ਪੰਜਾਬ ਦੇ 4 ਜ਼ਿਲ੍ਹਿਆਂ ’ਚ ਹੜ੍ਹ ਵਰਗੇ ਹਾਲਾਤ: ਕਈ ਪਿੰਡਾਂ ਵਿਚ ਪਹੁੰਚਿਆ ਪਾਣੀ; ਮੁੱਖ ਮੰਤਰੀ ਵਲੋਂ ਹੁਕਮ ਜਾਰੀ
Published : Aug 16, 2023, 1:47 pm IST
Updated : Aug 16, 2023, 1:53 pm IST
SHARE ARTICLE
Flood like situation in 4 districts of Punjab
Flood like situation in 4 districts of Punjab

ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹੇ ਹੋਏ ਪ੍ਰਭਾਵਤ



ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਬਾਰਸ਼ ਦੇ ਚਲਦਿਆਂ ਪੰਜਾਬ ਵਿਚ ਇਕ ਵਾਰ ਫਿਰ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸਤਲੁਜ ਦਰਿਆ 'ਤੇ ਬਣਿਆ ਦੇਸ਼ ਦਾ ਦੂਜਾ ਸੱਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਬਣੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਏ ਹਨ। ਬੀਤੇ ਦਿਨ ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹ ਦਿਤੇ, ਜਿਨ੍ਹਾਂ ਨੂੰ ਦੇਰ ਰਾਤ ਬੰਦ ਕਰ ਦਿਤਾ ਗਿਆ। ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 3 ਫੁੱਟ ਹੇਠਾਂ ਪਹੁੰਚ ਗਿਆ। ਇਸ ਮਗਰੋਂ ਬੁਧਵਾਰ ਨੂੰ ਫਿਰ ਭਾਖੜਾ ਦੇ 8 ਫੁੱਟ ਤਕ ਖੋਲ੍ਹ ਦਿਤੇ ਗਏ।

Punjab FloodsPunjab Floods

ਦਸਿਆ ਜਾ ਰਿਹਾ ਹੈ ਕਿ ਡੈਮ ਦੇ ਗੇਟ 5 ਦਿਨ ਤਕ ਲਗਾਤਾਰ ਖੋਲ੍ਹੇ ਜਾਣਗੇ ਕਿਉਂਕਿ ਪਿਛੇ ਤੋਂ ਡੈਮ ਵਿਚ ਪਾਣੀ ਆ ਰਿਹਾ ਹੈ।  ਭਾਖੜਾ ਡੈਮ ਵਿਚ ਪਾਣੀ ਦੀ ਆਮਦ 76898 ਕਿਊਸਿਕ ਦਰਜ ਕੀਤੀ ਗਈ ਹੈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 83703 ਕਿਊਸਿਕ ਪਾਣੀ ਛੱਡਿਆ ਗਿਆ। ਜਿਸ ਵਿਚੋਂ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਨੂੰ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਨੂੰ 10150 ਕਿਊਸਿਕ ਅਤੇ ਸਤਲੁਜ ਦਰਿਆ ਨੂੰ 47400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ 69900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੰਤਰੀਆਂ ਨੂੰ ਹੁਕਮ ਜਾਰੀ

ਇਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਕੈਬਨਿਟ ਮੰਤਰੀਆਂ ਨੂੰ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਦੇ ਹੁਕਮ ਦਿਤੇ ਗਏ। ਇਸ ਤੋਂ ਇਲਾਵਾ ਇਲਾਕਿਆਂ ਵਿਚ ਐਨ.ਡੀ.ਆਰ.ਐਫ. ਟੀਮਾਂ ਅਤੇ ਅਧਿਕਾਰੀਆਂ ਨੂੰ ਤੈਨਾਤ ਕਰਨ ਦੇ ਨਿਰਦੇਸ਼ ਦਿਤੇ ਗਏ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਟਾਂਡਾ ਵਿਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ’ਤੇ ਮੌਜੂਦ ਸਨ।

Cabinet Ministers in Flood Affected AreaCabinet Ministers in Flood Affected Area

ਬਿਆਸ ਵਿਚ ਪਾਣੀ ਦਾ ਪੱਧਰ ਵਧਿਆ

ਉਧਰ ਬਿਆਸ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਬਾਅਦ ਕਪੂਰਥਲਾ ਦੇ ਹਲਕਾ ਭੁਲੱਥ ਵਿਚ ਵੀ ਹਾਲਾਤ ਵਿਗੜ ਰਹੇ ਹਨ। ਬਿਆਸ ਨਦੀ ਕਿਨਾਰੇ ਮੰਡ ਤਲਵੰਡੀ ਕੂਕਾ, ਮੰਡ ਸਰਦਾਰ ਸਾਹਿਬ, ਮੰਡ ਰਾਏਪੁਰ ਆਦਿ ਪਿੰਡਾਂ ਵਿਚ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਐਨ.ਡੀ.ਆਰ.ਐਫ. ਦੀਆਂ ਟੀਮਾਂ ਨੇ ਪ੍ਰਭਾਵਤ ਇਲਾਕਿਆਂ ਵਿਚ ਮੋਰਚਾ ਸੰਭਾਲਿਆ ਹੈ।

Flood like situation in GurdaspurFlood like situation in Gurdaspur

ਡੇਰਾਬੱਸੀ ਨੇੜੇ ਘੱਗਰ ਦਾ ਪੁਲ ਰੁੜ੍ਹਿਆ

ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਰਸਾਤਾਂ ਪੈਣ ਮਗਰੋਂ ਘੱਗਰ ਦਰਿਆ ਵਿਚ ਮੁੜ ਤੋਂ ਪਾਣੀ ਆ ਗਿਆ ਹੈ। ਪਾਣੀ ਦੇ ਤੇਜ਼ ਵਹਾਅ ਵਿਚ ਡੇਰਾਬੱਸੀ ਨੇੜਲੇ ਮੁਬਾਰਕਪੁਰ ਵਿਖੇ ਪੁਲ ਰੁੜ੍ਹ ਗਿਆ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਪ੍ਰਸ਼ਾਸਨ ਨੇ ਘੱਗਰ ਨੇੜਲੇ ਪਿੰਡਾਂ ਨੂੰ ਖਾਲੀ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ।

Dera Bassi Dera Bassi

ਹਰੀਕੇ ਹੈੱਡ ਵੱਲ ਛੱਡੇ ਪਾਣੀ ਨਾਲ ਤਬਾਹੀ ਦਾ ਖ਼ਦਸ਼ਾ

ਭਾਖੜਾ ਤੇ ਪੌਂਗ ਡੈਮ ਤੋਂ ਛੱਡੇ ਗਏ ਪਾਣੀ ਨਾਲ ਹਰੀਕੇ ਹੈੱਡ (ਤਰਨਤਾਰਨ) ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਵਾਟਰ ਰਿਸੋਰਸਮੈਟ ਵਿਭਾਗ ਦੀ ਮੰਨੀਏ ਤਾਂ ਹਰੀਕੇ ਹੈੱਡ ਤੋਂ ਛੱਡਿਆ ਜਾਣ ਵਾਲਾ ਪਾਣੀ 90 ਹਜ਼ਾਰ ਕਿਊਸਿਕ ਹੈ, ਜੋ ਕਿ ਕੁੱਝ ਘੰਟਿਆਂ ਤਕ 2 ਲੱਖ ਕਿਊਸਿਕ ਨੂੰ ਪਾਰ ਕਰ ਸਕਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement