ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ

By : GAGANDEEP

Published : Aug 16, 2023, 5:38 pm IST
Updated : Aug 16, 2023, 5:38 pm IST
SHARE ARTICLE
photo
photo

ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ।

ਇਹ ਵੀ ਪੜ੍ਹੋ: ਮੰਡੀ ਗੋਬਿੰਦਗੜ੍ਹ 'ਚ ਸੁਰੱਖਿਆ ਗਾਰਡ ਦਾ ਕਤਲ, ਡਿਊਟੀ ਨੂੰ ਲੈ ਕੇ ਦਿਤਾ ਵਾਰਦਾਤ ਨੂੰ ਅੰਜਾਮ

ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹਤ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਬਾਜਵਾ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਹੋਰ ਸਾਲ ਦੀ ਮੰਗ ਕਰਨ 'ਤੇ CM ਭਗਵੰਤ ਮਾਨ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement