
PRTC and PUNBUS News : ਮੁੱਖ ਸਕੱਤਰ ਨਾਲ ਬੈਠਕ ਤੋਂ ਬਾਅਦ ਪੱਤਰ ਕੀਤਾ ਜਾਰੀ
PRTC and PUNBUS News in Punjabi : ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਇਹ ਫ਼ੈਸਲਾ ਸਰਕਾਰ ਵਲੋਂ ਪੱਤਰ ਮਿਲਣ ਤੋਂ ਬਾਅਦ ਲਿਆ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਵਲੋਂ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ ਵਿਚ ਅੱਜ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਬੱਸਾਂ ਦਾ ਤੀਜੇ ਦਿਨ ਵੀ ਚੱਕਾ ਜਾਮ ਕਰਕੇ ਪਨਬੱਸ ਦੇ ਏ.ਡੀ.ਓ. ਰਾਜੀਵ ਦੱਤਾ ਦਾ ਪੁਤਲਾ ਸਾੜਿਆ ਤੇ ਨਾਅਰੇਬਾਜ਼ੀ ਕੀਤੀ ਸੀ।
ਇਸ ਸਬੰਧੀ ਗੁਰਪ੍ਰੀਤ ਸਿੰਘ ਪੰਨੂੰ ਨੇ ਦੱਸਿਆ ਕਿ ਬੀਤੇ ਦਿਨ ਯੂਨੀਅਨ ਦੀ ਪੰਜਾਬ ਦੇ ਮੁੱਖ ਸਕੱਤਰ, ਟਰਾਂਸਪੋਰਟ ਵਿਭਾਗ ਦੇ ਸਕੱਤਰ, ਪਨਬੱਸ ਦੇ ਐਮ.ਡੀ. ਤੇ ਪੀ.ਆਰ.ਟੀ.ਸੀ. ਦੇ ਐਮ.ਡੀ. ਨਾਲ ਚੰਡੀਗੜ੍ਹ ਵਿਚ ਮੀਟਿੰਗ ਹੋਈ ਸੀ ਤੇ ਮੀਟਿੰਗ ਵਿਚ ਜਿਹੜੀਆਂ ਮੰਗਾਂ 'ਤੇ ਸਹਿਮਤੀ ਹੋਈ ਸੀ, ਉਨ੍ਹਾਂ ਮੰਗਾਂ ਸਬੰਧੀ ਸਹਿਮਤੀ ਪੱਤਰ ਵੀ ਦੇਰੀ ਨਾਲ ਜਾਰੀ ਕੀਤਾ ਗਿਆ ਤੇ ਜਿਹੜਾ ਪੱਤਰ ਜਾਰੀ ਕੀਤਾ ਗਿਆ ਹੈ, ਉਸ ਵਿਚ ਹੇਰ-ਫੇਰ ਕੀਤਾ ਗਿਆ ਹੈ।
ਅੱਜ ਦੀ ਹੋਈ ਮੀਟਿੰਗ ਵਿਚ ਅਧਿਕਾਰੀਆਂ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਸੀ ਕਿ ਲਗਭਗ 10 ਦਿਨਾਂ ਦੌਰਾਨ ਉਨ੍ਹਾਂ ਦੀਆਂ ਰਹਿੰਦੀਆਂ ਮੰਗਾਂ 'ਤੇ ਟਰਾਂਸਪੋਰਟ ਮੰਤਰੀ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਏ.ਡੀ.ਓ. ਨੇ ਜਿਹੜਾ ਪੱਤਰ ਜਾਰੀ ਕੀਤਾ ਹੈ, ਉਸ 'ਤੇ ਮੰਗਾਂ ਮੰਨਣ ਦੀ ਮਿਤੀ ਇਕ ਮਹੀਨਾਂ ਦੱਸੀ ਗਈ ਹੈ ਪਰ ਮੁਲਾਜ਼ਮਾਂ ਨੇ ਏ.ਡੀ.ਓ. ਵਲੋਂ ਜਾਰੀ ਕੀਤੇ ਗਏ ਪੱਤਰ 'ਤੇ ਅਸਹਿਮਤੀ ਜ਼ਾਹਿਰ ਕਰਦਿਆਂ ਅੱਜ ਤੀਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਕਿੱਲੋਮੀਟਰ ਸਕੀਮ ਰੱਦ ਕਰਨ ਤੇ ਹੋਰ ਸ਼ਰਤਾਂ ਵਾਲੀਆਂ ਮੰਗਾਂ ਸਬੰਧੀ ਅਧਿਕਾਰੀਆਂ ਨੇ ਕਿਹਾ ਸੀ ਕਿ ਉਹ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰਕੇ ਬਾਅਦ ਵਿਚ ਫ਼ੈਸਲਾ ਲੈਣਗੇ।
(For more news apart from Government buses will run as usual tomorrow, strike PRTC and PUNBUS employees ends News in Punjabi, stay tuned to Rozana Spokesman)