Ludhiana News : 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Aug 16, 2024, 6:31 pm IST
Updated : Aug 16, 2024, 6:31 pm IST
SHARE ARTICLE
ASI arrested
ASI arrested

ਸ਼ਿਕਾਇਤਕਰਤਾ ਦੀ ਜ਼ਮਾਨਤ ਹੋਣ ਉਪਰੰਤ ਸਮਾਨ ਵਾਪਸ ਕਰਨ ਬਦਲੇ ASI ਨੇ ਮੰਗੀ ਸੀ ਰਿਸ਼ਵਤ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ.ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਗੁਰਜੀਤ ਰਾਏ ਵਾਸੀ ਸ਼ਿਮਲਾਪੁਰੀ, ਲੁਧਿਆਣਾ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਥਾਣੇ ਵਿੱਚ ਉਸਦੇ ਖਿਲਾਫ਼ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਜਾਂਚ ਦੌਰਾਨ ਉਕਤ ਏ.ਐਸ.ਆਈ. ਨੇ ਬਿਨਾਂ ਕਿਸੇ ਲਿਖਾ-ਪੜੀ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਰੱਖ ਲਏ ਸਨ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜ਼ਮਾਨਤ ਹੋਣ ਉਪਰੰਤ ਜਦੋਂ ਉਹ ਆਪਣਾ ਸਮਾਨ ਵਾਪਸ ਲੈਣ ਲਈ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਮਿਲਿਆ ਤਾਂ ਇਸ ਏ.ਐਸ.ਆਈ. ਨੇ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਉਸਨੂੰ ਕੁਝ ਸਮਾਨ ਵਾਪਸ ਕਰਨ ਬਦਲੇ ਪਹਿਲੀ ਕਿਸ਼ਤ ਵਜੋਂ 20000 ਰੁਪਏ ਰਿਸ਼ਵਤ ਲੈ ਲਈ। ਉਸਨੇ ਅੱਗੇ ਦੱਸਿਆ ਕਿ ਬਾਕੀ ਬਚਦਾ ਸਮਾਨ ਵਾਪਸ ਕਰਨ ਬਦਲੇ ਹੁਣ ਉਕਤ ਏ.ਐਸ.ਆਈ. ਰਿਸ਼ਵਤ ਦੇ ਬਾਕੀ 20000 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement