ਸਕੂਲ ਵਿਦਿਆਰਥੀਆਂ ਨੇ ਪਿੰਡ ਭਗਵਾਸੀ 'ਚ ਲਾਏ ਬੂਟੇ
Published : Sep 16, 2018, 3:45 pm IST
Updated : Sep 16, 2018, 3:45 pm IST
SHARE ARTICLE
 School students planted
School students planted

ਜੰਗਲਾਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਭਗਵਾਸੀ ਦੇ ਸਰਕਾਰੀ ਸਕੂਲ ਵਿਚ ਬੂਟੇ ਵੰਡੇ ਗਏ ਤੇ ਸਕੂਲੀ ਵਿਦਿਆਰਥੀਆਂ ਅਤੇ

ਡੇਰਾਬਸੀ : ਜੰਗਲਾਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਭਗਵਾਸੀ ਦੇ ਸਰਕਾਰੀ ਸਕੂਲ ਵਿਚ ਬੂਟੇ ਵੰਡੇ ਗਏ ਤੇ ਸਕੂਲੀ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਬੂਟੇ ਲਾਏ। ਬੂਟੇ ਹਾਸਲ ਕਰਨ ਵਾਲਿਆਂ ਵੱਲੋਂ ਵੱਧ ਤੋ ਵੱਧ ਬੂਟੇ ਲਾਉਣ ਅਤੇ ਉਹਨਾਂ ਦੀ ਸੰਭਾਲ ਕਰਨ ਦਾ ਅਹਿਦ ਵੀ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜਿੱਥੇ ਘਰ-ਘਰ ਹਰਿਆਲੀ ਮੁਹਿੰਮ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ,

ਉਥੇ ਮੁਫਤ ਬੂਟੇ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 'ਆਈ ਹਰਿਆਲੀ ਐਪ' ਦੀ ਵਰਤੋਂ ਵੀ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਵਣ ਮੰਡ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਸਕੂਲ, ਭਗਵਾਸੀ ਵਿਚ ਵੀ ਬੂਟੇ ਲਗਾਏ ਗਏ, ਜਿਥੇ ਬੱਚਿਆਂ ਨੇ ਮੁਹਿੰਮ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਆਮ ਲੋਕਾਂ ਵੱਲੋਂ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ ।

studentsstudents ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਜੰਗਲਾਤ ਵਿਭਾਗ ਵੱਲੋਂ ਮੁਫਤ ਦਿੱਤੇ ਜਾ ਰਹੇ ਬੂਟੇ ਹਾਸਿਲ ਕਰ ਕੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾ ਰਹੇ ਹਨ। ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਰਵਾਇਤੀ ਬੂਟੇ ਹੀ ਵੰਡੇ ਜਾ ਰਹੇ ਹਨ,

ਜੋ ਕਿ ਪੰਜਾਬ ਦੇ ਵਾਤਾਵਰਨ ਵਿੱਚ ਚੰਗੀ ਤਰ÷ ਾਂ ਵਧਦੇ-ਫੁਲਦੇ ਹਨ ਅਤੇ ਵਾਤਾਵਰਨ ਦੀ ਬਿਹਤਰੀ ਵਿੱਚ ਭਰਵਾਂ ਯੋਗਦਾਨ ਪਾਉਂਦੇ ਹਨ। ਬੂਟੇ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਵਿੱਚ ਵੱਡਾ ਯੋਗਦਾਨ ਪਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM

Sukhpal Khaira ਤੇ Manish Tewari ਦੇ ਬਿਆਨਾਂ 'ਤੇ ਖਜ਼ਾਨਾ ਮੰਤਰੀ ਦਾ ਜਵਾਬ, "ਦੇਸ਼ ਨੂੰ ਪਾੜਨ ਵਾਲੇ ਬਿਆਨ ਨਾ ਦਿੱਤੇ

24 May 2024 2:19 PM

Beant Singh ਦੇ ਪੁੱਤਰ ਦਾ Hans Raj Hans ਤੇ Karamjit Anmol ਨੂੰ Challenge, ਕਿਸੇ ਅਕਾਲੀ ਦਲ ਨਾਲ ਕਿਉਂ ਨਹੀਂ..

24 May 2024 2:13 PM

Amritpal ਬਾਰੇ ਦੇਖੋ Khadur Sahib ਦੇ ਆਮ ਲੋਕ ਕੀ ਕਹਿੰਦੇਹਵਾ ਹਵਾਈ ਨਹੀਂ ਗਰਾਉਂਡ ਤੋਂ ਦੇਖੋ ਕਿਹੜਾ ਲੀਡਰ ਮਜਬੂਤ

24 May 2024 1:00 PM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 10:39 AM
Advertisement