Punjab News: ਪੰਜਾਬ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 4 ਮੈਂਬਰ ਚੜ੍ਹੇ ਪੁਲਿਸ ਅੜਿੱਕੇ
Published : Aug 16, 2024, 2:15 pm IST
Updated : Aug 16, 2024, 2:15 pm IST
SHARE ARTICLE
In Punjab, 4 members of the gangster Jaggu Bhagwanpuria gang were caught by the police
In Punjab, 4 members of the gangster Jaggu Bhagwanpuria gang were caught by the police

Punjab News: ਮੁਲਜ਼ਮਾਂ ਕੋਲੋਂ 1 ਰਿਵਾਲਵਰ, 2 ਪਿਸਤੌਲ, 1 ਗਲਾਕ ਪਿਸਤੌਲ, 4 ਜਿੰਦਾ ਕਾਰਤੂਸ ਅਤੇ 2 ਵਾਹਨ ਕੀਤੇ ਬਰਾਮਦ

 

Punjab News: ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 4 ਕਾਰਕੁਨਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਜਰਮਨੀ ਵਿੱਚ ਰਹਿ ਰਹੇ ਅਮਨ ਉਰਫ਼ ਅੰਦਾ ਦੇ ਸੰਪਰਕ ਵਿੱਚ ਸਨ। ਪੁਲਿਸ ਨੇ ਮੁਲਜ਼ਮਾਂ ਨੂੰ ਜਲੰਧਰ ਬਟਾਲਾ ਰੋਡ ’ਤੇ 70 ਕਿਲੋਮੀਟਰ ਤੱਕ ਪਿੱਛਾ ਕਰ ਕੇ ਕਾਬੂ ਕਰ ਲਿਆ। ਜਦਕਿ ਇੱਕ ਮੁਲਜ਼ਮ ਸਾਜਨਦੀਪ ਭੱਜਣ ਵਿੱਚ ਕਾਮਯਾਬ ਹੋ ਗਿਆ।

ਮੁਲਜ਼ਮਾਂ ਕੋਲੋਂ 1 ਰਿਵਾਲਵਰ, 2 ਪਿਸਤੌਲ, 1 ਗਲਾਕ ਪਿਸਤੌਲ 9 ਐਮ.ਐਮ., 4 ਕਾਰਤੂਸ ਅਤੇ 2 ਗੱਡੀਆਂ ਬਰਾਮਦ ਹੋਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪ੍ਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਇਹ ਹਥਿਆਰ ਜਰਮਨੀ ਰਹਿੰਦੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੁਖੀ ਅਮਨ ਉਰਫ਼ ਅੰਦਾ ਨੇ ਸਪਲਾਈ ਕੀਤੇ ਸਨ। ਇਹ ਹਥਿਆਰ ਬਟਾਲਾ ਨਿਵਾਸੀ ਸੰਜੂ ਉਰਫ ਸਾਹਿਲ ਕੁਮਾਰ, ਜੋ ਕਿ ਇਸ ਸਮੇਂ ਜੇਲ 'ਚ ਬੰਦ ਹੈ, ਰਾਹੀਂ ਪਹੁੰਚਾਇਆ ਗਿਆ ਸੀ।

ਜਲੰਧਰ ਦਿਹਾਤੀ ਨੂੰ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ.ਆਈ.ਏ ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਅਤੇ ਐਸਐਚਓ ਭੋਗਪੁਰ ਸਿਕੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਲਹਿੜਾ ਨੇੜੇ ਨਾਕਾਬੰਦੀ ਕੀਤੀ ਗਈ। ਪੁਲਿਸ ਟੀਮਾਂ ਬਰੇਜ਼ਾ ਗੱਡੀ ਨੂੰ ਰੋਕਣ ਵਿੱਚ ਕਾਮਯਾਬ ਹੋ ਗਈਆਂ।

ਪੁਲਿਸ ਨੇ ਸਾਬੀ ਅਤੇ ਕੋਮਲ ਬਾਜਵਾ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂਕਿ ਐਕਸਯੂਵੀ ਵਿੱਚ ਸਵਾਰ ਲੋਕ ਨਾਕਾਬੰਦੀ ਤੋੜਨ ਵਿੱਚ ਕਾਮਯਾਬ ਹੋ ਗਏ। ਇਸ ਤੋਂ ਬਾਅਦ ਵੀ ਪੁਲਿਸ ਪਿੱਛੇ ਨਹੀਂ ਹਟੀ। ਪੁਲਿਸ ਨੇ ਫਿਲਮੀ ਅੰਦਾਜ਼ ਵਿੱਚ ਪਿੱਛਾ ਕਰਦਿਆਂ ਗੋਰਾ ਤੇ ਜੁਨੇਜਾ ਨੂੰ ਮਕਸੂਦਾ ਦੇ ਜ਼ਿੰਦਾ ਰੋਡ ਨੇੜੇ ਕਾਬੂ ਕਰ ਲਿਆ। ਜਦਕਿ ਪੰਜਵਾਂ ਸ਼ੱਕੀ ਸਾਜਨਦੀਪ ਉਰਫ਼ ਲੋਢਾ ਭੱਜਣ ਵਿੱਚ ਕਾਮਯਾਬ ਹੋ ਗਿਆ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement