ਬਰਨਾਲਾ ’ਚ ਮਾਂ-ਧੀ ਦਾ ਕਤਲ: ਅਣਪਛਾਤੇ ਲੋਕਾਂ ਨੇ ਘਰ ਵਿਚ ਦਾਖਲ ਹੋ ਕੇ ਕੀਤਾ ਹਮਲਾ; ਜਵਾਈ ਗੰਭੀਰ ਜ਼ਖ਼ਮੀ
Published : Aug 16, 2023, 9:16 am IST
Updated : Aug 16, 2023, 1:58 pm IST
SHARE ARTICLE
Murder of mother and daughter in Barnala
Murder of mother and daughter in Barnala

ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿਤਾ ਗਿਆ

 

ਬਰਨਾਲਾ: ਜ਼ਿਲੇ ਦੇ ਨੇੜਲੇ ਪਿੰਡ ਸੇਖਾ ਵਿਖੇ ਬੀਤੀ ਰਾਤ ਮਾਂ ਅਤੇ ਧੀ ਦਾ ਕਤਲ ਹੋ ਗਿਆ ਹੈ ਜਦਕਿ ਜਵਾਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿਚ ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਦਾਖਲ ਹੋ ਕੇ ਮਾਂ-ਧੀ ਦਾ ਕਤਲ ਕਰ ਦਿਤਾ। ਇਸ ਦੇ ਨਾਲ ਹੀ ਜਵਾਈ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ ਤੋਂ 45.22 ਲੱਖ ਰੁਪਏ ਦਾ ਸੋਨਾ ਜ਼ਬਤ; ਦੁਬਈ ਤੋਂ ਅੰਮ੍ਰਿਤਸਰ ਪਹੁੰਚਿਆ ਸੀ ਯਾਤਰੀ

ਪ੍ਰਾਪਤ ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਹਰਬੰਸ ਕੌਰ ਅਪਣੀ ਲੜਕੀ ਪਰਮਜੀਤ ਕੌਰ ਅਤੇ ਜਵਾਈ ਰਾਜਦੀਪ ਸਿੰਘ ਨਾਲ ਸੇਖਾ ਵਿਖੇ ਰਹਿੰਦੀ ਸੀ। ਉਸ ਨੇ ਰਾਜਦੀਪ ਸਿੰਘ ਨੂੰ ਅਪਣਾ ਘਰ ਜਵਾਈ ਰੱਖਿਆ ਸੀ। ਗੁਆਂਢੀਆਂ ਨੇ ਖੂਨ ਨਾਲ ਲੱਥ-ਪੱਥ ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿਤਾ ਜਦਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿਤਾ ਗਿਆ।

ਇਹ ਵੀ ਪੜ੍ਹੋ: ਸਰਕਾਰੀ ਹਸਪਤਾਲ ਦੇ ਬਾਥਰੂਮ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼; RMP ਡਾਕਟਰ ਸਣੇ 4 ਵਿਰੁਧ ਮਾਮਲਾ ਦਰਜ 

ਸੂਤਰਾਂ ਮੁਤਾਬਕ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਇਹ ਕਤਲ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ ਸਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦਸਿਆ ਕਿ ਹਮਲਾਵਰ ਘਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਡੀ.ਵੀ.ਆਰ. ਵੀ ਨਾਲ ਲੈ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement