ਆਰਡੀਨੈਂਸਾਂ ਦੇ ਮਾਮਲੇ 'ਤੇ ਪੰਜਾਬ 'ਚ ਜਾਗੇਗਾ ਰੋਹ – ਕੈਪਟਨ ਅਮਰਿੰਦਰ ਸਿੰਘ
Published : Sep 16, 2020, 12:41 pm IST
Updated : Sep 16, 2020, 12:45 pm IST
SHARE ARTICLE
Captain Amarinder Singh
Captain Amarinder Singh

ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਗਵਰਨਰ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮੀਡੀਆ ਦੇ ਮੁਖਾਤਿਬ ਹੋਏ।

Captain Amarinder Singh Captain Amarinder Singh

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਾਰਿਆਂ ਦੀ ਸਹਿਮਤੀ ਨਾਲ ਫੈਸਲਾ ਲਿਆ ਗਿਆ ਸੀ ਕਿ ਕਿਸਾਨ ਵਿਰੋਧੀ ਇਹਨਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾਵੇਗਾ ਪਰ ਇਸ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਨਹੀਂ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪਰਚੇ ਦਰਜ ਨਹੀ ਹੋਣ ਦੇਣਗੇ।

Farmers protestFarmers protest

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕਿਸਾਨ ਸੰਗਠਨਾਂ ਵੱਲੋਂ ਇਹਨਾਂ ਆਰਡੀਨੈਂਸਾਂ ਦਾ ਵਿਰੋਧ ਜਾਰੀ ਰਹੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹਨਾਂ ਆਰਡੀਨੈਂਸਾਂ ਨੂੰ ਜਾਰੀ ਕਰਨ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਤੋਂ ਕੋਈ ਸਲਾਹ ਨਹੀਂ ਲਈ। ਉਹਨਾਂ ਕਿਹਾ ਕਿ ਇਸ ਮਾਮਲੇ ‘ਤੇ ਪੰਜਾਬ ਵੱਲੋਂ ਵਿਰੋਧ ਜਾਰੀ ਰਹੇਗਾ।

Sukhbir Singh Badal Sukhbir Singh Badal

ਉਹਨਾਂ ਕਿਹਾ ਕਿ ਉਹਨਾਂ ਨੇ ਇਸ ਮੁੱਦੇ ‘ਤੇ ਕਈ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਇਸ ਆਰਡੀਨੈਂਸ ਦਾ ਹਮੇਸ਼ਾ ਵਿਰੋਧ ਕਰਦਾ ਰਹੇਗਾ, ਜੋ ਕਿ ਸਾਡੇ ਕਿਸਾਨਾਂ 'ਤੇ ਖੇਤੀਬਾੜੀ ਲਈ ਖ਼ਤਰਨਾਕ ਹੈ। ਸੁਖਬੀਰ ਬਾਦਲ ‘ਤੇ ਹਮਲਾ ਕਰਦਿਆਂ ਕੈਪਟਨ ਨੇ ਕਿਹਾ ਕਿ ਲੋਕ ਸਭਾ 'ਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਕੇ ਅਕਾਲੀ ਦਲ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Shiromani Akali Dal Shiromani Akali Dal

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਰਡੀਨੈਂਸਾਂ ਦੇ ਮਸਲੇ ਵਿਚ ਵੀ ਸਿਆਸਤ ਕਰ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪਹਿਲਾਂ ਇਹਨਾਂ ਬਿੱਲਾਂ ਦੇ ਹੱਕ ਵਿਚ ਸਨ ਅਤੇ ਹੁਣ ਵਿਰੋਧ ਕਰ ਰਹੇ ਹਨ ਤੇ ਜਿਹੜਾ ਤਰਕ ਉਹ ਦੇ ਰਹੇ ਹਨ, ਉਹ ਵਾਜਬ ਨਹੀਂ ਹਨ, ਕਿਉਂਕਿ ਉਹਨਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਇਹਨਾਂ ਬਿੱਲਾਂ ਨੂੰ ਲਿਆਉਣ ਵਿਚ ਸਹਿਯੋਗੀ ਹਨ।

Sunil JakharSunil Jakhar

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਦੱਸਿਆ ਕਿ ਕਾਂਗਰਸ ਦੇ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫਦ ਨੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ। ਜਾਖੜ ਨੇ ਕਿਹਾ ਕਿ ਉਹ ਕਿਸਾਨੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement