ਸੂਬੇ ਵਿਚ ਸੜਕ ਸੁਰੱਖਿਆ ਸਭਿਆਚਾਰ ਨੂੰ ਯਕੀਨੀ ਬਣਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ 'ਤੇ ਜ਼ੋਰ
Published : Aug 16, 2021, 6:28 pm IST
Updated : Aug 16, 2021, 6:28 pm IST
SHARE ARTICLE
Captain Amarinder Singh
Captain Amarinder Singh

ਪੀ.ਆਰ.ਐਸ.ਸੀ. ਨੇ "ਪੰਜਾਬ ਵਿੱਚ ਐਡਵਾਂਸ ਟ੍ਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ ਸੜਕ ਸੁਰੱਖਿਆ" ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਚੰਡੀਗੜ੍ਹ  - ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ (ਪੀ.ਆਰ.ਐਸ.ਸੀ.) ਵੱਲੋਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ), ਸੈਕਟਰ-26, ਚੰਡੀਗੜ੍ਹ ਵਿਖੇ ਪੰਜਾਬ ਵਿੱਚ ਐਡਵਾਂਸ ਟ੍ਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ ਸੜਕ ਸੁਰੱਖਿਆ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਪੇਸ਼ੇਵਰਾਂ ਅਤੇ ਪੂਰੇ ਭਾਰਤ ਤੋਂ ਮਾਹਰਾਂ ਨੇ ਇਸ ਸੈਮੀਨਾਰ ਵਿੱਚ ਮਹਿਮਾਨ ਬੁਲਾਰਿਆਂ ਵਜੋਂ ਸ਼ਮੂਲੀਅਤ ਕੀਤੀ।

ਆਪਣੇ ਉਦਘਾਟਨੀ ਸੰਬੋਧਨ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਨੇ ਕਿਹਾ ਕਿ ਹੁਣ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਦਾ ਸਮਾਂ ਹੈ ਅਤੇ ਸਾਨੂੰ ਇਸ ਲਈ ਹੋਰ ਹੰਭਲੇ ਮਾਰਨ ਦੀ ਜ਼ਰੂਰਤ ਹੈ। ਲੀਡ ਏਜੰਸੀ, ਸੜਕ ਸੁਰੱਖਿਆ ਦੇ ਡਾਇਰੈਕਟਰ ਜਨਰਲ ਆਰ. ਵੈਂਕਟਮ ਰਤਨਮ ਨੇ ਕਿਹਾ ਕਿ ਅਸੀਂ ਸਾਰੇ ਭਾਈਵਾਲਾਂ ਜਿਵੇਂ ਇੰਜੀਨੀਅਰਿੰਗ, ਸਿਹਤ, ਟ੍ਰੈਫਿਕ ਪ੍ਰਬੰਧਨ, ਗੈਰ-ਸਰਕਾਰੀ ਸੰਗਠਨਾਂ ਅਤੇ ਪੰਜਾਬ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਪੰਜਾਬ ਵਿੱਚ ਸੜਕ ਸੁਰੱਖਿਆ ਸਭਿਆਚਾਰ ਲਿਆਉਣ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਾਂ ਅਤੇ ਚਾਹੁੰਦੇ ਹਾਂ ਕਿ ਸੂਬੇ ਦੀ ਸੜਕ ਸੁਰੱਖਿਆ ਵਿੱਚ ਸਭਨਾਂ ਦਾ ਸਥਾਈ ਯੋਗਦਾਨ ਹੋਵੇ।

ਇਸ ਦੇ ਨਾਲ ਹੀ ਏਡੀਜੀਪੀ ਟ੍ਰੈਫਿਕ ਡਾ. ਐਸ.ਐਸ. ਚੌਹਾਨ ਨੇ ਸੂਬੇ ਵਿੱਚ ਐਡਵਾਂਸ ਅਤੇ ਇਲੈਕਟ੍ਰੌਨਿਕ ਪਰਿਵਰਤਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਟ੍ਰੈਫਿਕ ਸਲਾਹਕਾਰ ਪੰਜਾਬ ਡਾ. ਨਵਦੀਪ ਅਸੀਜਾ ਨੇ ਪੰਜਾਬ ਵਿੱਚ ਸੜਕ ਸੁਰੱਖਿਆ ਦੀ ਮੌਜੂਦਾ ਸਥਿਤੀ 'ਤੇ ਚਾਨਣਾ ਪਾਇਆ। ਆਈ.ਆਈ.ਏ. ਪੰਜਾਬ ਚੈਪਟਰ ਦੇ ਚੇਅਰਮੈਨ ਸੰਜੇ ਗੋਇਲ ਨੇ ਟ੍ਰੈਫਿਕ ਪ੍ਰਬੰਧਨ ਲਈ ਸਮਾਰਟ ਉਪਾਵਾਂ ਬਾਰੇ ਵਿਚਾਰ ਕੀਤਾ। ਦੂਜੇ ਪਾਸੇ, ਸ਼ੇਰਵੁੱਡ ਟੈਕਨੋਕ੍ਰੇਟਸ ਐਂਡ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਅਤੇ ਰੋਡ ਸੇਫਟੀ ਕਮਿਊਨੀਕੇਸ਼ਨ ਮਾਹਰ ਸ਼ਬੀਰ ਮੁਹੰਮਦ ਨੇ ਸੜਕ ਸੁਰੱਖਿਆ ਪ੍ਰਬੰਧਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸਵਤੰਤਰ ਕੁਮਾਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

ਸੂਬੇ ਵਿੱਚ ਟ੍ਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਦੇ ਪਹਿਲੂਆਂ ਨਾਲ ਨਜਿੱਠਣ ਵਾਲੇ ਅਧਿਕਾਰੀਆਂ ਨੂੰ ਜਾਗਰੂਕ ਕਰਨ ਲਈ, ਸੈਮੀਨਾਰ ਵਿੱਚ ਵੱਖ-ਵੱਖ ਭਾਈਵਾਲ ਵਿਭਾਗਾਂ/ਅਥਾਰਟੀਆਂ ਜਿਵੇਂ ਪੁਲਿਸ, ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਸਥਾਨਕ ਸਰਕਾਰ, ਪੰਜਾਬ ਮੰਡੀ ਬੋਰਡ, ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਸਲਾਹਕਾਰ ਪੰਜਾਬ ਦਫ਼ਤਰ ਦੇ ਇੰਜੀਨੀਅਰਾਂ ਨੇ ਸਰਗਰਮੀ ਨਾਲ ਹਿੱਸਾ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement