Amritsar News : ਨਿਸ਼ਾਨ ਸਾਹਿਬ ਪੁੱਟਣ ਵਾਲਿਆਂ ਖਿਲਾਫ਼ ਮਾਮਲਾ  ਦਰਜ 

By : BALJINDERK

Published : Aug 16, 2024, 11:38 am IST
Updated : Aug 16, 2024, 11:49 am IST
SHARE ARTICLE
ਨਿਸ਼ਾਨ ਸਾਹਿਬ ਨੂੰ ਟਰੈਕਟਰ ਦੀ ਮਦਦ ਨਾਲ ਉਤਾਰਿਆ ਹੋਏ ਤਸਵੀਰ
ਨਿਸ਼ਾਨ ਸਾਹਿਬ ਨੂੰ ਟਰੈਕਟਰ ਦੀ ਮਦਦ ਨਾਲ ਉਤਾਰਿਆ ਹੋਏ ਤਸਵੀਰ

Amritsar News : ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ SGPC ਕੋਲ ਪਹੁੰਚਿਆ 

Amritsar News :ਅੰਮ੍ਰਿਤਸਰ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਿਸ ਵਿੱਚ ਪਿੰਡ ਗੁਰੂ ਕੀ ਵਡਾਲੀ ਵਿਖੇ ਇੱਕ ਖੇਤ ਵਿਚ ਲਗਾਏ ਗਏ ਨਿਸ਼ਾਨ ਸਾਹਿਬ ਨੂੰ ਟਰੈਕਟਰ ਦੀ ਮਦਦ ਨਾਲ ਉਤਾਰਿਆ ਗਿਆ। ਇਸ ਨੂੰ ਹਟਾਉਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ। ਪੁਲਿਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ। ਹੁਣ ਇੱਕ ਧੜੇ ਨੇ ਦੋਸ਼ ਲਾਇਆ ਹੈ ਕਿ ਜ਼ਮੀਨ ਹੜੱਪਣ ਲਈ ਧਰਮ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Prisoner Ropar Jail Case : ਰੋਪੜ ਜੇਲ੍ਹ ’ਚ ਹੋਈ ਕੈਦੀ ਦੀ ਮੌਤ ਦਾ ਮਾਮਲਾ ਪਹੁੰਚਿਆ ਹਾਈਕੋਰਟ, ਸੀਬੀਆਈ ਜਾਂਚ ਦੀ ਮੰਗ 

ਗੁਰੂ ਕੀ ਵਡਾਲੀ ਦੇ ਵਸਨੀਕ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਇਸ ਜ਼ਮੀਨ ’ਤੇ 1975 ਤੋਂ ਲਗਾਤਾਰ ਖੇਤੀ ਕਰ ਰਿਹਾ ਹੈ। ਸੁਰੂ ਵਿਚ ਇਹ ਪੰਚਾਇਤੀ ਜ਼ਮੀਨ ਸੀ , ਜਿਸ ਨੂੰ ਮੌਜੂਦਾ ਸਰਪੰਚ ਵੱਲੋਂ ਵਰਤਣ ਲਈ ਦਿੱਤੀ ਗਈ ਸੀ। ਪਰ ਹੁਣ ਇਹ ਜ਼ਮੀਨ ਨਗਰ ਨਿਗਮ ਕੋਲ ਹੈ। ਪਰ ਉਹ ਇਸ ਜ਼ਮੀਨ 'ਤੇ ਲਗਾਤਾਰ ਖੇਤੀ ਕਰਦਾ ਆ ਰਿਹਾ ਹੈ। ਇਸ ਸਬੰਧੀ ਨਗਰ ਨਿਗਮ ਅਤੇ ਉਨ੍ਹਾਂ ਵਿਚਕਾਰ ਅਦਾਲਤੀ ਕੇਸ ਵੀ ਚੱਲ ਰਿਹਾ ਹੈ।

ਇਹ ਵੀ ਪੜੋ:Jalandhar News : LPU ਦੇ ਸੰਸਥਾਪਕ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਨੇ LPU ਕੈਂਪਸ ’ਚ ਲਹਿਰਾਇਆ ਰਾਸ਼ਟਰੀ ਝੰਡਾ 

ਪਰ ਕਰੀਬ ਡੇਢ ਮਹੀਨਾ ਪਹਿਲਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਇਸ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਨਿਸ਼ਾਨ ਸਾਹਿਬ ਲਗਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਇਹ ਨਿਸ਼ਾਨ ਸਾਹਿਬ ਸਾਫ਼-ਸੁਥਰੀ ਥਾਂ ’ਤੇ ਨਹੀਂ ਹੈ ਤੇ ਇਥੇ ਕੋਈ ਸੇਵਾ ਨਹੀਂ ਕਰਦਾ ਹੈ। ਲੋਕਾਂ ਦੇ ਇਤਰਾਜ਼ ਤੋਂ ਬਾਅਦ ਇਸ ਦੀ ਅਰਦਾਸ ਕੀਤੀ ਗਈ ਅਤੇ ਇਸ ਨੂੰ ਇੱਜ਼ਤ ਨਾਲ ਉਥੋਂ ਹਟਾ ਦਿੱਤਾ ਗਿਆ।

ਇਹ ਵੀ ਪੜੋ:Samrala News : ਸਮਰਾਲਾ ’ਚ 78ਵੇਂ ਸੁਤੰਤਰਤਾ ਦਿਵਸ ਮੌਕੇ ਪਰੇਡ ਦੌਰਾਨ 3 ਬੱਚੇ ਬੇਹੋਸ਼ ਹੋਏ 

ਇਸ ਮੌਕੇ ਪਰਮਜੀਤ ਸਿੰਘ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਦੀ ਵਰਤਣ ਦਾ ਅਧਿਕਾਰ ਹਰੇਕ ਨੂੰ ਹੈ। ਉਹੀ ਪਰਿਵਾਰ ਲੰਬੇ ਸਮੇਂ ਤੋਂ ਇਸ ਦੀ ਵਰਤੋਂ ਕਰ ਰਿਹਾ ਹੈ। ਜਦੋਂ ਉਸ ਵੇਲੇ ਦੇ ਸਰਪੰਚ ਨੇ ਜ਼ਮੀਨ ਦਿੱਤੀ ਸੀ ਤਾਂ ਉਸ ਨੇ ਕਿਹਾ ਸੀ ਕਿ ਇੱਥੇ ਗੁਰਦੁਆਰਾ ਸਾਹਿਬ ਬਣਨਾ ਚਾਹੀਦਾ ਹੈ। ਪਰ ਦੂਜੀ ਧਿਰ ਇਸ ਜਮੀਨ ’ਤੇ ਖੁਦ ਹੀ ਵਰਤੋਂ ਕਰਦਾ ਰਿਹਾ ਅਤੇ ਉਥੇ ਕੋਈ ਧਾਰਮਿਕ ਸਥਾਨ ਨਹੀਂ ਬਣਾਇਆ।

ਇਹ ਵੀ ਪੜੋ:Chandigarh News : ਭਲਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ ਹੋਵੇਗੀ ਛੁੱਟੀ

ਸੰਗਤਾਂ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ। ਜਿਸ ਨੂੰ ਦੂਸਰੀ ਧਿਰ ਵੱਲੋਂ ਮਰਿਆਦਾ ਦੇ ਉਲਟ ਉਤਾਰ ਦਿੱਤਾ ਗਿਆ ਸੀ । ਬੇਅਦਬੀ ਕਰਨ ਲਈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਸਦੇ ਹੁਕਮ ਹੀ ਅੰਤਿਮ ਹੁਕਮ ਹੋਣਗੇ।

(For more news apart from case registered against those who dug Nishan Sahib in Amritsar News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement