Amritsar News : ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

By : BALJINDERK

Published : Aug 16, 2025, 3:31 pm IST
Updated : Aug 16, 2025, 3:31 pm IST
SHARE ARTICLE
ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

Amritsar News : ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

Amritsar News in Punjabi : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਜਿਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਦੌਰਾਨ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਇਸ ਦੇਸ਼ ਵੰਡ ਸਮੇਂ ਸਿੱਖ ਕੌਮ ਨੂੰ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਪਾਕਿਸਤਾਨ ਅੰਦਰ ਰਹਿ ਗਏ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਅੱਜ ਵੀ ਹਰ ਸਿੱਖ ਅੰਦਰ ਮੌਜੂਦ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਅਨੇਕਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸ. ਰਜਿੰਦਰ ਸਿੰਘ ਰੂਬੀ, ਪੰਜ ਪਿਆਰੇ ਭਾਈ ਮੰਗਲ ਸਿੰਘ, ਭਾਈ ਪਰਮਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

 (For more news apart from Prayer session at Sri Akal Takht Sahib in memory millions Punjabis who lost their lives during partition country News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement