ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿੱਚ ਉਤਾਰੀਆਂ
Published : Aug 16, 2021, 4:12 pm IST
Updated : Aug 16, 2021, 4:12 pm IST
SHARE ARTICLE
 Six more Verka brand sweets launched in the festive season
Six more Verka brand sweets launched in the festive season

ਲੋਕਾਂ ਨੂੰ ਮਿਲੇਗੀ ਵਾਜਬ ਕੀਮਤ 'ਤੇ ਗੁਣਵੱਤਾ ਭਰਪੂਰ ਮਠਿਆਈ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ - ਸਹਿਕਾਰੀ ਅਦਾਰੇ ਮਿਲਕਫੈਡ ਵੱਲੋਂ ਆਪਣੇ ਉਤਪਾਦਾਂ ਵਿੱਚ ਨਿਰੰਤਰ ਵਾਧੇ ਨਾਲ ਦਾਇਰੇ ਵਿੱਚ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਵਿੱਚ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਅੱਜ ਵੇਰਕਾ ਬਰਾਂਡ ਵੱਲੋਂ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਗਈਆਂ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਇਥੇ ਸੈਕਟਰ-34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵੇਰਕਾ ਬਰਾਂਡ ਦੀ ਕਾਜੂ ਬਰਫੀ, ਬਰਾਊਨ ਪੇਡਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ।

Sukhjinder RandhawaSukhjinder Randhawa

ਸ. ਰੰਧਾਵਾ ਨੇ ਦੱਸਿਆ ਕਿ ਦਸੰਬਰ 2019 ਤੋਂ ਸਾਰਾ ਸੰਸਾਰ ਕੋਵਿਡ ਮਹਾਂਮਾਰੀ ਵਿੱਚੋਂ ਲੰਘ ਰਿਹਾ ਹੈ ਅਤੇ ਇਸ ਸਮੇਂ ਦੌਰਾਨ ਇਕ ਗੱਲ ਉਭਰ ਕੇ ਸਾਹਮਣੇ ਆਈ ਕਿ ਗਾਹਕਾਂ ਦਾ ਝੁਕਾਅ ਡੱਬਾਬੰਦ ਵਸਤਾਂ ਵੱਲ ਜ਼ਿਆਦਾ ਵੱਧ ਗਿਆ। ਮਿਲਕਫੈਡ ਨੇ ਇਸੇ ਲੋੜ ਨੂੰ ਦੇਖਦਿਆਂ ਮਠਿਆਈ, ਬੇਕਰੀ ਅਤੇ ਨਮਕੀਨ ਆਦਿ ਉਤਪਾਦਾਂ ਦਾ ਉਤਪਾਦਨ ਤੇ ਵਿਕਰੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਅਧਾਰ 'ਤੇ ਕਰਨ ਲਈ ਲੋੜੀਂਦੇ ਕਦਮ ਚੁੱਕਦੇ ਹੋਏ ਚੰਡੀਗੜ੍ਹ ਸਵੀਟਸ ਨਾਲ ਸਮਝੌਤਾ ਕੀਤਾ। ਇਸ ਸਮਝੌਤੇ ਅਧੀਨ ਮਿਲਕਫੈਡ ਚੰਡੀਗੜ੍ਹ ਸਵੀਟਸ ਪਾਸੋਂ ਆਪਣੇ ਬਰਾਂਡ ਵੇਰਕਾ ਦੇ ਅਧੀਨ ਮਠਿਆਈ, ਨਮਕੀਨ ਅਤੇ ਬੇਕਰੀ ਆਦਿ ਉਤਪਾਦਾਂ ਦਾ ਉਤਪਾਦਨ ਕਰਕੇ ਸਾਰਾ ਸਾਲ ਵਿਕਰੀ ਰੋਇਲਟੀ ਦੇ ਆਧਾਰ 'ਤੇ ਕਰੇਗੀ।

 Six more Verka brand sweets launched in the festive seasonSix more Verka brand sweets launched in the festive season

ਪੀ.ਪੀ.ਪੀ. ਅਧੀਨ ਪਾਰਟੀ ਵੱਲੋਂ ਮਿਲਕਫੈਡ ਨੂੰ ਇਕ ਸਾਲ ਵਿੱਚ 30 ਕਰੋੜ ਰੁਪਏ ਦੀ ਮਠਿਆਈ, ਨਮਕੀਨ ਅਤੇ ਬੇਕਰੀ ਦੀ ਵਿਕਰੀ ਕਰਨ ਦਾ ਟੀਚਾ ਹੈ ਅਤੇ ਇਹ ਵਿਕਰੀ ਨਾ ਸਿਰਫ ਕੌਮੀ ਪੱਧਰ ਉਤੇ ਸਗੋਂ ਕੌਮਾਂਤਰੀ ਪੱਧਰ ਉਤੇ ਵੀ ਕੀਤੀ ਜਾਵੇਗੀ । ਮਠਿਆਈਆਂ ਤੋਂ ਬਾਅਦ ਨਮਕੀਨ ਅਤੇ ਬੇਕਰੀ ਉਤਪਾਦ ਜਾਰੀ ਕੀਤੇ ਜਾਣਗੇ। ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਵੇਰਕਾ ਵੱਲੋਂ ਪਹਿਲਾਂ ਦੀਵਾਲੀ ਦੇ ਤਿਉਹਾਰ ਮੌਕੇ ਹੀ ਮਠਿਆਈ ਬਣਾਈ ਅਤੇ ਵੇਚੀ ਜਾਂਦੀ ਸੀ ਜਦੋਂ ਕਿ ਵੇਰਕਾ ਨੂੰ ਪਸੰਦ ਕਰਨ ਵਾਲੇ ਗਾਹਕ ਸਾਰਾ ਸਾਲ ਇਨ੍ਹਾਂ ਉਤਪਾਦਾਂ ਦੀ ਮੰਗ ਕਰਦੇ ਸਨ।

ਗਾਹਕਾਂ ਦੀ ਇਹ ਮੰਗ ਵੀ ਹੁਣ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਪੀ.ਪੀ. ਮਾਡਲ ਰਾਹੀਂ ਲਾਂਚ ਕੀਤੇ ਇਨ੍ਹਾਂ ਉਤਪਾਦਾਂ ਉਤੇ ਮਿਲਕਫੈਡ ਦੀ ਬਿਨਾਂ ਕਿਸੇ ਨਿਵੇਸ਼ ਕੀਤੇ ਆਪਣੇ ਬਰਾਂਡ ਨਾਮ ਨਾਲ ਹੀ 30 ਕਰੋੜ ਰੁਪਏ ਦੀ ਟਰਨ ਓਵਰ ਵਧੇਗੀ ਅਤੇ ਇਹ ਲਾਭ ਸਿੱਧਾ ਦੁੱਧ ਉਤਪਾਦਕ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਉਤਪਾਦਾਂ ਲਈ ਕੱਚਾ ਮਾਲ ਅਤੇ ਇਸ ਦੀ ਸ਼ੁੱਧਤਾ ਉਤੇ ਕੰਟਰੋਲ ਮਿਲਕਫੈਡ ਵੱਲੋਂ ਹੀ ਕੀਤਾ ਜਾਵੇਗਾ।

Milkfed's MD Kamaldeep Singh SanghaMilkfed's MD Kamaldeep Singh Sangha

ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮੰਦੀ ਦੇ ਦੌਰ ਵਿੱਚ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀਆਂ ਵਿਖੇ ਚੱਲ ਰਹੇ ਹਨ। ਇਸ ਤੋਂ ਇਲਾਵਾ 138 ਕਰੋੜ ਰੁਪਏ ਦੀ ਲਾਗਤ ਨਾਲ ਬੱਸੀ ਪਠਾਣਾ ਵਿਖੇ ਮੈਗਾ ਡੇਅਰੀ ਪ੍ਰਾਜੈਕਟ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਲਕਫੈਡ ਵੱਲੋਂ ਵੇਰਕਾ ਡੇਅਰੀ ਵ੍ਹਾਈਟਨਰ, ਪ੍ਰਸਿੱਧ ਹਲਦੀ ਦੁੱਧ, ਵੱਖ-ਵੱਖ ਕਿਸਮਾਂ ਦੇ ਪੀਓ ਦੁੱਧ ਦੀਆਂ ਪੀ.ਪੀ.ਬੋਤਲਾਂ ਅਤੇ ਅਸਲੀ ਫਲ ਵਾਲੀਆਂ ਆਈਸ ਕਰੀਮਜ਼ ਨੂੰ ਸਫਲਤਾਪੂਰਵਕ ਲਾਂਚ ਕੀਤਾ ਗਿਆ ਸੀ।

Milkfed Milkfed

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸਮੇਂ ਵਿੱਚ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ ਪਰ ਮਿਲਕਫੈਡ ਪੰਜਾਬ ਨੇ ਦੁੱਧ ਉਤਪਾਦਕਾਂ ਦੀ ਸੇਵਾ ਹਿੱਤ ਸਾਲ 2020-21 ਵਿੱਚ ਪਿਛਲੇ ਸਾਲ ਨਾਲੋਂ 17 ਫੀਸਦੀ ਵਧੇਰੇ ਦੁੱਧ ਦੀ ਖਰੀਦ ਕੀਤੀ ਅਤੇ ਇਸ ਔਖੇ ਸਮੇਂ ਵਿੱਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਖਰੀਦ ਰੇਟ ਵਾਜਿਬ ਰੱਖਣ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਈ। ਚੰਡੀਗੜ੍ਹ ਸਵੀਟਸ ਦੇ ਐਮ.ਡੀ. ਰਮੇਸ਼ ਅੱਗਰਵਾਲ ਨੇ ਕਿਹਾ ਕਿ ਭਾਰਤ ਤੋਂ ਬਾਹਰ ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ ਤੇ ਖਾੜੀ ਮੁਲਕਾਂ ਵਿੱਚ ਵੇਰਕਾ ਬਰਾਂਡ ਦੀ ਬਹੁਤ ਮੰਗ ਸੀ ਅਤੇ ਅੱਜ ਇਨ੍ਹਾਂ ਬਰਾਂਡਾਂ ਦੇ ਲਾਂਚ ਹੁਣ ਦੇਸ਼ ਦੇ ਨਾਲ ਵਿਦੇਸ਼ੀ ਗਾਹਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement