ਰੈਲੀ ਦੌਰਾਨ ਕਾਲੀਆਂ ਝੰਡੀਆਂ ਨਾਲ ਸੁਖਬੀਰ ਬਾਦਲ ਦਾ ਹੋਵੇਗਾ ਘਿਰਾਉ
Published : Sep 16, 2018, 12:18 pm IST
Updated : Sep 16, 2018, 12:18 pm IST
SHARE ARTICLE
Sukhbir Badal will be surrounded by black flag during rally
Sukhbir Badal will be surrounded by black flag during rally

ਪੰਥਕ ਜਥੇਬੰਦੀਆਂ ਨੇ ਦੁਹਰਾਇਆ ਕਿ ਉਹ ਬਾਦਲਾਂ ਦੀ ਫ਼ਰੀਦਕੋਟ ਵਿਖੇ ਹੋਣ ਵਾਲੀ ਰੈਲੀ ਦਾ ਵਿਰੋਧ ਕਰਨ ਦੇ ਨਾਲ ਨਾਲ ਸੁਖਬੀਰ ਬਾਦਲ ਦਾ ਕਾਲੀਆਂ ਝੰਡੀਆਂ.............

ਕੋਟਕਪੂਰਾ : ਪੰਥਕ ਜਥੇਬੰਦੀਆਂ ਨੇ ਦੁਹਰਾਇਆ ਕਿ ਉਹ ਬਾਦਲਾਂ ਦੀ ਫ਼ਰੀਦਕੋਟ ਵਿਖੇ ਹੋਣ ਵਾਲੀ ਰੈਲੀ ਦਾ ਵਿਰੋਧ ਕਰਨ ਦੇ ਨਾਲ ਨਾਲ ਸੁਖਬੀਰ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਘਿਰਾਉ ਵੀ ਕਰਨਗੇ।  ਗੁਰਦੀਪ ਸਿੰਘ ਬਠਿੰਡਾ, ਪ੍ਰਦੀਪ ਸਿੰਘ ਚਾਂਦਪੁਰਾ, ਹਰਦੀਪ ਸਿੰਘ ਮਹਿਰਾਜ ਅਤੇ ਗੁਰਸੇਵਕ ਸਿੰਘ ਭਾਣਾ ਨੇ ਆਖਿਆ ਕਿ ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਚ ਹੋਏ ਖੁਲਾਸਿਆਂ ਤੋਂ ਬਾਅਦ ਇਹ ਸਪੱਸ਼ਟ ਹੋ ਚੁੱਕਾ ਹੈ

ਕਿ ਅਕਾਲੀਆਂ ਦੀ ਸ਼ਹਿ 'ਤੇ ਡੇਰਾ ਮੁਖੀ ਦੇ ਪੈਰੋਕਾਰਾਂ ਨੇ ਬੇਅਦਬੀ ਕਾਂਡ ਨੂੰ ਅੰਜਾਮ ਦਿੱਤਾ ਅਤੇ ਬੱਤੀਆਂ ਵਾਲਾ ਚੋਂਕ ਕੋਟਕਪੂਰਾ ਵਿਖੇ ਜਾਪ ਕਰਦੀਆਂ ਸੰਗਤਾਂ 'ਤੇ ਅਕਾਲੀਆਂ ਦੇ ਇਸ਼ਾਰੇ 'ਤੇ ਪੁਲਿਸ ਨੇ ਅੰਨੇਵਾਹ ਗੋਲੀਆਂ ਚਲਾ ਕੇ ਚੌਂਕ ਨੂੰ ਜਲਿਆਂ ਵਾਲਾ ਬਾਗ ਬਣਾ ਦਿਤਾ, ਇਸੇ ਰੋਸ ਵਜੋਂ ਬਾਦਲ ਦਲ ਦੀ ਰੈਲੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜਦ ਸੁਖਬੀਰ ਬਾਦਲ ਫ਼ਰੀਦਕੋਟ ਆਏ ਸੀ ਤਾਂ ਉਦੋਂ ਵੀ ਘਿਰਾਉ ਕੀਤਾ ਗਿਆ ਸੀ, ਹਰ ਪਿੰਡ ਅਤੇ ਹਰ ਸ਼ਹਿਰ ਅਕਾਲੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ,

ਕੁੱਝ ਕੁ ਆਪੇ ਬਣੇ ਲੀਡਰ ਪੰਥਕ ਜਥੇਬੰਦੀਆਂ ਨੂੰ ਵੰਗਾਰ ਰਹੇ ਹਨ ਕਿ ਜੇਕਰ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ ਕਰਨਾ ਹੈ ਤਾਂ ਤਗੜੇ ਹੋ ਕੇ ਆਇਉ, ਅਸੀ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਡਾ ਵਿਰੋਧ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਹੈ, ਬਲਕਿ ਅਸੀ ਉਸ ਵਿਅਕਤੀ ਦਾ ਵਿਰੋਧ ਕਰ ਰਹੇ ਹਾਂ ਜੋ ਖ਼ੁਦ ਨੂੰ ਪੰਥਕ ਹਿਤੈਸ਼ੀ ਹੋਣ ਦਾ ਦਾਅਵਾ ਕਰਦਾ ਹੈ, ਉਸ ਨੇ ਪੰਥ ਦੇ ਨਾਂਅ 'ਤੇ ਵੋਟਾਂ ਲਈਆਂ ਪਰ ਪੰਥ ਦੀ ਸਾਰ ਨਹੀ ਲਈ। 

ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਇਕਜੁੱਟ ਹੋ ਕੇ ਸ਼ਾਂਤਮਈ ਅਕਾਲੀਆਂ ਦੀ ਰੈਲੀ ਦਾ ਵਿਰੋਧ ਕਰਨਗੀਆਂ, ਜੇਕਰ ਸ਼ਰਾਰਤੀ ਅਨਸਰਾਂ ਨੇ ਹੁੱਲੜਬਾਜੀ ਜਾਂ ਮਾਹੌਲ ਖਰਾਬ ਕਰਨ  ਦੀ ਕੋਸ਼ਿਸ਼ ਕੀਤੀ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਣਜੀਤ ਸਿੰਘ ਵਾਂਦਰ, ਸੁਖਰਾਜ ਸਿੰਘ ਨਿਆਮੀਵਾਲਾ, ਭਾਈ ਗੁਰਵਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਬਾਲਿਆਂਵਾਲੀ ਆਦਿ ਵੀ ਹਾਜਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement