ਬਲਬੀਰ ਸਿੱਧੂ ਵੱਲੋਂ ਕੋਵਿਡ-19 ਸਬੰਧੀ ਕਾਰਜਾਂ ਲਈ ਆਸ਼ਾ ਵਰਕਰਾਂ ਲਈ 1500 ਰੁਪਏ ਮਾਣ ਭੱਤੇ ਦਾ ਐਲਾਨ
Published : Sep 16, 2020, 4:50 pm IST
Updated : Sep 16, 2020, 4:50 pm IST
SHARE ARTICLE
Balbir Singh Sidhu
Balbir Singh Sidhu

ਸਕ੍ਰੀਨਿੰਗ ਮੁਹਿੰਮ ਤਹਿਤ ਆਸ਼ਾ ਵਰਕਰਾਂ ਨੇ ਲਗਭਗ 2.5 ਕਰੋੜ ਆਬਾਦੀ ਦਾ ਕੀਤਾ ਸਰਵੇਖਣ

ਚੰਡੀਗੜ੍ਹ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਕੋਵਿਡ-19 ਨਾਲ ਸਬੰਧਤ ਕਾਰਜਾਂ ਲਈ ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟਸ (ਆਸ਼ਾ) ਨੂੰ 1500 ਰੁਪਏ ਦਾ ਵਾਧੂ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ 20,000 ਤੋਂ ਵੱਧ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ (17,174 ਪੇਂਡੂ ਆਸ਼ਾ ਵਰਕਰ, 2,532 ਸ਼ਹਿਰੀ ਆਸ਼ਾ ਵਰਕਰ ਅਤੇ 869 ਆਸ਼ਾ ਫੈਸਿਲੀਟੇਟਰ) ਵਲੋਂ ਕੋਵਿਡ-19 ਦੇ ਫੈਲਾਅ ਦੀ ਰੋਕਥਾਮ ਸਬੰਧੀ ਸਹਿਯੋਗ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਾਨਤਾ ਦਿੱਤੀ ਹੈ।

Balbir Singh Sidhu Balbir Singh Sidhu

ਇਸ ਵਿਚ ਕੋਵਿਡ-19 ਦੇ ਫੈਲਾਅ ਅਤੇ ਰੋਕਥਾਮ, ਸੰਪਰਕ ਟਰੇਸਿੰਗ, ਟੈਸਟਿੰਗ ਕਰਵਾਉਣ ਦੀ ਸਹੂਲਤ ਆਦਿ ਨਾਲ ਸਬੰਧਤ ਮੁੱਖ ਪਹਿਲੂਆਂ 'ਤੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣਾ ਸ਼ਾਮਲ ਹੈ।ਆਸ਼ਾ ਵਰਕਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੇ ਸਕ੍ਰੀਨਿੰਗ ਮੁਹਿੰਮ ਤਹਿਤ 50 ਲੱਖ ਤੋਂ ਵੱਧ ਘਰਾਂ ਨੂੰ ਕਵਰ ਕੀਤਾ ਹੈ ਅਤੇ ਲਗਭਗ 2.5 ਕਰੋੜ ਆਬਾਦੀ ਦਾ ਸਰਵੇਖਣ ਕੀਤਾ ਹੈ।

India coronavirus cases tally crosses 50-lakh markCoronavirus 

ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਪ੍ਰਣਾਲੀ ਦੇ ਮਹੱਤਵਪੂਰਣ ਮੈਂਬਰਾਂ ਵਿੱਚੋਂ ਇੱਕ ਹਨ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।ਕੋਵਿਡ-19 ਨਾਲ ਸਬੰਧਤ ਵਾਧੂ ਕਾਰਜਾਂ ਦੇ ਮੱਦੇਨਜ਼ਰ ਸੂਬੇ ਵੱਲੋਂ ਆਸ਼ਾ ਵਰਕਰਾਂ ਨੂੰ ਜਨਵਰੀ, 2020 ਤੋਂ 1000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਘਰ-ਘਰ ਜਾ ਕੇ ਸਰਵੇਖਣ ਕਰਨ ਲਈ ਆਸ਼ਾ ਵਰਕਰਾਂ ਨੂੰ ਅਪ੍ਰੈਲ ਤੋਂ ਜੂਨ 2020 ਤੱਕ 1500 ਰੁਪਏ ਪ੍ਰਤੀ ਮਹੀਨਾ ਵਾਧੂ ਮਾਣ ਭੱਤਾ ਵੀ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਅਗਸਤ 2020 ਤੱਕ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ 'ਤੇ ਤਕਰੀਬਨ 25 ਕਰੋੜ ਰੁਪਏ ਖਰਚ ਕੀਤੇ ਗਏ ਹਨ।

Balbir Sidhu Balbir Singh Sidhu

ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਵਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਕੋਵਿਡ ਯੋਧਾ ਵਜੋਂ ਮਾਨਤਾ ਦਿੰਦਿਆਂ, ਪੰਜਾਬ ਸਰਕਾਰ ਕੋਵਿਡ ਨਾਲ ਸਬੰਧਤ ਵਾਧੂ ਕਾਰਜਾਂ ਲਈ ਜੁਲਾਈ ਮਹੀਨੇ ਤੋਂ 1500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਲਈ ਪਾਜੇਟਿਵ ਪਾਏ ਜਾਣ ਵਾਲੇ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਨੂੰ 10,000 ਰੁਪਏ ਦੀ ਵਿਸ਼ੇਸ਼ ਸਹਾਇਤਾ ਰਾਸ਼ੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਕੌਮੀ ਸਿਹਤ ਮਿਸ਼ਨ ਦੇ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਹਰ ਮਹੀਨੇ ਦੀ 7 ਤਾਰੀਕ ਤੱਕ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਨੂੰ ਸਮੇਂ ਸਿਰ ਅਦਾਇਗੀਆਂ ਯਕੀਨੀ ਬਣਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement