Punjab News : 'ਯੁੱਧ ਨਸ਼ਿਆਂ ਵਿਰੁੱਧ' ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ 'ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

By : BALJINDERK

Published : Aug 16, 2025, 7:14 pm IST
Updated : Aug 16, 2025, 7:14 pm IST
SHARE ARTICLE
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਜਾਣਕਾਰੀ ਦਿੰਦੇ ਹੋਏ
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਜਾਣਕਾਰੀ ਦਿੰਦੇ ਹੋਏ

Punjab News : 28 ਐਫਆਈਆਰਜ਼ ਦਰਜ; 620 ਗ੍ਰਾਮ ਹੈਰੋਇਨ ਬਰਾਮਦ

Punjab News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,909 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।                                                             

 (For more news apart from 168th day of the 'War on Drugs', Punjab Police raided 301 places; 38 drug peddlers arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement