
Punjab News: ਅਣਪਛਾਤੇ ਵਿਅਕਤੀਆਂ ਵੱਲੋਂ ਬਲਜੀਤ ਸਿੰਘ ਦੇ ਘਰ ਦੇ ਗੇਟ ਤੇ 15 ਤੋਂ 16 ਫਾਇਰ ਕੀਤੇ ਸਨ
Punjab News: ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਕੁਰਾਲਾ ਕਲਾ ਵਿਖੇ ਬੀਤੀ ਦੇਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਬਲਜੀਤ ਸਿੰਘ ਦੇ ਘਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਪਿੰਡ ਦੀ ਸਰਪੰਚ ਕੁਲਦੀਪ ਕੌਰ ਆਪਣੇ ਪਤੀ ਸਮੇਤ ਮੌਕੇ 'ਤੇ ਪਹੁੰਚੀ ਤੇ ਟਾਂਡਾ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਣ 'ਤੇ ਟਾਂਡਾ ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਜੀਤ ਸਿੰਘ ਦੀ ਮਾਤਾ ਬਖਸ਼ੀਸ਼ ਕੌਰ ਨੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਕਤ ਕਰੀਬ 10 ਵਜੇ ਅਚਾਨਕ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤੇ ਉਹ ਘਬਰਾ ਗਈ ਤੇ ਸਰਪੰਚ ਨੂੰ ਫੋਨ ਕੀਤਾ । ਸਰਪੰਚ ਕੁਲਦੀਪ ਕੌਰ ਦੇ ਅਉਣ ਤੇ ਬਾਹਰ ਜਾ ਕੇ ਵੇਖਿਆ ਤਾਂ ਉਨ੍ਹਾਂ ਦੇ ਗੇਟ 'ਤੇ ਗੋਲੀਆਂ ਦੇ ਨਿਸ਼ਾਨ ਸਨ ਤੇ ਗੋਲੀਆਂ ਚਲਾਉਣ ਵਾਲੇ ਫ਼ਰਾਰ ਹੋ ਚੁੱਕੇ ਸਨ ।
ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਬੀਤੀ ਰਾਤ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਬਲਜੀਤ ਸਿੰਘ ਦੇ ਘਰ ਦੇ ਗੇਟ ਤੇ 15 ਤੋਂ 16 ਫਾਇਰ ਕੀਤੇ ਸਨ । ਗੋਲੀਆਂ ਦੇ ਖੋਲ ਟਾਂਡਾ ਪੁਲਿਸ ਵੱਲੋਂ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।
ਐਸਐਚਓ ਨੇ ਦੱਸਿਆ ਕਿ ਟਾਂਡਾ ਪੁਲਿਸ ਨੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਪੁਲਿਸ ਵੱਲੋਂ ਇਸ ਵਾਰਦਾਤ ਦੇ ਦੋਸ਼ੀ ਕਾਬੂ ਕਰ ਲਏ ਜਾਣਗੇ।