ਸੂਬੇ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਕ੍ਰਾਂਤੀ ਲਗਾਤਾਰ ਜਾਰੀ ਰਹੇਗੀ: ਮੁੱਖ ਮੰਤਰੀ
Published : Aug 16, 2022, 7:20 pm IST
Updated : Aug 16, 2022, 7:20 pm IST
SHARE ARTICLE
Bhagwant Mann
Bhagwant Mann

ਪੰਜਾਬ ਵਿਚ ਹੁਣ 100 ਆਮ ਆਦਮੀ ਕਲੀਨਿਕ ਲੋਕਾਂ ਲਈ ਕਾਰਜਸ਼ੀਲ: ਭਗਵੰਤ ਮਾਨ

ਆਮ ਆਦਮੀ ਕਲੀਨਿਕਾਂ ਨੂੰ ਪੰਜਾਬ ਦੇ ਲੋਕਾਂ ਦਾ ਭਰਵਾਂ ਹੁੰਗਾਰਾ

ਮੁੱਖ ਮੰਤਰੀ ਨੇ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਚੰਡੀਗੜ੍ਹ -  ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮੰਗਲਵਾਰ ਨੂੰ 25 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਮੁੱਖ ਮੰਤਰੀ ਨੇ ਕਿਹਾ, ‘‘ਮੁਫ਼ਤ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਅਜਿਹੇ ਕਲੀਨਿਕਾਂ ਦਾ ਜਾਲ ਵਿਛਾਉਣ ਲਈ ਲੋਕਾਂ ਨਾਲ ਕੀਤੀ ਵਚਨਬੱਧਤਾ ਤਹਿਤ ਅਸੀਂ ਅੱਜ 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ, ਜਿਹੜੇ 15 ਅਗਸਤ ਨੂੰ ਸਮਰਪਿਤ ਕੀਤੇ 75 ਕਲੀਨਿਕਾਂ ਤੋਂ ਇਲਾਵਾ ਹਨ।”

aam aadmi clinicaam aadmi clinic

ਮੁੱਖ ਮੰਤਰੀ ਨੇ ਕਿਹਾ ਕਿ ਛੇਤੀ ਹੀ ਅਜਿਹੇ ਕਲੀਨਿਕ ਸੂਬੇ ਦੇ ਕੋਨੇ-ਕੋਨੇ ਵਿੱਚ ਖੋਲ੍ਹੇ ਜਾਣਗੇ, ਜਿਨ੍ਹਾਂ ਰਾਹੀਂ ਲੋਕਾਂ ਨੂੰ ਮੁਫ਼ਤ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 100 ਕਲੀਨਿਕਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਹਰੇਕ ਲੰਘਦੇ ਦਿਨ ਨਾਲ ਅਜਿਹੇ ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਇਹ ਕ੍ਰਾਂਤੀਕਾਰੀ ਪਹਿਲਕਦਮੀ ਸਿੱਧ ਹੋਵੇਗੀ।

Aam Aadmi ClinicAam Aadmi Clinic

ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰ ਕੇ ਪੰਜਾਬ ਨੂੰ ਸਿਹਤਮੰਦ ਤੇ ਰੋਗ ਮੁਕਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਇਹ ਇਕ ਨਿਮਾਣੀ ਜਿਹੀ ਕੋਸ਼ਿਸ਼ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਵਾਸੀਆਂ ਨੂੰ ਹੁਣ ਇਲਾਜ ਤੇ ਹੋਰ ਡਾਇਗਨੌਸਟਿਕ ਸਹੂਲਤਾਂ ਲਈ ਹਸਪਤਾਲਾਂ ਵਿੱਚ ਮੋਟੀ ਰਕਮ ਨਹੀਂ ਖਰਚਣੀ ਪਵੇਗੀ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਜਾਂ ਆਨਲਾਈਨ ਬੁਕਿੰਗ ਕਰਵਾ ਕੇ ਇਹ ਡਾਕਟਰੀ ਸੇਵਾਵਾਂ ਹਾਸਲ ਕਰ ਸਕਦੇ ਹਨ।

CM Bhagwant MannCM Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨਾ ਸਿਰਫ਼ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਫ਼ਤ ਵਿੱਚ ਮਿਲਣਗੀਆਂ, ਸਗੋਂ ਇਸ ਲਈ ਆਪਣੇ ਘਰਾਂ ਤੋਂ ਬਹੁਤੀ ਦੂਰ ਵੀ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਦੇਣ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਆਮ ਲੋਕਾਂ ਨੂੰ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਦੀ ਇਸ ਨਿਮਾਣੀ ਜਿਹੀ ਕੋਸ਼ਿਸ਼ ਨਾਲ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੱਝੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਮੁਫ਼ਤ ਵਿੱਚ ਦਿੱਤੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਨ੍ਹਾਂ ਕਲੀਨਿਕਾਂ ਜ਼ਰੀਏ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋ ਜਾਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅਗਲੇਰੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement