ਮੰਤਰੀ ਮੰਡਲ ਵੱਲੋਂ ਮੋਹਾਲੀ ਵਿਖੇ ਪਲਾਕਸ਼ਾ ਯੂਨੀਵਰਸਿਟੀ ਕੈਂਪਸ ਵਿਕਸਤ ਕਰਨ ਲਈ ਪ੍ਰਵਾਨਗੀ
Published : Aug 16, 2021, 6:49 pm IST
Updated : Aug 16, 2021, 6:49 pm IST
SHARE ARTICLE
Plaksha University campus
Plaksha University campus

ਯੂਨੀਵਰਸਿਟੀ ਇਸੇ ਵਿੱਦਿਅਕ ਸੈਸ਼ਨ ਤੋਂ ਕਾਰਜਸ਼ੀਲ ਹੋ ਜਾਵੇਗੀ।

ਚੰਡੀਗੜ੍ਹ -  ਕੌਮੀ ਅਤੇ ਕੌਮਂਤਰੀ ਪੱਧਰ ਦੀਆਂ ਵਿਦਿਅਕ ਸੰਸਥਾਵਾਂ ਦੀ ਪੰਜਾਬ ਪ੍ਰਤੀ ਖਿੱਚ ਪੈਦਾ ਕਰਨ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਅੱਜ ਮੋਹਾਲੀ ਦੇ ਆਈ.ਟੀ ਸਿਟੀ ਵਿਖੇ ਵਿੱਤੀ ਪੱਖੋਂ ਸਵੈ-ਨਿਰਭਰ ਪ੍ਰਾਈਵੇਟ ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੋਹਾਲੀ ਖੇਤਰ ਨੂੰ ਵਿੱਦਿਅਕ ਧੁਰੇ ਵਜੋਂ ਵਿਕਸਤ ਲਈ ਰਾਹ ਤਿਆਰ ਕਰਨ ਵਾਲਾ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਵੀਡੀਓ ਕਾਨਫਰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਲਿਆ ਗਿਆ। ਯੂਨੀਵਰਸਿਟੀ ਇਸੇ ਵਿੱਦਿਅਕ ਸੈਸ਼ਨ ਤੋਂ ਕਾਰਜਸ਼ੀਲ ਹੋ ਜਾਵੇਗੀ।

Captain Amarinder Singh Captain Amarinder Singh

ਪੰਜਾਬ ਵਜ਼ਾਰਤ ਵੱਲੋਂ ‘ਪਲਾਕਸ਼ਾ ਯੂਨੀਵਰਸਿਟੀ ਆਰਡੀਨੈਂਸ-2021’ ਦੇ ਖਰੜੇ ਨੂੰ ਮਨਜ਼ੂਰ ਕਰਦਿਆਂ ਮੁੱਖ ਮੰਤਰੀ ਨੂੰ ਮੁੜ ਮੰਤਰੀ ਮੰਡਲ ਅੱਗੇ ਪੇਸ਼ ਕੀਤੇ ਬਗੈਰ ਕਾਨੂੰਨੀ ਮਸ਼ੀਰ ਵੱਲੋਂ ਤਿਆਰ ਅੰਤਿਮ ਖਰੜੇ ਨੂੰ ਪ੍ਰਵਾਨਗੀ ਦੇਣ ਲਈ ਅਧਿਕਾਰ ਦੇ ਦਿੱਤੇ ਗਏ ਹਨ। ਮੀਟਿੰਗ ਉਪਰੰਤ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 50.12 ਏਕ਼ੜ ਵਿਚ ਆਧੁਨਿਕ ਇਮਾਰਤੀ ਕਲਾ ਵਾਲੇ ਕੈਂਪਸ ਵਾਲੀ ਸਥਾਪਤ ਕੀਤੀ ਜਾ ਰਹੀ ਪਲਾਕਸ਼ਾ ਯੂਨੀਵਰਸਿਟੀ ਖੋਜ ਅਤੇ ਨਵੀਨਤਮ ਪ੍ਰਬੰਧ ਨਾਲ ਚੱਲਣ ਵਾਲੀ ਯੂਨੀਵਰਸਿਟੀ ਹੋਵੇਗੀ, ਜੋ ਮੋਹਾਲੀ (ਐਸ.ਏ.ਐਸ ਨਗਰ) ਦੇ ਪ੍ਰਮੁੱਖ ਸਥਾਨ ਉਪਰ ਪਹਿਲੇ ਪੜਾਅ ਉਤੇ 244 ਕਰੋੜ ਅਤੇ ਪੰਜ ਵਰ੍ਹਿਆਂ ਦੌਰਾਨ 1145 ਕਰੋੜ ਦੇ ਨਿਵੇਸ਼ ਨਾਲ ਵਿਕਸਿਤ ਹੋਵੇਗੀ।

Students Students

ਇਹ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਲਮੀ ਪੱਧਰ ਤੇ ਮੁਕਾਬਲੇ ਦੇ ਯੋਗ ਬਣਾਏਗੀ। ਸ਼ੁਰੂਆਤੀ ਦੌਰ ਵਿਚ ਇਸ ਵਿਚ ਸਾਲਾਨਾ 300-400 ਵਿਦਿਆਰਥੀਆਂ ਦਾ ਦਾਖਲਾ ਹੋਵੇਗਾ ਜਦੋਂਕਿ ਕੈਂਪਸ ਦੀ ਸਥਾਪਤੀ ਤੋਂ ਬਾਅਦ 1500 ਤੱਕ ਵਿਦਿਆਰਥੀ ਦਾਖਲ ਹੋ ਸਕਣਗੇ। 21ਵੀਂ ਸਦੀ ਦੀ ਤਕਨੀਕ ਨਾਲ ਲੈਸ ਯੂਨੀਵਰਸਿਟੀ ਏ.ਆਈ, ਐਮ.ਐਲ. ਆਈ.ਓ.ਟੀ, ਰੋਬੋਟਿਕਸ ਅਤੇ ਡਾਟਾ ਵਿਗਿਆਨ ਵਰਗੀਆਂ ਵਰਤਮਾਨ ਦੌਰ ਦੀਆਂ ਤਕਨੀਕਾਂ ਨਾਲ ਮੋਹਰੀ ਹੋਵੇਗੀ। ਯੂਨੀਵਰਿਸਟੀ ਵੱਲੋਂ ਖੋਜ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਤਾਂ ਜੋ ਕੁਝ ਵੱਡੀਆਂ ਖੇਤਰੀ ਵੰਗਾਰਾਂ ਜਿਵੇਂ ਡਿਜੀਟਲ ਹੈਲਥ, ਡਿਜੀਟਲ ਖੇਤੀਬਾੜ੍ਹੀ, ਸਾਈਬਰ ਸੁਰੱਖਿਆ ਅਤੇ ਭਵਿੱਖੀ ਗਤੀਸ਼ੀਲਤਾ ਦੇ ਹੱਲ ਚ ਸਹਾਈ ਹੋਣਗੇ।

captain Amarinder Singh captain Amarinder Singh

ਪੰਜਾਬ ਸਰਕਾਰ ਵੱਲੋਂ ਆਰਡੀਨੈਂਸ ਅਤੇ ਇਸਦੀਆਂ ਸ਼ਰਤਾਂ ਵਿਚ ਇਹ ਲਾਜ਼ਮੀ ਬਣਾਇਆ ਗਿਆ ਹੈ ਕਿ ਸਥਾਪਤ ਹੋਣ ਜਾ ਰਹੀ ਇਸ ਯੂਨੀਵਰਸਿਟੀ ਵਿਚ 15 ਫੀਸਦ ਸੀਟਾਂ ਪੰਜਾਬ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਰੂਪ ਵਿਚ ਰਾਖਵੀਆਂ ਹੋਣਗੀਆਂ ਅਤੇ ਪੂਰੀ ਟਿਊਸ਼ਨ ਫੀਸ ਮੁਆਫ/ਫਰੀਸ਼ਿਪ ਦਾ ਲਾਭ ਸਮਾਜ ਦੇ ਕਮਜ਼ੋਰ ਵਰਗਾਂ ਦੇ ਕੁੱਲ ਵਿਦਿਆਰਥੀਆਂ ਵਿਚੋਂ ਘਟੋ-ਘੱਟ ਪੰਜ ਫੀਸਦ ਨੂੰ ਦਿੱਤਾ ਜਾਵੇਗਾ। ਯੂਨੀਵਰਸਿਟੀ ਵੱਲੋਂ ਟੀਚਿੰਗ ਤੇ ਨਾਨ-ਟੀਚਿੰਗ ਅਮਲੇ ਦੀ ਭਰਤੀ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਇਸ ਵੱਲੋਂ ਉਦਯੋਗ-ਮੁਖੀ ਅਧਿਆਪਨ, ਸਿਖਲਾਈ ਤੇ ਖੋਜ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਸਮਾਜ ਪ੍ਰਤੀ ਵਿਕਾਸਮੁਖੀ ਯੋਗਦਾਨ ਲਈ ਰੁਜ਼ਗਾਰ ਵਾਲੇ ਹੁਨਰ ਮੁਹੱਈਆ ਕਰਵਾਏ ਜਾ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement