ਸਰਕਾਰੀ ਹਸਪਤਾਲ ਦੇ ਡਾਕਟਰ 'ਤੇ ਪੈਸੇ ਲੈ ਕੇ ਝੂਠੀ MRL ਕੱਟ ਕੇ ਦੇਣ ਦਾ ਇਲਜ਼ਾਮ
Published : Sep 16, 2019, 3:56 pm IST
Updated : Sep 16, 2019, 3:57 pm IST
SHARE ARTICLE
Accusation a government hospital doctor
Accusation a government hospital doctor

ਰਿਸ਼ਵਤ ਲੈ ਕੇ ਬਣਾ ਦਿੰਦਾ ਹੈ ਝੂਠੀ ਐਮ.ਆਰ.ਐਲ

ਕਪੂਰਥਲਾ: ਪੰਜਾਬ ਸਰਕਾਰ ਵੈਸੇ ਤਾਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਨੂੰ ਤੰਦਰੁਸਤ ਬਣਾਉਣ ਦਾ ਦਾਅਵਾ ਕਰ ਰਹੀ ਹੈ ਪਰ ਸਰਕਾਰ ਦੇ ਇਹ ਸਾਰੇ ਵਾਅਦੇ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ। ਮਾਮਲਾ ਸਾਹਮਣੇ ਆਇਆ ਕਪੂਰਥਲਾ ਤੋਂ ਜਿੱਥੇ ਸਰਕਾਰੀ ਹਸਪਤਾਲ ਦੇ ਡਾਕਟਰ ‘ਤੇ ਇਲਜ਼ਾਮ ਹੈ ਕਿ ਉਹ ਪੈਸੇ ਲੈ ਕੇ ਝੂਠੀ ਐਮ.ਆਰ.ਐਲ ਕੱਟ ਦਿੰਦਾ ਹੈ। ਦਰਅਸਲ ਪਿੰਡ ਕੋਕਲਪੁਰ ਦਾ ਬਲਜਿੰਦਰ ਕੁਮਾਰ ਐਤਵਾਰ ਨੂੰ ਜਦੋਂ ਨੌਕਰੀ ‘ਤੇ ਜਾਣ ਲਈ ਨਿਕਲਿਆ ਤਾਂ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਤਹਿਤ ਉਸ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਅਤੇ ਤੇਜਧਾਰ ਹਥਿਆਰਾਂ ਨਾਲ ਜ਼ਖਮੀ ਕਰ ਕੇ ਸੁੱਟ ਦਿੱਤਾ।

saffsfSatpal Singh (Doctor)
ਇਸ ਮੌਕੇ ਉਸ ਨੂੰ ਕਪੂਰਥਲਾ ਮਾਡਰਨ ਜੇਲ ਦੇ ਮੁਲਾਜਮਾਂ ਨੇ ਹਸਪਤਾਲ ਦਾਖਲ ਕਰਵਾਇਆ। ਓਧਰ ਐਮਰਜੈਂਸੀ ਵਿਚ ਤਾਇਨਾਤ ਡਾਕਟਰ ਸਤਪਾਲ ਨੇ ਆਪਣੇ ਤੇ ਲੱਗੇ ਸਾਰੇ ਹੀ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉੱਥੇ ਹੀ ਦੂਜੇ ਪਾਸੇ ਐਸਐਮਓ ਤਾਰਾ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਾਣਈ ਗਈ ਹੈ ਅਤੇ ਜਲਦ ਤੋਂ ਜਲਦ ਆਰੋਪੀਆ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Tara Singh SMOTara Singh SMO

ਪੀੜਤਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਪੁਲਿਸ ਉਸ ਡਾਕਟਰ ਨੂੰ ਹੀ ਦੇਖ ਰਹੀ ਹੈ ਉਹਨਾਂ ਨੂੰ ਉਹਨਾਂ ਦਾ ਮਾਮਲਾ ਝੂਠਾ ਲੱਗ ਰਿਹਾ ਹੈ। ਪਰ ਉਹ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਡਾਕਟਰ ਨਾਲ ਗੱਲ ਕਰਨ ਤੇ ਡਾਕਟਰ ਅਪਣੇ ਤੇ ਲੱਗੇ ਇਲਜ਼ਾਮਾਂ ਤੋਂ ਮੁਕਰ ਗਿਆ।

ਦੱਸ ਦੇਈਏ ਕਿ ਕਪੂਰਥਲਾ ਹਸਪਤਾਲ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਨੇ, ਹੁਣ ਇਹ ਤਾਂ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਡਾਕਟਰ ਤੇ ਕੋਈ ਕਾਰਵਾਈ ਹੁੰਦੀ ਹੈ ਜਾਂ ਨਹੀਂ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement