ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ: ਹਰਜੋਤ ਸਿੰਘ ਬੈਂਸ
Published : Aug 16, 2022, 6:09 pm IST
Updated : Aug 16, 2022, 6:09 pm IST
SHARE ARTICLE
Harjot Bains
Harjot Bains

•    ਮਾਈਨਿੰਗ ਮਾਫੀਆ ਨੂੰ ਖਤਮ ਕਰਕੇ ਮਾਈਨਿੰਗ ਇੰਡਸਟਰੀ ਸਥਾਪਤ ਕਰੇਗੀ ਪੰਜਾਬ ਸਰਕਾਰ

•    ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਯਤਨਸ਼ੀਲ ਹੈ ਪੰਜਾਬ ਸਰਕਾਰ
•    ਜੇਲ੍ਹਾਂ ਵਿੱਚੋਂ 2829 ਮੋਬਾਇਲ ਜ਼ਬਤ

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਦੇ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਜਲਦ ਵੱਡੇ ਪੱਧਰ ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਸਦਕੇ ਵੱਡੇ ਪੱਧਰ ਉਤੇ ਪੜ੍ਹੇ ਲਿੱਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।

Harjot Bains Harjot Bains

ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦੇ 19123 ਸਕੂਲਾਂ ਦਾ ਇਕ ਡਿਟੇਲਡ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲਾਂ ਦੀ ਸਹੀ ਸਥਿਤੀ ਬਾਰੇ ਸਰਕਾਰ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ 100 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾਣਗੇ। ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਕਰੈਸ਼ਰ ਇੰਡਸਟਰੀ ਲਈ ਪਾਲਿਸੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਰੇਤ ਦੇ ਨਾਲ ਹੀ ਬਜਰੀ ਦੀ ਕੀਮਤ ਤੈਅ ਕੀਤੀ ਗਈ ਹੈ।

Harjot Bains Harjot Bains

ਉਨ੍ਹਾਂ ਦੱਸਿਆ ਗਿਆ ਹੈ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਖਣਨ ਖੇਤਰਾਂ ਦਾ ਡੀ.ਐਸ.ਆਰ ਸਰਵੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ 19 ਮਾਰਚ 2022 ਤੋਂ ਲੈ ਕੇ ਅੱਜ ਤੱਕ 328 ਪਰਚੇ ਦਰਜ ਕੀਤੇ ਗਏ ਹਨ ਅਤੇ 15 ਅਪ੍ਰੈਲ 2022 ਤੋਂ ਲੈ ਕੇ ਅੱਜ ਤੱਕ 298 ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 03 ਕਰੈਸ਼ਰ ਸੀਲ ਕੀਤੇ ਗਏ ਹਨ ਅਤੇ 89 ਆਰ ਨੋਟਿਸ ਜਾਰੀ ਕੀਤਾ ਗਿਆ ਹੈ।
ਬੈਂਸ ਨੇ ਕਿਹਾ ਹੈ ਕਿ ਅਸੀਂ ਸਿਰਫ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਹੀ ਸ਼ਿਕੰਜ਼ਾਂ ਨਹੀਂ ਕੱਸਿਆ ਸਗੋਂ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਉਨ੍ਹਾਂ ਦੱਸਿਆ ਕਿ 05 ਅਧਿਕਾਰੀਆਂ ਅਤੇ ਕਰਮਚਾਰੀ ਮੁਅਤਲ ਕੀਤੇ ਗਏ ਹਨ ਜਦ ਕਿ 21 ਨੂੰ ਚਾਰਜਸ਼ੀਟ ਅਤੇ ਸ਼ੋਅ-ਕਾਜ ਨੋਟਿਸ ਜਾਰੀ ਕੀਤੇ ਗਏ ਹਨ।
ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਨਵੇਂ ਸਿੰਚਾਈ ਪ੍ਰਜੈਕਟ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਰਾਜ ਦੇ ਹਰ ਖੇਤ ਤੱਕ ਨਹਿਰੀ ਪਾਣੀ ਪੁਜਦਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈੱਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਹ ਪ੍ਰੋਜੈਕਟ ਅਗਲੇ ਡੇਢ ਸਾਲ ਵਿੱਚ ਮੁਕੰਮਲ ਹੋ ਜਾਵੇਗਾ ਜਿਸ ਨਾਲ ਨਾ ਕੇਵਲ ਪੰਜਾਬ ਦੇ ਲੋਕਾਂ ਨੂੰ ਹੋਰ ਸੁਚਾਰੂ ਬਿਜਲੀ ਸਪਲਾਈ ਮਿਲੇਗੀ ਸਗੋਂ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਵੀ ਰੁਕੇਗਾ ਅਤੇ ਪੰਜਾਬ ਦੇ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾਵੇਗਾ।

Illegal miningIllegal mining

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਡਰੈਨਜ਼ ਦੀ ਅਸਲ ਮਾਇਨਿਆਂ ਵਿਚ ਸਹੀ ਤਰੀਕੇ ਨਾਲ ਸਫਾਈ ਕੀਤੀ ਗਈ ਹੈ, ਇਸ ਤੋਂ ਇਲਾਵਾ ਜ਼ਮੀਨ ਹੇਠਲੇ ਪਾਣੀ ਨੂੰ ਵੀ ਬਚਾਉਣ ਲਈ  ਉਪਰਾਲੇ ਕੀਤੇ ਜਾ ਰਹੇ ਹਨ। ਜੇਲ੍ਹ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਅੱਜ ਤੱਕ ਪੰਜਾਬ ਰਾਜ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚੋਂ 2829 ਮੋਬਾਇਲ ਫੋਨ ਅਤੇ 1544 ਸਿੰਮ ਜਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਸਬੰਧੀ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਕਈ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਹੁਣ ਜਿਸ ਵੀ ਕੈਦੀ ਕੋਲੋ ਮੋਬਾਇਲ ਫੋਨ ਮਿਲੇਗਾ, ਉਸ ਦਾ ਜ਼ਿਲ੍ਹਾਂ ਪੁਲਿਸ ਵੱਲੋਂ ਰਿਮਾਂਡ ਲਿਆ ਜਾਵੇਗਾ। ਬੈਂਸ ਨੇ ਕਿਹਾ ਕਿ ਜੇਲ੍ਹਾਂ ਵਿੱਚ ਮੋਬਾਇਲ ਸਿਗਨਲ ਨੂੰ ਜਾਮ ਕਰਨ ਲਈ ਜੈਮਰ ਲਗਾਏ ਜਾਣ ਲਈ ਦੇਸ਼ ਦੀਆਂ ਨਾਮੀ ਸਰਕਾਰੀ ਕੰਪਨੀਆਂ ਜਿਨ੍ਹਾਂ ਵਿੱਚ ਬੀ.ਐਸ.ਐਨ.ਐਲ, ਬੀ.ਈ.ਸੀ.ਆਈ.ਐਲ, ਈ.ਸੀ.ਆਈ.ਐਲ ਅਤੇ ਬੀ.ਈ.ਐਲ ਨਾਲ ਗੱਲਬਾਤ ਚਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 26000 ਕੈਦੀਆਂ ਦੇ ਡਰੱਗਜ਼ ਸਰਵੇ ਕਰਵਾਇਆ ਜਾ ਚੁੱਕਾ ਹੈ। ਜਿਨ੍ਹਾਂ ਵਿੱਚੋਂ 2600 ਦੇ ਕਰੀਬ ਨਸ਼ਾ ਪੀੜਤ ਕੈਦੀਆਂ ਨੇ ਪੀਅਰ ਸਪੋਰਟ ਵਿੱਚ ਨਾਮ ਦਰਜ ਕਰਵਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement