
ਐੱਨ.ਡੀ.ਆਰ.ਐੱਫ. ਦੀ ਟੀਮ ਅਤੇ ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਵੀ ਦਿਤੇ ਨਿਰਦੇਸ਼
ਚੰਡੀਗੜ੍ਹ : ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਇਕ ਵਾਰ ਫਿਰ ਹੜ੍ਹਾਂ ਨੂੰ ਲੈ ਕੇ ਖ਼ਤਰੇ ਦੀ ਘੰਟੀ ਵੱਜ ਗਈ ਹੈ। ਅਜਿਹੀ ਸਥਿਤੀ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਐੱਨ. ਡੀ. ਆਰ. ਐੱਫ. ਅਤੇ ਅਧਿਕਾਰੀਆਂ ਨੂੰ ਤੈਨਾਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਯੂਕਰੇਨ ਦੀ ਗਾਇਕਾ ਉਮਾ ਸ਼ਾਂਤੀ ਨੇ ਪੁਣੇ 'ਚ ਦਰਸ਼ਕਾਂ 'ਤੇ ਸੁੱਟਿਆ ਤਿਰੰਗਾ, ਮਾਮਲਾ ਦਰਜ
ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਵਿਚ ਪਾਣੀ ਭਰਨਾ ਸ਼ੁਰੂ ਹੋ ਗਿਆ ਸੀ। ਡੈਮ ਤੋਂ ਛੱਡੇ ਗਏ ਪਾਣੀ ਨੇ ਕੁਝ ਘੰਟਿਆਂ ’ਚ ਤਬਾਹੀ ਮਚਾ ਦਿਤੀ। ਹੜ੍ਹ ਵਰਗੇ ਹਾਲਾਤ ਨੂੰ ਦੇਖਦਿਆਂ ਰੋਪੜ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਲਾਤ ਨਾਲ ਨਜਿੱਠਣ ਲਈ ਫ਼ੌਜ ਤੋਂ ਮਦਦ ਮੰਗੀ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਸ਼੍ਰੀ ਗੁਰੂ ਰਵਿਦਾਸ ਗੁਰਦੁਆਰ ਸਾਹਿਬ 'ਚ ਲੱਗੀ ਅੱਗ, ਅਗਨ ਭੇਟ ਹੋਏ ਪਾਵਨ ਸਰੂਪ