
ਇਸ ਮਕਸਦ ਲਈ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਇਕ ਕਮੇਟੀ ਕਾਇਮ ਕੀਤੀ ਗਈ ਹੈ ਜਿਸ ਦੇ ਉਪ ਪ੍ਰਧਾਨ ਮੀਤ ਹੇਅਰ ਹੋਣਗੇ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਆਰਥਿਕ ਤੌਰ ’ਤੇ ਕਮਜ਼ੋਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਮਾਲੀ ਸਹਾਇਤਾ ਦੇਣ ਵਾਸਤੇ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਸ਼ੁਰੂ ਕੀਤਾ ਹੈ। ਇਸ ਫੰਡ ਵਿਚ ਵਿਕਰਮਜੀਤ ਸਿੰਘ ਸਾਹਨੀ ਜੋ ਕਿ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਅੰਤਰ ਰਾਸ਼ਟਰੀ ਪ੍ਰਧਾਨ ਅਤੇ ਸੰਨ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ, ਹਰ ਸਾਲ 50 ਲੱਖ ਰੁਪਏ ਦਾ ਯੋਗਦਾਨ ਦੇਣਗੇ।
ਆਰਥਿਕ ਤੌਰ ’ਤੇ ਕਮਜ਼ੋਰ ਪੰਜਾਬ ਦੇ ਵੱਖ ਵੱਖ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਜਿਹੜੇ ਉੱਚ ਸਿੱਖਿਆ ਹਾਸਿਲ ਕਰਨ ਦੇ ਚਾਹਵਾਨ ਹੋਣਗੇ ਪਰ ਆਰਥਿਕ ਤੰਗੀ ਕਾਰਨ ਪੜ੍ਹਾਈ ਜਾਰੀ ਨਹੀਂ ਰੱਖ ਸਕਦੇ, ਉਹਨਾਂ ਨੂੰ ਇਸ ਫੰਡ ’ਚੋਂ ਰਾਸ਼ੀ ਦਿੱਤੀ ਜਾਵੇਗੀ। ਇਸ ਮਕਸਦ ਲਈ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਇਕ ਕਮੇਟੀ ਕਾਇਮ ਕੀਤੀ ਗਈ ਹੈ ਜਿਸ ਦੇ ਉਪ ਪ੍ਰਧਾਨ ਮੀਤ ਹੇਅਰ ਹੋਣਗੇ।
ਇਹ ਕਮੇਟੀ ਯੋਗ ਅਤੇ ਲੋੜਵੰਦ ਵਿਦਿਆਰਥੀਆਂ ਦੀ ਚੋਣ ਕਰਕੇ ਮਾਲੀ ਸਹਾਇਤਾ ਦੇਣ ਦਾ ਫੈਸਲਾ ਕਰੇਗੀ। ਇਸ ਮੌਕੇ ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਮੁੱਚੇ ਪੰਜਾਬ ਵਿਚ ਮੁਫ਼ਤ ਕਿੱਤਾ ਮੁਖੀ ਕੌਸ਼ਲ ਪ੍ਰਧਾਨ ਕੀਤਾ ਜਾਵੇਗਾ। ਉਹਨਾਂ ਦੀ ਐਨਜੀਓ ਸੰਨ ਫਾਊਂਡੇਸ਼ਨ ਵੱਲੋਂ ਪੰਜਾਬ ਸਰਕਾਰ ਦੀ ਸਾਝੇਦਾਰੀ ਨਾਲ ਅਜਿਹੇ ਪੰਜ ਵਿਸ਼ਵ ਕੌਸ਼ਲ ਸੈਟਰ ਕਾਇਮ ਕੀਤੇ ਜਾ ਰਹੇ ਹਨ।