ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ 1980 ਅਤੇ 1990 ਦੇ ਦਹਾਕੇ ਤੋਂ ਫਰਾਰ ਭਗੌੜਿਆਂ ਨੂੰ ਕੀਤਾ ਕਾਬੂ
Published : Aug 16, 2022, 6:05 pm IST
Updated : Aug 16, 2022, 6:05 pm IST
SHARE ARTICLE
Sukhchain Singh Gill
Sukhchain Singh Gill

ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਵਿੱਚ ਮਿਸਾਲੀ ਵਾਧਾ ਹੋਇਆ, ਪਿਛਲੇ 6 ਹਫ਼ਤਿਆਂ ਦੌਰਾਨ 186 ਭਗੌੜੇ ਕੀਤੇ ਕਾਬੂ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ 7ਵੇਂ ਹਫ਼ਤੇ ਵਿੱਚ ਦਾਖਲ ਹੋਣ ਨਾਲ ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਦੌਰਾਨ ਅਜਿਹੇ 45 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨਾਲ ਭਗੌੜਿਆਂ ਦੀਆਂ ਹਫ਼ਤਾਵਾਰੀ ਗ੍ਰਿਫ਼ਤਾਰੀਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ 5 ਜੁਲਾਈ, 2022 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਕੁੱਲ 186 ਭਗੌੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 46 ਅਪਰਾਧੀ ਸੂਬੇ ਤੋਂ ਬਾਹਰੋਂ ਕਾਬੂ ਕੀਤੇ ਗਏ ਹਨ।

Dr Sukhchain Singh GillDr Sukhchain Singh Gill

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਐਨਡੀਪੀਐਸ ਐਕਟ ਤਹਿਤ ਉਨ੍ਹਾਂ ਭਗੌੜਿਆਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ 1980 ਅਤੇ 1990 ਦੇ ਦਹਾਕੇ ਤੋਂ ਗ੍ਰਿਫਤਾਰੀ ਤੋਂ ਬਚ ਰਹੇ ਸਨ। ਉਨ੍ਹਾਂ ਉਦਾਹਰਣਾਂ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਕਾਕੂ ਵਾਸੀ ਕੋਟਲਾ ਹੁਸ਼ਿਆਰਪੁਰ, ਜਿਸ ਨੂੰ ਨਵੰਬਰ 1985 ਵਿੱਚ ਭਗੌੜਾ ਐਲਾਨਿਆ ਗਿਆ ਸੀ, ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ, 1988 ਤੋਂ ਭਗੌੜੇ ਅਮਰਜੀਤ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਤੇ 1989 ਵਿੱਚ ਭਗੌੜਾ ਐਲਾਨੇ ਗਏ ਮਹਿੰਦਰ ਸਿੰਘ ਵਾਸੀ ਡਬਲਖੇੜੀ, ਹਰਿਆਣਾ ਨੂੰ ਸੰਗਰੂਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ, 1990 ਦੇ ਦਹਾਕੇ ਤੋਂ ਫਰਾਰ ਘੱਟੋ-ਘੱਟ ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

IGP Sukhchain Singh GillIGP Sukhchain Singh Gill

ਨਸ਼ਿਆਂ ਬਾਰੇ ਹਫਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 251 ਐਫਆਈਆਰਜ਼, ਜਿਨ੍ਹਾਂ ਵਿੱਚ 22 ਵਪਾਰਕ ਮਾਮਲੇ ਵੀ ਸ਼ਾਮਲ ਹਨ ਦਰਜ ਕਰਕੇ 335 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਘੇਰਾਬੰਦੀ ਕਰਕੇ 9.76 ਕਿਲੋ ਹੈਰੋਇਨ, 8.68 ਕਿਲੋ ਅਫੀਮ, 11.56 ਕਿਲੋ ਗਾਂਜਾ, 9 ਕੁਇੰਟਲ ਭੁੱਕੀ, 49 ਹਜਾਰ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 40.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

IPS Sukhchain Singh GillIPS Sukhchain Singh Gill

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਅਰਾਂ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪਹਿਲਾਂ ਹੀ ਨਸ਼ਿਆਂ ਦੇ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀ.ਪੀਜ਼./ਐਸ.ਐਸ.ਪੀਜ਼ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ-ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਨ ਸਮੇਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

Sukhchain Singh GillSukhchain Singh Gill

ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement