Punjab Weather Update: ਪੰਜਾਬ 'ਚ ਹੁਣ ਨਹੀਂ ਪਵੇਗਾ ਮੀਂਹ, ਗਰਮੀ ਕੱਢੇਗੀ ਵੱਟ
Published : Aug 16, 2024, 10:48 am IST
Updated : Aug 16, 2024, 10:48 am IST
SHARE ARTICLE
Punjab Weather Update News
Punjab Weather Update News

Punjab Weather Update: ਕਈ ਇਲਾਕਿਆਂ ਵਿਚ ਅਲਰਟ ਦੇ ਬਾਵਜੂਦ ਨਹੀਂ ਪਿਆ ਮੀਂਹ

Punjab Weather Update News: ਪੰਜਾਬ ਵਿਚ ਅੱਜ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ 12 ਜ਼ਿਲ੍ਹਿਆਂ ਵਿਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੱਲ੍ਹ 8 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ 1.3 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਜਦੋਂਕਿ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ 36.4 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ISRO Launch of SSLV-D3: ISRO created history, launched EOS-8 satellite

ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਜੇਕਰ ਅੱਜ ਦੇ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਪੰਜਾਬ ਵਿਚ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Uttarakhand News: ਹੁਣ ਕੋਲਕਾਤਾ ਤੋਂ ਬਾਅਦ ਉੱਤਰਾਖੰਡ ਦੀ ਨਰਸ ਨਾਲ ਜ਼ਬਰ ਜਨਾਹ ਮਗਰੋਂ ਉਸ ਦਾ ਕਤਲ 

ਪੰਜਾਬ 'ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਉਮੀਦ ਸੀ ਪਰ ਮਹੀਨੇ ਦੇ ਪਹਿਲੇ 15 ਦਿਨਾਂ 'ਚ 10 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਸ ਨੂੰ ਆਮ ਦੱਸਿਆ ਹੈ ਪਰ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ 21 ਤੋਂ 70 ਫੀਸਦੀ ਘੱਟ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਲਾਲ ਅਤੇ ਪੀਲੇ ਜ਼ੋਨ ਵਿਚ ਰੱਖਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 1 ਅਗਸਤ ਤੋਂ 15 ਅਗਸਤ ਤੱਕ 86.6 ਫੀਸਦੀ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਇੱਥੇ ਸਿਰਫ਼ 77.6 ਫ਼ੀਸਦੀ ਮੀਂਹ ਹੀ ਪਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement