
ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 15 ਕਰੋੜ ਰੁਪਏ
ਫਿਰੋਜ਼ਪੁਰ: ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਮਾਛੀਵਾੜਾ ਦੇ ਖ਼ੇਤਾਂ ਵਿਚੋਂ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਫੜੀ ਗਈ ਹੈਰੋਇਨ ਦਾ ਕੁੱਲ ਵਜ਼ਨ 3 ਕਿਲੋ ਹੈ ਅਤੇ ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 15 ਕਰੋੜ ਰੁਪਏ ਦੱਸੀ ਗਈ ਹੈ।