HC ’ਚ ਜੱਜਾਂ ਦੀ ਨਿਯੁਕਤੀ ’ਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ, ਕਿਹਾ- ਕੋਈ ਸਿੱਖ ਜੱਜ ਕਿਉਂ ਨਹੀਂ?
Published : Aug 16, 2022, 11:43 am IST
Updated : Aug 16, 2022, 11:43 am IST
SHARE ARTICLE
Sukhbir Badal
Sukhbir Badal

ਸੁਖਬੀਰ ਬਾਦਲ ਨੇ ਨਿਯੁਕਤੀ ਪੱਤਰ 'ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ 11 ਜੱਜਾਂ ਵਿਚੋਂ ਇਕ ਵੀ ਸਿੱਖ ਜੱਜ ਨਹੀਂ ਹੈ।



ਚੰਡੀਗੜ੍ਹ:  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਇਸ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਹੈ। ਹਾਈ ਕੋਰਟ ਵਿਚ 11 ਨਵੇਂ ਜੱਜ ਨਿਯੁਕਤ ਕੀਤੇ ਗਏ ਹਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਨਿਯੁਕਤੀ ਪੱਤਰ 'ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ 11 ਜੱਜਾਂ ਵਿਚੋਂ ਇਕ ਵੀ ਸਿੱਖ ਜੱਜ ਨਹੀਂ ਹੈ। ਦੇਸ਼ ਦੀ ਅਜ਼ਾਦੀ ਦੀ ਲੜਾਈ ਵਿਚ 80% ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨੂੰ ਆਜ਼ਾਦੀ ਦਿਹਾੜੇ 'ਤੇ ਕਿਹੋ ਜਿਹਾ ਤੋਹਫ਼ਾ ਦਿੱਤਾ ਗਿਆ ਹੈ?

Sukhbir BadalSukhbir Badal

ਉਹਨਾਂ ਟਵੀਟ ਕੀਤਾ, “ਆਜ਼ਾਦੀ ਸੰਘਰਸ਼ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਪਰ ਕਿੰਨੀ ਦੁਖਦਾਈ ਗੱਲ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿਚ ਇਕ ਵੀ ਸਿੱਖ ਨਹੀਂ ਹੈ”। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੱਲ ਰਹੇ ਜ਼ਿਆਦਾਤਰ ਕੇਸ ਸਿੱਖ ਕੌਮ ਨਾਲ ਸਬੰਧਤ ਹਨ। ਇਸ ਦੇ ਬਾਵਜੂਦ ਅਜਿਹਾ ਫੈਸਲਾ ਲਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਗੈਰ-ਸਿੱਖ ਜੱਜਾਂ ਦੀ ਨਿਯੁਕਤੀ ਨਾਲ ਸਿੱਖਾਂ ਨੂੰ ਹੀ ਨੁਕਸਾਨ ਹੋਵੇਗਾ। ਪ੍ਰਧਾਨ ਮੰਤਰੀ ਦਫ਼ਤਰ ਨੂੰ ਇਸ ਵਿਚ ਦਖ਼ਲ ਦੇ ਕੇ ਇਸ ਬੇਇਨਸਾਫ਼ੀ ਨੂੰ ਵਾਪਸ ਲੈਣਾ ਚਾਹੀਦਾ ਹੈ।

PhotoPhoto

ਪੰਜਾਬ ਹਰਿਆਣਾ ਹਾਈ ਕੋਰਟ ਵਿਚ 11 ਜੱਜਾਂ ਦੀ ਨਿਯੁਕਤੀ ਕੀਤੀ ਗਈ ਸੀ। ਇਹਨਾਂ ਵਿਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ, ਹਰਸ਼, ਜਗਮੋਹਨ ਬਾਂਸਲ, ਦੀਪਕ ਮਨਚੰਦਾ ਅਤੇ ਆਲੋਕ ਜੈਨ ਸ਼ਾਮਲ ਹਨ।

Punjab and Haryana High CourtPunjab and Haryana High Court

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਸੁਪਰੀਮ ਕੋਰਟ ਵਿਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਸੀ। ਉਹਨਾਂ ਇਹ ਮੁੱਦਾ ਲੋਕ ਸਭਾ ਵਿਚ ਚੁੱਕਿਆ। ਹਾਲਾਂਕਿ ਇਸ 'ਤੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਸਪੱਸ਼ਟ ਕਿਹਾ ਸੀ ਕਿ ਜੱਜਾਂ ਦੀ ਨਿਯੁਕਤੀ 'ਚ ਧਰਮ ਦੇ ਆਧਾਰ 'ਤੇ ਕੋਈ ਰਾਖਵਾਂਕਰਨ ਨਹੀਂ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement