Punjab By Poll Election : ਪੰਜਾਬ 'ਚ ਅਜੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ , ਚੋਣ ਕਮਿਸ਼ਨ ਨੇ ਨਹੀਂ ਕੀਤਾ ਕੋਈ ਐਲਾਨ , , ਜਾਣੋ ਵਜ੍ਹਾ

By : SHANKER

Published : Aug 16, 2024, 7:03 pm IST
Updated : Aug 16, 2024, 7:04 pm IST
SHARE ARTICLE
Election Commission
Election Commission

4 ਸੀਟਾਂ 'ਤੇ ਵਿਧਾਇਕਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਦਿੱਤੇ ਸੀ ਅਸਤੀਫੇ

 Punjab By Poll Election : ਅੱਜ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਨਹੀਂ ਕੀਤਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਚੋਣ ਕਮਿਸ਼ਨ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦਾ ਵੀ ਅੱਜ ਐਲਾਨ ਕਰ ਦੇਵੇਗਾ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਪੰਜਾਬ ਦੇ ਗੁਆਂਢੀ ਸੂਬਿਆਂ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ।

ਮੁੱਖ ਚੋਣ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਅਜੇ ਜ਼ਿਮਨੀ ਚੋਣਾਂ ਨਹੀਂ ਹੋਣਗੀਆਂ। ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਾਤਾਵਰਨ ਅਨੂਕੁਲ ਹੋਣ ਦੇ ਕਾਰਨ ਇਹ ਚੋਣਾਂ ਨਹੀਂ ਹੋਣਗੀਆਂ ਕਿਉਂਕਿ ਕਈ ਸੂਬਿਆਂ ਵਿੱਚ ਮੌਸਮ ਖ਼ਰਾਬ ਹੈ। ਮਹਾਰਾਸ਼ਟਰ ਵਿੱਚ ਵੀ ਚੋਣਾਂ ਹੋਣ ਦੀ ਉਮੀਦ ਸੀ, ਹਾਲਾਂਕਿ ਕਮਿਸ਼ਨ ਨੇ ਅਜੇ ਤੱਕ ਇਸ ਰਾਜ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਨਹੀਂ ਕੀਤਾ ਹੈ।

 ਕਿੱਥੇ-ਕਿੱਥੇ ਹੋਣੀਆਂ ਸੀ ਜ਼ਿਮਨੀ ਚੋਣਾਂ ?

ਦਰਅਸਲ 'ਚ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਕਾਂਗਰਸ ਕੋਲ ਸਨ ਪਰ ਇਹ ਸੀਟਾਂ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈਆਂ ਸਨ।

ਚੱਬੇਵਾਲ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ: ਰਾਜ ਕੁਮਾਰ 'ਆਪ' 'ਚ ਸ਼ਾਮਲ ਹੋ ਕੇ ਸੰਸਦ ਮੈਂਬਰ ਚੋਣ ਜਿੱਤ ਗਏ ਹਨ ਜਦਕਿ ਬਰਨਾਲਾ ਸੀਟ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਉਨ੍ਹਾਂ ਨੇ ਸੰਸਦ ਦੀ ਚੋਣ ਜਿੱਤਣ ਤੋਂ ਬਾਅਦ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

ਕਾਂਗਰਸ ਤੇ ਆਪ ਵਿਚਾਲੇ ਹੋਏਗਾ ਸਖ਼ਤ ਮੁਕਾਬਲਾ

ਜ਼ਿਮਨੀ ਚੋਣਾਂ ਦਾ ਐਲਾਨ ਨਾ ਹੋਣ ਦੇ ਬਾਵਜੂਦ ਪੰਜਾਬ ਦੀ ਸਿਆਸਤ 'ਚ ਹਲਚਲ ਸ਼ੁਰੂ ਹੋ ਗਈ ਹੈ। ਕਾਂਗਰਸ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਨਹੀਂ ਗੁਆਉਣਾ ਚਾਹੁੰਦੀ ਪਰ ਡਾ: ਰਾਜ ਕੁਮਾਰ ਦੇ ਐਮ.ਪੀ ਬਣਨ ਤੋਂ ਬਾਅਦ 'ਆਪ' ਅਤੇ ਕਾਂਗਰਸ ਵਿਚਕਾਰ ਸਖ਼ਤ ਮੁਕਾਬਲਾ ਹੋਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਬਰਨਾਲਾ ਨੂੰ ਜਾਣ ਨਹੀਂ ਦੇਣਾ ਚਾਹੁੰਦੇ।

ਆਪ ਨੇ ਜਿੱਤੀ ਜਲੰਧਰ ਉਪ ਚੋਣ

ਦੱਸ ਦੇਈਏ ਕਿ ਲੋਕ ਸਭਾ 2024 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇਹ ਦੂਜੀ ਉਪ ਚੋਣ ਹੈ। ਇਸ ਤੋਂ ਪਹਿਲਾਂ ਲੋਕ ਸਭਾ 2024 ਦੀਆਂ ਚੋਣਾਂ ਦੇ ਨਾਲ-ਨਾਲ ਜਲੰਧਰ ਪੱਛਮੀ 'ਚ ਜ਼ਿਮਨੀ ਚੋਣ ਹੋ ਚੁੱਕੀ ਹੈ। ਦਰਅਸਲ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। 'ਆਪ' ਨੇ ਇਸ ਸੀਟ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਕਪਾਸੜ ਜਿੱਤ ਪ੍ਰਾਪਤ ਕੀਤੀ। ਉਮੀਦਵਾਰ ਮਹਿੰਦਰ ਭਗਤ ਨੇ ਇਹ ਉਪ ਚੋਣਾਂ 37,325 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

ਦੱਸ ਦਈਏ ਕਿ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ।  ਹਰਿਆਣਾ 'ਚ 1 ਅਕਤੂਬਰ ਨੂੰ ਵਿਧਾਨ ਸਭਾ ਦੀਆਂ 90 ਸੀਟਾਂ 'ਤੇ ਇੱਕ ਪੜਾਅ 'ਚ ਵੋਟਿੰਗ ਹੋਵੇਗੀ। ਦੋਵਾਂ ਰਾਜਾਂ ਦੇ ਨਤੀਜੇ 4 ਅਕਤੂਬਰ ਨੂੰ ਆਉਣਗੇ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement