ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਏਅਰਪੋਰਟ ਤੋਂ 45.22 ਲੱਖ ਰੁਪਏ ਦਾ ਸੋਨਾ ਜ਼ਬਤ; ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ ਸੀ ਯਾਤਰੀ
Published : Aug 16, 2023, 7:57 am IST
Updated : Aug 16, 2023, 7:57 am IST
SHARE ARTICLE
Gold worth Rs 45.22 lakh seized from Amritsar Airport
Gold worth Rs 45.22 lakh seized from Amritsar Airport

ਕਸਟਮ ਵਿਭਾਗ ਨੇ ਯਾਤਰੀ ਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਸ਼ੁਰੂ ਕਰ ਦਿਤੀ ਹੈ


 

ਅੰਮ੍ਰਿਤਸਰ:  ਅੰਮ੍ਰਿਤਸਰ ਏਅਰਪੋਰਟ ’ਤੇ ਕਸਟਮ ਵਿਭਾਗ ਨੇ ਦੁਬਈ ਤੋਂ ਪਹੁੰਚੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਕਸਟਮ ਨੇ ਮੁਲਜ਼ਮ ਕੋਲੋਂ 45.22 ਲੱਖ ਰੁਪਏ ਦਾ ਸੋਨਾ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਨੇ ਯਾਤਰੀ ਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਸ਼ੁਰੂ ਕਰ ਦਿਤੀ ਹੈ। ਇਸ ਦੇ ਨਾਲ ਹੀ ਮੁਲਜ਼ਮ ਦੇ ਤਸਕਰੀ ਦੇ ਮਕਸਦ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਫਿਰ ਹੜ੍ਹ ਵਰਗੇ ਹਾਲਾਤ: ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਵਿਚ ਵੜਿਆ ਪਾਣੀ

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਤਸਕਰ ਏਅਰ ਇੰਡੀਆ ਦੀ ਫਲਾਈਟ ਵਿਚ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਿਆ ਸੀ। ਕਸਟਮ ਅਧਿਕਾਰੀ ਨੂੰ ਉਕਤ ਵਿਅਕਤੀ ਦੀ ਹਰਕਤ 'ਤੇ ਸ਼ੱਕ ਹੋਇਆ। ਮੁਲਜ਼ਮ ਤੋਂ ਸਖ਼ਤੀ ਨਾਲ ਪੁਛਗਿਛ ਕੀਤੀ ਗਈ, ਜਿਸ ਤੋਂ ਬਾਅਦ ਕਸਟਮ ਨੇ ਉਸ ਕੋਲੋਂ ਤਿੰਨ ਕੈਪਸੂਲ ਬਰਾਮਦ ਕੀਤੇ, ਜੋ ਕਿ ਉਹ ਆਪਣੇ ਗੁਪਤ ਅੰਗ 'ਚ ਛੁਪਾ ਕੇ ਲਿਆਇਆ ਸੀ।

ਇਹ ਵੀ ਪੜ੍ਹੋ: ਪੌਂਗ ਡੈਮ ਤੋਂ ਪਾਣੀ ਛੱਡਣ ਮਗਰੋਂ ਦੀਨਾਨਗਰ ਵਿਚ ਹੜ੍ਹ ਦਾ ਅਲਰਟ; ਖਾਲੀ ਕਰਵਾਏ ਗਏ ਪਿੰਡ

ਜਦੋਂ ਸੋਨੇ ਦੀ ਪੇਸਟ ਨੂੰ ਤੋਲਿਆ ਗਿਆ ਤਾਂ ਇਸ ਦਾ ਕੁੱਲ ਵਜ਼ਨ ਕਰੀਬ ਇਕ ਕਿਲੋਗ੍ਰਾਮ ਸੀ। ਇਸ ਤੋਂ ਬਾਅਦ ਸੋਨੇ ਨੂੰ ਸ਼ੁੱਧ 24 ਕੈਰੇਟ ਵਿਚ ਬਦਲ ਦਿਤਾ ਗਿਆ। ਜਿਸ ਦਾ ਕੁੱਲ ਵਜ਼ਨ 751 ਗ੍ਰਾਮ ਆਇਆ। ਇਸ ਸੋਨੇ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਲਗਭਗ 45.22 ਲੱਖ ਰੁਪਏ ਦੱਸੀ ਗਈ ਹੈ। ਕਸਟਮ ਵਿਭਾਗ ਨੇ ਕਸਟਮ ਐਕਟ 1962 ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿਤੀ ਹੈ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement