ ਪੂਰੇ ਪਰਿਵਾਰ ਦੇ ਸੈਂਪਲ ਲੈ ਕੇ ਜਾਂਚ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਉਹਨਾਂ ਦੀ ਨੂੰਹ ਤੇ ਕੋਆਪਰੇਟਿਵ ਬੈਂਕ ਬਠਿੰਡਾ ਦੇ ਚੇਅਰਮੈਨ ਹਰਮਨਵੀਰ ਜੈਸੀ ਕਾਂਗੜ ਦੀ ਪਤਨੀ ਵੀ ਪਾਜ਼ਿਟਿਵ ਪਾਈ ਗਈ ਹੈ, ਜਦਕਿ ਬਾਕੀ ਪਰਵਾਰਿਕ ਮੈਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
Gurpreet Kangar
ਜ਼ਿਕਰਯੋਗ ਹੈ ਕਿ ਕਾਂਗੜ ਕੱਲ੍ਹ 15 ਅਗਸਤ, ਅਜ਼ਾਦੀ ਦਿਹਾੜੇ ਮੌਕੇ ਮਾਨਸਾ 'ਚ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ, ਇਥੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਟੈਸਟ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਸੰਪਰਕ 'ਚ ਸਥਾਨਕ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਸਮੇਤ ਵੱਡੀ ਗਿਣਤੀ 'ਚ ਅਧਿਕਾਰੀ ਤੇ ਇਲਾਕੇ ਦੇ ਲੋਕ ਆਏ ਸਨ। ਉਨ੍ਹਾਂ ਆਪਣੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ ਹੈ।