ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਢੀਂਡਸਾ 'ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ 
Published : Aug 16, 2022, 9:22 pm IST
Updated : Aug 16, 2022, 9:22 pm IST
SHARE ARTICLE
 6 arrested for attacking Ravneet Bittu's PA Harjinder Dhindsa
6 arrested for attacking Ravneet Bittu's PA Harjinder Dhindsa

ਜਾਣਕਾਰੀ ਮੁਤਾਬਕ 2 ਦੋਸ਼ੀਆਂ ਨੂੰ 15 ਅਗਸਤ ਵਾਲੇ ਦਿਨ ਤੇ ਬਾਕੀ 4 ਦੋਸ਼ੀਆਂ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ

 

ਲੁਧਿਆਣਾ  : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀ. ਏ. 'ਤੇ ਹਮਲਾ ਕਰਨ ਵਾਲੇ 6 ਦੋਸ਼ੀ ਗ੍ਰਿਫ਼ਤਾਰ ਕਰ ਲਏ ਗਏ ਹਨ। ਜਾਣਕਾਰੀ ਮੁਤਾਬਕ 2 ਦੋਸ਼ੀਆਂ ਨੂੰ 15 ਅਗਸਤ ਵਾਲੇ ਦਿਨ ਤੇ ਬਾਕੀ 4 ਦੋਸ਼ੀਆਂ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰੇ ਦੋਸ਼ੀਆਂ ਦੀ ਪਹਿਚਾਣ ਹਰਜੋਤ ਸਿੰਘ ਉਰਫ ਜੋਤ, ਹਰਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਪਵਨਦੀਪ ਸਿੰਘ, ਰੁਪਿੰਦਰ ਸਿੰਘ ਉਰਫ ਲਵਲੀ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਬਾਕੀ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। 

ਦੱਸ ਦਈਏ ਕਿ ਲੁਧਿਆਣਾ ਦੇ ਇਆਲੀ ਚੌਂਕ ਨੇੜੇ ਰਵਨੀਤ ਬਿੱਟੂ ਦੇ ਪੀ. ਏ. ਹਰਜਿੰਦਰ ਸਿੰਘ ਢੀਂਡਸਾ 'ਤੇ ਕਰੀਬ ਇਕ ਦਰਜਨ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਹਮਲੇ ਦੌਰਾਨ ਹਰਜਿੰਦਰ ਢੀਂਡਸਾ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਸਨ। ਘਟਨਾ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਤੇ ਪੁਲਿਸ ਨੇ ਤੁਰੰਤ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਤੇ ਹੁਣ ਤੱਕ ਕੁੱਲ 6 ਦਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। 
 


 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement