Advertisement
  ਖ਼ਬਰਾਂ   ਪੰਜਾਬ  16 Sep 2018  ਪਿੰਡ ਸਤਾਬਗੜ੍ਹ ਦੇ ਕਿਸਾਨ ਦੀਦਾਰ ਸਿੰਘ ਨੇ ਪਰਾਲੀ ਨਾ ਫੂਕਣ ਲਈ ਜਾਗਰੂਕਤਾ ਲਿਆਉਣ ਦਾ ਚੁੱਕਿਆ ਬੀੜਾ 

ਪਿੰਡ ਸਤਾਬਗੜ੍ਹ ਦੇ ਕਿਸਾਨ ਦੀਦਾਰ ਸਿੰਘ ਨੇ ਪਰਾਲੀ ਨਾ ਫੂਕਣ ਲਈ ਜਾਗਰੂਕਤਾ ਲਿਆਉਣ ਦਾ ਚੁੱਕਿਆ ਬੀੜਾ 

ਸਪੋਕਸਮੈਨ ਸਮਾਚਾਰ ਸੇਵਾ
Published Sep 16, 2018, 6:30 pm IST
Updated Sep 16, 2018, 6:30 pm IST
ਪਰਾਲੀ ਨਾ ਫੂਕਣ ਸਦਕਾ ਖੁਦ ਹਾਸਲ ਕਰ ਚੁੱਕਿਆ ਹੈ ਸਨਮਾਨ 
Didar Singh
 Didar Singh

ਡੇਰਾਬਸੀ : ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਿਥੇ ਸਰਕਾਰ ਵੱਲੋਂ ਲਾਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਜਿ਼ਲ੍ਹੇ ਦੇ ਕੁਝ ਕਿਸਾਨਾਂ ਨੇ ਪਿਛਲੇ ਕਈ ਵਰ੍ਹਿਆਂ ਤੋਂ ਪਰਾਲੀ ਫੂਕਣੀ ਤਾਂ ਬੰਦ ਕਰ ਹੀ ਦਿੱਤੀ ਹੈ, ਸਗੋਂ ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ। ਅਜਿਹੇ ਹੀ ਉਪਰਾਲੇ ਪਿੰਡ ਸਤਾਬੜ੍ਹ ਦੇ ਸਫ਼ਲ ਕਿਸਾਨ ਦੀਦਾਰ ਸਿੰਘ ਵੱਲੋਂ ਕੀਤੇ ਜਾ ਰਹੇ ਹਨ, ਜੋ ਕਿ ਖ਼ੁਦ ਪਰਾਲੀ ਨਾ ਫੂਕਣ ਲਈ ਖੇਤੀਬਾੜੀ ਵਿਭਾਗ ਤੋਂ ਪਿਛਲੇ ਸਾਲ ਸ਼ਲਾਘਾ ਪੱਤਰ ਵੀ ਹਾਸਲ ਕਰ ਚੁੱਕਿਆ ਹੈ। 

ਇਸ ਸਬੰਧੀ ਗੱਲਬਾਤ ਕਰਦਿਆਂ ਦੀਦਾਰ ਸਿੰਘ ਨੇ ਦੱਸਿਆ ਕਿ ਪਰਾਲ਼ੀ ਦੀ ਠੀਕ ਢੰਗ ਨਾਲ ਸੰਭਾਲ ਨਾਲ ਉਸ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ ਹੈ। ਉਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਜੋਰਦਾਰ ਅਪੀਲ ਕਰਦਿਆਂ ਕਿ ਕਿਹਾ ਕਿ ਝੋਨੇ ਦੀ ਪਰਾਲੀ ਸਮੇਤ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜਮੀਨ ਵਿਚ ਹੀ ਮਿਲਾਇਆ ਜਾਵੇ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਗਾ। 

ਪਰਾਲੀ ਫੂਕਣ ਨਾਲ ਉਠਦੇ ਧੂੰਏਂ ਕਾਰਨ ਜਿੱਥੇ ਲੋਕਾਂ ਨੂੰ ਵੱਖ ਵੱਖ ਕਿਸਮ ਦੀਆਂ ਬਿਮਾਰੀਆਂ ਲੱਗਦੀਆਂ ਹਨ, ਉਥੇ ਸੜਕਾਂ ਉਤੇ ਧੂੰਆਂ ਹੋਣ ਕਾਰਨ ਸੜਕ ਹਾਦਸੇ ਵੀ ਵਾਪਰਦੇ ਹਨ। ਉਸ ਨੇ ਦੱਸਿਆ ਕਿ ਝੋਨੇ ਦੀ ਪਰਾਲ਼ੀ ਨਾ ਫੂਕਣ 'ਤੇ ਪਿਛਲੇ ਸਾਲ 22 ਨਵੰਬਰ ਨੂੰ ਖੇਤੀਬਾੜੀ ਵਿਭਾਗ ਵੱਲੋਂ ਲਾਏ ਗਏ ਕੈਂਪ ਵਿੱਚ ਉਸ ਨੂੰ ਸ਼ਲਾਘਾ ਪੱਤਰ ਦਿੱਤਾ ਗਿਆ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਗੁਰਦਿਆਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੁੰ ਰੋਕਣ ਲਈ ਅੱਗੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ। 

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਸਿਰਫ ਵਾਤਾਵਰਣ ਹੀ ਪ੍ਰਦੂਸ਼ਤ ਨਹੀਂ ਹੁੰਦਾ ਸਗੋਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਕਿਸਾਨਾਂ ਨੂੰ ਹੀ ਹੁੰਦਾ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਹੀ ਫਸਲ ਦੀ ਪੈਦਾਵਾਰ ਵਿੱਚ ਵੀ ਗਿਰਾਵਟ ਆਉਂਦੀ ਹੈ। ਇਸ ਤੋਂ ਇਲਾਵਾ ਜਮੀਨ ਵਿੱਚ ਮੌਜੂਦ ਮਿੱਤਰ ਕੀੜੇ ਵੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਰ ਜਾਂਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਰਵਾਇਤੀ ਫਸਲੀ ਚੱਕਰ ਵਿੱਚੋਂ ਬਾਹਰ ਨਿਕਲ ਕੇ ਬਦਲਵੀਂ ਖੇਤੀ ਅਤੇ ਸਹਾਇਕ ਧੰਦੇ ਅਪਣਾਉਣ। ਉਨ੍ਹਾਂ ਕਿਹਾ ਕਿ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਜਿਸ ਤੇਜੀ ਨਾਲ ਵਾਤਾਵਰਣ ਪ੍ਰਦੂਸ਼ਣ ਵੱਧ ਰਿਹਾ ਹੈ। 

certificatecertificateਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਕੁਝ ਨਾ ਕੀਤਾ ਗਿਆ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਧਰਤੀ 'ਤੇ ਰਹਿਣਾ ਵੀ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਪਰਾਲੀ ਧਰਤੀ ਦੀ ਖੁਰਾਕ ਹੈ ਅਤੇ ਜੇਕਰ ਅਸੀਂ ਧਰਤੀ ਦੀ ਖੁਰਾਕ ਨੂੰ ਹੀ ਅੱਗ ਲਗਾ ਦੇਵਾਂਗੇ ਤਾਂ ਧਰਤੀ ਦੀ ਸਿਹਤ ਕਿਸ ਤਰ੍ਹਾਂ ਠੀਕ ਰਹਿ ਸਕਦੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰ ਤੇ ਜਾਗਰੂਕ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ, ਕਵਿਤਾ ਉਚਾਰਨ ਅਤੇ ਸਲੋਗਨ ਮੁਕਾਬਲੇ ਕਰਵਾਏ ਜਾਣਗੇ।

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਇਸ ਵਾਰ ਵਿਸ਼ੇਸ਼ ਤੌਰ ਤੇ ਵਿਊਂਤਬੰਦੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ ਵੀ ਕਿਸਾਨਾਂ ਵਲੋਂ ਝੋਨੇ ਅਤੇ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਪੱਖੀ ਹੋਣ ਦਾ ਸਬੂਤ ਦਿੱਤਾ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਾਰ ਕਿਸਾਨਾਂ ਵਲੋਂ ਪਿਛਲੇ ਸਾਲ  ਨਾਲੋਂ ਵੀ ਵੱਧ ਹੁੰਗਾਰਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਪਿੰਡਾਂ ਵਿਚਲੇ ਬੱਸ ਅੱਡਿਆਂ, ਸਕੂਲਾਂ ਦੇ ਅੱਗੇ, ਪੰਚਾਇਤ ਘਰਾਂ ਆਦਿ ਵਿਚ ਜਾਗਰੂਕਤਾ ਹੋਰਡਿੰਗਜ਼ ਲਗਾਏ ਜਾਣਗੇ। 

ਉੱਥੇ ਵਾਲ ਪੇਟਿੰਗ ਵੀ ਵੱਖ-ਵੱਖ ਥਾਵਾਂ ਤੇ ਕਰਵਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ  ਨੂੰ ਅੱਗ ਲਗਾਉਣ ਅਤੇ  ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਹਾਸਲ ਹੋ ਸਕੇ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਬੰਧਿਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਪਿੰਡ ਪੱਧਰ ਤੇ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਆਧੁਨਿਕ ਸਾਜੋ ਸਮਾਨ ਜਿਸ ਨਾਲ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਆਸਾਨੀ ਨਾਲ ਜਮੀਨ ਵਿਚ ਹੀ ਮਿਲਾਇਆ ਜਾ ਸਕਦਾ ਹੈ, ਬਾਰੇ ਵੀ ਜਾਗਰੂਕ ਕਰਨ।  

Advertisement
Advertisement

 

Advertisement